ਤੰਜਾਵੁਰ- ਸਰਕਾਰੀ ਸਕੂਲ ਦੇ ਕੰਪਲੈਕਸ 'ਚ ਇਕ ਨੌਜਵਾਨ ਵਲੋਂ ਇਕ ਅਧਿਆਪਕ ਦਾ ਚਾਕੂ ਮਾਰ ਕੇ ਕਤਲ ਕਰਨ ਦਾ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ। ਪੁਲਸ ਨੇ ਦੱਸਿਆ ਕਿ ਇਸ ਹੈਰਾਨ ਕਰਨ ਵਾਲੀ ਘਟਨਾ ਤਾਮਿਲਨਾਡੂ 'ਚ ਤੰਜਾਵੁਰ ਜ਼ਿਲ੍ਹੇ ਦੇ ਮੱਲੀਪੱਟੀਨਮ 'ਚ ਸਥਿਤ ਇਕ ਸਰਕਾਰੀ ਸਕੂਲ ਦੀ ਹੈ। ਘਟਨਾ ਤੋਂ ਬਾਅਦ ਦੋਸ਼ੀ ਨੌਜਵਾਨ ਨੂੰ ਹਿਰਾਸਤ 'ਚ ਲੈ ਲਿਆ ਗਿਆ ਹੈ। ਪੁਲਸ ਨੇ ਦੱਸਿਆ ਕਿ ਨੌਜਵਾਨ ਨੇ ਸਕੂਲ ਸਟਾਫ ਰੂਮ 'ਚ ਆਪਣੇ ਸਾਥੀਆਂ ਦੇ ਸਾਹਮਣੇ ਅਧਿਆਪਕ 'ਤੇ ਕਈ ਵਾਰ ਚਾਕੂ ਨਾਲ ਹਮਲਾ ਕੀਤਾ।
ਇਹ ਵੀ ਪੜ੍ਹੋ- ਲਾਗੂ ਹੋਇਆ Work From Home, 50 ਫ਼ੀਸਦੀ ਕਰਮਚਾਰੀ ਘਰੋਂ ਕਰਨਗੇ ਕੰਮ
ਇਸ ਘਟਨਾ ਕਾਰਨ ਸਥਾਨਕ ਲੋਕਾਂ 'ਚ ਰੋਸ ਹੈ। ਤਾਮਿਲਨਾਡੂ ਦੇ ਸਕੂਲ ਸਿੱਖਿਆ ਮੰਤਰੀ ਅਨਬਿਲ ਮਹੇਸ਼ ਪੋਯਾਮੋਝੀ ਨੇ ਵੀ ਮੱਲੀਪੱਟਨਮ ਦੇ ਸਰਕਾਰੀ ਹਾਇਰ ਸੈਕੰਡਰੀ ਸਕੂਲ ਦੇ ਅਧਿਆਪਕ ਰਮਾਨੀ 'ਤੇ ਹਮਲੇ ਦੀ ਸਖ਼ਤ ਨਿੰਦਾ ਕੀਤੀ ਹੈ। ਮੰਤਰੀ ਨੇ ਸੋਸ਼ਲ ਮੀਡੀਆ ਮੰਚ 'ਐਕਸ' 'ਤੇ ਇਕ ਪੋਸਟ ਵਿਚ ਕਿਹਾ ਕਿ ਅਧਿਆਪਕਾਂ ਵਿਰੁੱਧ ਹਿੰਸਾ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ ਹੈ। ਹਮਲਾਵਰ ਖਿਲਾਫ਼ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ- ਪਹਿਲੀ ਤੋਂ 5ਵੀਂ ਜਮਾਤ ਤੱਕ ਦੇ ਸਕੂਲਾਂ 'ਚ ਛੁੱਟੀਆਂ ਦਾ ਐਲਾਨ
ਮੰਤਰੀ ਨੇ ਅੱਗੇ ਕਿਹਾ ਕਿ ਅਸੀਂ ਅਧਿਆਪਕ ਰਮਾਨੀ ਦੇ ਦੁਖੀ ਪਰਿਵਾਰ, ਵਿਦਿਆਰਥੀਆਂ ਅਤੇ ਸਾਥੀ ਅਧਿਆਪਕਾਂ ਪ੍ਰਤੀ ਡੂੰਘੀ ਹਮਦਰਦੀ ਪ੍ਰਗਟ ਕਰਦੇ ਹਾਂ। ਪੁਲਸ ਨੇ ਇਸ ਜਾਨਲੇਵਾ ਹਮਲੇ ਪਿੱਛੇ ਨਿੱਜੀ ਕਾਰਨਾਂ ਦਾ ਦਾਅਵਾ ਕੀਤਾ ਹੈ। ਅਧਿਆਪਕ ਨੂੰ ਇੱਥੋਂ ਦੇ ਸਰਕਾਰੀ ਹਸਪਤਾਲ ਲਿਜਾਇਆ ਗਿਆ ਪਰ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।
ਹਿਮਾਚਲ 'ਚ ਇਸ ਦਿਨ ਮੀਂਹ ਤੇ ਬਰਫ਼ਬਾਰੀ ਦੀ ਸੰਭਾਵਨਾ, ਸੰਘਣੀ ਧੁੰਦ ਦਾ ਯੈਲੋ ਅਲਰਟ ਜਾਰੀ
NEXT STORY