ਸਿੱਧੀ- ਮੱਧ ਪ੍ਰਦੇਸ਼ ਦੇ ਸਿੱਧੀ ਵਿਚ ਅੱਜ ਸਵੇਰੇ ਇਕ ਵੱਡਾ ਹਾਦਸਾ ਹੋਣ ਤੋਂ ਟਲ ਗਿਆ। ਦਰਅਸਲ ਬੱਚਿਆਂ ਨੂੰ ਲੈ ਕੇ ਜਾ ਰਹੀ ਸਕੂਲ ਦੀ ਇਕ ਪ੍ਰਾਈਵੇਟ ਬੱਸ 'ਚ ਅਚਾਨਕ ਅੱਗ ਲੱਗ ਗਈ। ਇਸ ਘਟਨਾ ਮਗਰੋਂ ਬੱਚਿਆਂ 'ਚ ਚੀਕ-ਪੁਕਾਰ ਮਚ ਗਈ। ਹਾਲਾਂਕਿ ਗ਼ਨੀਮਤ ਇਹ ਰਹੀ ਕਿ ਘਟਨਾ ਵਿਚ ਕੋਈ ਜ਼ਖ਼ਮੀ ਨਹੀਂ ਹੋਇਆ ਹੈ।
ਇਹ ਵੀ ਪੜ੍ਹੋ- ਜੰਮੂ 'ਚ ਲਾਇਆ ਗਿਆ ਬਾਬਾ ਬੰਦਾ ਸਿੰਘ ਬਹਾਦਰ ਦਾ ਬੁੱਤ, ਉਪ ਰਾਜਪਾਲ ਨੇ ਕੀਤਾ ਉਦਘਾਟਨ
ਬੱਸ 'ਚ ਸਵਾਰ ਬੱਚੇ ਅਤੇ ਡਰਾਈਵਰ ਪੂਰੀ ਤਰ੍ਹਾਂ ਸੁਰੱਖਿਅਤ ਹਨ, ਘਟਨਾ ਵਿਚ ਬੱਸ ਪੂਰੀ ਤਰ੍ਹਾਂ ਨੁਕਸਾਨੀ ਗਈ ਹੈ। ਕੋਤਵਾਲੀ ਪੁਲਸ ਥਾਣਾ ਮੁਖੀ ਅਭਿਸ਼ੇਕ ਉਪਾਧਿਆਏ ਨੇ ਦੱਸਿਆ ਕਿ ਇਹ ਘਟਨਾ ਸਵੇਰੇ ਕਰੀਬ 9 ਵਜੇ ਵਾਪਰੀ, ਜਦੋਂ ਬੱਸ ਪੁਲਸ ਲਾਈਨ ਮੈਦਾਨ ਕੋਲ ਸੀ। ਉਨ੍ਹਾਂ ਨੇ ਕਿਹਾ ਕਿ ਅੱਗ ਲੱਗਣ ਦਾ ਪਤਾ ਲੱਗਦੇ ਹੀ ਡਰਾਈਵਰ ਨੇ ਤੁਰੰਤ ਬੱਸ ਰੋਕ ਦਿੱਤੀ ਅਤੇ ਬੱਸ ਅੰਦਰੋਂ ਮੌਜੂਦ 5-7 ਬੱਚਿਆਂ ਨੂੰ ਸੁਰੱਖਿਅਤ ਬਾਹਰ ਕੱਢਿਆ। ਚਸ਼ਮਦੀਦਾਂ ਨੇ ਦਾਅਵਾ ਕੀਤਾ ਕਿ ਘਟਨਾ ਦੇ ਸਮੇਂ 12 ਬੱਚੇ ਬੱਸ ਅੰਦਰ ਸਨ ਅਤੇ ਉਹ ਸਾਰੇ ਸੁਰੱਖਿਅਤ ਬਾਹਰ ਆ ਗਏ।
ਪੁਲਸ ਅਧਿਕਾਰੀ ਨੇ ਦੱਸਿਆ ਕਿ ਫਾਇਰ ਬ੍ਰਿਗੇਡ ਦੀ ਇਕ ਗੱਡੀ ਨੂੰ ਮੌਕੇ 'ਤੇ ਭੇਜਿਆ ਗਿਆ ਅਤੇ ਅੱਗ 'ਤੇ ਕਾਬੂ ਪਾ ਲਿਆ ਗਿਆ। ਉਨ੍ਹਾਂ ਨੇ ਦੱਸਿਆ ਕਿ ਅੱਗ ਦੀਆਂ ਲਪਟਾਂ ਨੇ ਪੂਰੀ ਬੱਸ ਨੂੰ ਆਪਣੀ ਲਪੇਟ ਵਿਚ ਲੈ ਲਿਆ, ਜਿਸ ਨਾਲ ਇਹ ਨੁਕਸਾਨੀ ਗਈ। ਅੱਗ ਲੱਗਣ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ- ਲੈਫਟੀਨੈਂਟ ਕਰਨਲ ਕਰਨਬੀਰ ਸਿੰਘ ਨੇ ਜਲੰਧਰ ਦੇ ਆਰਮੀ ਹਸਪਤਾਲ 'ਚ ਲਿਆ ਆਖ਼ਰੀ ਸਾਹ, 8 ਸਾਲਾਂ ਤੋਂ ਕੋਮਾ 'ਚ ਸਨ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਬੈਠਕਾਂ 'ਚ ਹੀ ਬੀਤਿਆਂ 2023, PM ਦੇ ਚਿਹਰੇ ਤੇ ਸੀਟਾਂ ਦੀ ਵੰਡ ਨੂੰ ਲੈ ਕੇ ਭੰਬਲਭੂਸਾ ਜਾਰੀ
NEXT STORY