ਨਵੀਂ ਦਿੱਲੀ- ਦੱਖਣੀ-ਪੱਛਮੀ ਦਿੱਲੀ ਦੇ ਸਾਗਰਪੁਰ ਖੇਤਰ ਵਿਚ ਇਕ ਲੜਕੀ ਨਾਲ ਉਸ ਦੇ ਦੋਸਤ ਨੇ ਕਥਿਤ ਤੌਰ ’ਤੇ ਜਬਰ-ਜ਼ਨਾਹ ਕੀਤਾ, ਉਸ ਨਾਲ ਕੁੱਟਮਾਰ ਕੀਤੀ ਤੇ ਉਸ ਨੂੰ ਡਾਬਰੀ ਮੋੜ ਮੈਟਰੋ ਸਟੇਸ਼ਨ ਨੇੜੇ ਸੁੱਟ ਦਿੱਤਾ। ਪੁਲਸ ਨੇ ਬੁੱਧਵਾਰ ਨੂੰ ਇਹ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਸੋਸ਼ਲ ਮੀਡੀਆ ਰਾਹੀਂ ਨਾਬਾਲਗ ਨਾਲ ਦੋਸਤੀ ਕਰਨ ਵਾਲੇ ਮੁਲਜ਼ਮ ਨੂੰ ਕਾਬੂ ਕਰ ਲਿਆ ਗਿਆ ਹੈ ਅਤੇ ਉਸ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ।
ਪੁਲਸ ਮੁਤਾਬਕ ਪੀੜਤਾ ਕੋਚਿੰਗ ਕਲਾਸ ਲਈ ਗਈ ਸੀ, ਜਿਸ ਤੋਂ ਬਾਅਦ ਉਹ ਆਪਣੇ ਇਕ ਦੋਸਤ ਨੂੰ ਮਿਲਣ ਗਈ। ਇਕ ਸੀਨੀਅਰ ਪੁਲਸ ਅਧਿਕਾਰੀ ਨੇ ਦੱਸਿਆ ਕਿ ਸਾਨੂੰ ਪਤਾ ਲੱਗਾ ਹੈ ਕਿ ਉਸ ਨੇ ਆਪਣੇ ਸੋਸ਼ਲ ਮੀਡੀਆ ਦੋਸਤ ਨੂੰ ਮਿਲਣ ਦੀ ਯੋਜਨਾ ਬਣਾਈ ਸੀ ਅਤੇ ਉੱਥੇ ਹੀ ਉਸ ਨਾਲ ਜਬਰ-ਜ਼ਨਾਹ ਹੋਇਆ। ਮਾਮਲੇ ਦੀ ਹੋਰ ਜਾਂਚ ਕੀਤੀ ਜਾ ਰਹੀ ਹੈ।
ਮਹਾਦੇਵ ਐਪ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ’ਚ ED ਦੀ ਪੱਛਮੀ ਬੰਗਾਲ ’ਚ ਛਾਪੇਮਾਰੀ
NEXT STORY