ਹਲਦਵਾਨੀ- ਉੱਤਰਾਖੰਡ ਦੇ ਹਲਦਵਾਨੀ ਤੋਂ ਇਕ ਹੈਰਾਨ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ। ਇੱਥੇ ਇਕ ਸਕੂਲ ’ਚ ਵਿਦਿਆਰਥੀ ਦੇ ਬੇਹੋਸ਼ ਹੋਣ ਤੋਂ ਬਾਅਦ ਜਦੋਂ ਉਸ ਨੂੰ ਹਸਪਤਾਲ ਲਿਜਾਇਆ ਗਿਆ ਤਾਂ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਬਰੇਲੀ ਰੋਡ ਸਥਿਤ ਮਹਾਤਮਾ ਗਾਂਧੀ ਇੰਟਰ ਸਕੂਲ ’ਚ ਛੇਵੀਂ ਜਮਾਤ ’ਚ ਪੜ੍ਹਣ ਵਾਲਾ ਇਕ ਵਿਦਿਆਰਥੀ ਖੇਡਦੇ-ਖੇਡਦੇ ਅਚਾਨਕ ਬੇਹੋਸ਼ ਹੋ ਗਿਆ। ਅਧਿਆਪਕ ਉਸ ਨੂੰ ਹਸਪਤਾਲ ਲੈ ਗਏ ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।
ਇਹ ਵੀ ਪੜ੍ਹੋ : ਅਧਿਆਪਕ ਦੇ ਥੱਪੜ ਨਾਲ ਵਿਦਿਆਰਥੀ ਨੂੰ ਹੋਈ ਗੰਭੀਰ ਬੀਮਾਰੀ, ਵੈਂਟੀਲੇਟਰ 'ਤੇ ਮੌਤ ਨਾਲ ਜੰਗ ਲੜ ਰਿਹੈ ਮਾਸੂਮ
ਪਿਤਾ ਦੀ ਬੇਨਤੀ ’ਤੇ ਪੁਲਸ ਨੇ ਪੋਸਟਮਾਰਟਮ ਤੋਂ ਬਿਨਾਂ ਲਾਸ਼ ਪਰਿਵਾਰ ਨੂੰ ਸੌਂਪ ਦਿੱਤੀ। ਵਿਦਿਆਰਥੀ ਪਿਛਲੇ ਇਕ ਸਾਲ ਤੋਂ ਸ਼ਹਿਰ ਦੇ ਇਕ ਨਿੱਜੀ ਹਸਪਤਾਲ ’ਚ ਜ਼ੇਰੇ ਇਲਾਜ ਸੀ। ਟੀ. ਪੀ. ਨਗਰ ’ਚ ਦੁਕਾਨ ਚਲਾਉਣ ਵਾਲੇ ਮੁਹੰਮਦ ਨਸੀਮ ਨੇ ਦੱਸਿਆ ਕਿ ਉਸ ਦਾ ਪੁੱਤਰ ਮੁਹੰਮਦ ਅਲੀ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਸੀ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸ਼ੱਕ 'ਚ ਕੀਤਾ ਪਤਨੀ ਦਾ ਕਤਲ, ਧੀ ਨੂੰ ਦੂਜੇ ਕਮਰੇ 'ਚ ਬੰਦ ਕੇ ਫਰਾਰ ਹੋਇਆ ਦੋਸ਼ੀ
NEXT STORY