ਸ਼੍ਰੀਨਗਰ- ਜੰਮੂ ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ 'ਚ ਸ਼ੁੱਕਰਵਾਰ ਨੂੰ ਸੁਰੱਖਿਆ ਫ਼ੋਰਸਾਂ ਅਤੇ ਅੱਤਵਾਦੀਆਂ ਵਿਚਾਲੇ ਮੁਕਾਬਲੇ 'ਚ ਲਸ਼ਕਰ-ਏ-ਤੋਇਬਾ (ਐੱਲ.ਈ.ਟੀ.) ਦੇ ਇਕ ਜ਼ਿਲ੍ਹਾ ਕਮਾਂਡਰ ਸਮੇਤ 5 ਅੱਤਵਾਦੀ ਮਾਰੇ ਗਏ ਅਤੇ ਸੁਰੱਖਿਆ ਫ਼ੋਰਸ ਦਾ ਇਕ ਜਵਾਨ ਹੀ ਸ਼ਹੀਦ ਹੋ ਗਿਆ। ਪੁਲਸ ਦੇ ਇਕ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ। ਕਸ਼ਮੀਰ ਰੇਂਜ ਦੇ ਪੁਲਸ ਡਾਇਰੈਕਟਰ ਇੰਸੈਪਕਟਰ (ਆਈ.ਜੀ.ਪੀ.) ਵਿਜੇ ਕੁਮਾਰ ਨੇ ਕਿਹਾ ਕਿ ਸੁਰੱਖਿਆ ਫ਼ੋਰਸਾਂ ਨੇ ਇਨ੍ਹਾਂ ਅੱਤਵਾਦੀਆਂ ਨੂੰ ਢੇਰ ਕਰ ਕੇ ਇਕ ਵੱਡੀ ਸਫ਼ਲਤਾ ਹਾਸਲ ਕੀਤੀ ਹੈ। ਮੁਕਾਬਲੇ 'ਚ ਐੱਲ.ਈ.ਟੀ. ਜ਼ਿਲ੍ਹਾ ਕਮਾਂਡਰ ਨਿਸ਼ਾਜ ਲੋਨ ਅਤੇ ਇਕ ਪਾਕਿਸਤਾਨੀ ਨਾਗਰਿਕ ਸਮੇਤ 5 ਅੱਤਵਾਦੀ ਮਾਰੇ ਗਏ ਹਨ। ਇਸ ਵਿਚ ਕਿਸੇ ਵੀ ਤਰ੍ਹਾਂ ਦੀਆਂ ਅਫ਼ਵਾਹਾਂ ਨੂੰ ਰੋਕਣ ਲਈ ਚੌਕਸੀ ਵਜੋਂ ਇੰਟਰਨੈੱਟ ਸੇਵਾਵਾਂ ਬੰਦ ਕੀਤੀਆਂ ਗਈਆਂ ਹਨ। ਅੱਤਵਾਦੀਆਂ ਦੀ ਮੌਜੂਦਗੀ ਦੀ ਜਾਣਕਾਰੀ ਮਿਲਣ ਤੋਂ ਬਾਅਦ ਰਾਸ਼ਟਰੀ ਰਾਈਫ਼ਲਜ਼ (ਆਰ.ਆਰ.), ਕੇਂਦਰੀ ਰਿਜ਼ਰਵ ਪੁਲਸ ਫ਼ੋਰਸ (ਸੀ.ਆਰ.ਪੀ.ਐੱਫ.) ਅਤੇ ਜੰਮੂ ਕਸ਼ਮੀਰ ਪੁਲਸ ਦੇ ਵਿਸ਼ੇਸ਼ ਮੁਹਿੰਮ ਸਮੂਹ (ਐੱਸ.ਓ.ਜੀ.) ਨੇ ਵੀਰਵਾਰ ਦੇਰ ਰਾਤ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ (ਕਾਸੋ) ਸ਼ੁਰੂ ਕੀਤੀ ਸੀ।
ਇਹ ਵੀ ਪੜ੍ਹੋ : ਪੁਲਵਾਮਾ 'ਚ ਸਰਚ ਆਪਰੇਸ਼ਨ ਦੌਰਾਨ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਹੋਇਆ ਮੁਕਾਬਲਾ
ਉਨ੍ਹਾਂ ਕਿਹਾ,''ਇਲਾਕੇ ਦੇ ਸਾਰੇ ਬਾਹਰ ਜਾਣ ਵਾਲੇ ਰਸਤਿਆਂ ਨੂੰ ਸੀਲ ਕਰਨ ਤੋਂ ਬਾਅਦ ਜਦੋਂ ਸੁਰੱਖਿਆ ਫ਼ੋਰਸਾ ਦੇ ਜਵਾਨ ਘਰ 'ਚ ਲੁਕੇ ਅੱਤਵਾੀਆਂ ਵੱਲ ਵਧ ਰਹੇ ਸਨ, ਉਦੋਂ ਅੱਤਵਾਦੀਆਂ ਨੇ ਗੋਲੀਬਾਰੀ ਸ਼ੁਰੂ ਕਰ ਦਿੱਤੀ। ਇਸ 'ਤੇ ਸੁਰੱਖਿਆ ਫ਼ੋਰਸਾਂ ਨੇ ਵੀ ਜਵਾਬੀ ਕਾਰਵਾਈ ਕੀਤੀ, ਜਿਸ ਤੋਂ ਬਾਅਦ ਮੁਕਾਬਲਾ ਸ਼ੁਰੂ ਹੋ ਗਿਆ। ਉਨ੍ਹਾਂ ਦੱਸਿਆ ਕਿ ਸ਼ੁਰੂਆਤੀ ਗੋਲੀਬਾਰੀ 'ਚ ਇਕ ਜਵਾਨ ਜ਼ਖਮੀ ਹੋ ਗਿਆ ਸੀ, ਜਿਸ ਦੀ ਹਸਪਤਾਲ 'ਚ ਇਲਾਜ ਦੌਰਾਨ ਮੌਤ ਹੋ ਗਈ। ਸ਼ਹੀਦ ਜਵਾਨ ਦੀ ਪਛਾਣ ਕਾਸ਼ੀ ਰਾਵ ਦੇ ਰੂਪ 'ਚ ਹੋਈ ਹੈ। ਸੁਰੱਖਿਆ ਫ਼ੋਰਸਾਂ ਦੀ ਜਵਾਬੀ ਗੋਲੀਬਾਰੀ 'ਚ ਐੱਲ.ਈ.ਟੀ. ਦੇ ਜ਼ਿਲ੍ਹਾ ਕਮਾਂਡਰ ਸਮੇਤ 5 ਅੱਤਵਾਦੀ ਮਾਰੇ ਗਏ। ਕਾਨੂੰਨ ਵਿਵਸਥਾ ਵਿਗੜਨ ਤੋਂ ਰੋਕਣ ਲਈ ਨਜ਼ਦੀਕੀ ਖੇਤਰ 'ਚ ਐਡੀਸ਼ਨਲ ਸੁਰੱਖਿਆ ਫ਼ੋਰਸ ਤਾਇਨਾਤ ਕੀਤੀ ਗਈ ਹੈ।
ਇਹ ਵੀ ਪੜ੍ਹੋ : ਕਸ਼ਮੀਰੀ ਵੱਖਵਾਦੀ ਨੇਤਾ ਸ਼ੱਬੀਰ ਸ਼ਾਹ ਦੀ ਜਮਾਨਤ ਪਟੀਸ਼ਨ ਖਾਰਜ
ਲੋਕ ਸਾਵਧਾਨੀ ਵਰਤਨ ਤਾਂ ਨਹੀਂ ਆਏਗੀ ਕੋਰੋਨਾ ਦੀ ਤੀਜੀ ਲਹਿਰ : ਏਮਜ਼ ਮੁਖੀ
NEXT STORY