ਜੰਮੂ (ਵਾਰਤਾ) : ਜੰਮੂ ਯੂਨੀਵਰਸਿਟੀ ਦੇ ਹੋਸਟਲ ਦੀ ਬਾਲਕੋਨੀ ਤੋਂ ਡਿੱਗਣ ਨਾਲ ਪੰਜਵੇਂ ਸਮੈਸਟਰ ਦੇ ਕਾਨੂੰਨ ਦੇ ਵਿਦਿਆਰਥੀ ਦੀ ਰਹੱਸਮਈ ਹਾਲਾਤਾਂ 'ਚ ਮੌਤ ਹੋ ਗਈ। ਪੁਲਸ ਨੇ ਬੁੱਧਵਾਰ ਨੂੰ ਇੱਥੇ ਇਹ ਜਾਣਕਾਰੀ ਦਿੱਤੀ।
ਪੁਲਸ ਨੇ ਕਿਹਾ ਕਿ ਰਿਆਸੀ ਜ਼ਿਲ੍ਹੇ ਦੇ ਕਟੜਾ ਦੇ ਰਹਿਣ ਵਾਲੇ ਵਿਸ਼ਾਲ ਭਾਰਦਵਾਜ ਦੀ ਮੰਗਲਵਾਰ ਰਾਤ ਨੂੰ ਜੰਮੂ ਯੂਨੀਵਰਸਿਟੀ ਦੇ ਜੰਬੂ ਲੋਚਨ ਹੋਸਟਲ ਦੀ ਬਾਲਕੋਨੀ ਤੋਂ ਡਿੱਗਣ ਨਾਲ ਮੌਤ ਹੋ ਗਈ। ਉਹ ਜੰਮੂ ਯੂਨੀਵਰਸਿਟੀ ਦਾ ਪੰਜਵੇਂ ਸਮੈਸਟਰ ਦਾ ਕਾਨੂੰਨ ਦਾ ਵਿਦਿਆਰਥੀ ਸੀ। ਪੁਲਸ ਨੇ ਕਿਹਾ ਕਿ ਲਾਸ਼ ਨੂੰ ਸਰਕਾਰੀ ਮੈਡੀਕਲ ਕਾਲਜ, ਜੰਮੂ ਲਿਜਾਇਆ ਗਿਆ ਜਿੱਥੇ ਉਸਦਾ ਪੋਸਟਮਾਰਟਮ ਕੀਤਾ ਗਿਆ। ਉਨ੍ਹਾਂ ਕਿਹਾ ਕਿ ਮੌਤ ਦੇ ਅਸਲ ਕਾਰਨਾਂ ਦਾ ਪਤਾ ਲਗਾਉਣ ਲਈ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਪੁਲਸ ਨੇ ਕਿਹਾ ਕਿ ਇਸ ਗੱਲ ਦੀ ਜਾਂਚ ਕੀਤੀ ਜਾ ਰਹੀ ਹੈ ਕਿ ਇਹ ਗਲਤੀ ਨਾਲ ਹੋਇਆ ਹੈ ਜਾਂ ਇਸ ਪਿੱਛੇ ਕੋਈ ਸਾਜ਼ਿਸ਼ ਹੈ। ਉਨ੍ਹਾਂ ਕਿਹਾ ਕਿ ਪੋਸਟਮਾਰਟਮ ਰਿਪੋਰਟ ਦੀ ਅਜੇ ਉਡੀਕ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਅਹਿਮਦਾਬਾਦ ਜਹਾਜ਼ ਹਾਦਸਾ: ਜੋਸ਼ੀ ਪਰਿਵਾਰ ਨੂੰ ਨਮ ਅੱਖਾਂ ਨਾਲ ਦਿੱਤੀ ਗਈ ਅੰਤਿਮ ਵਿਦਾਈ
NEXT STORY