ਸੋਨੀਪਤ (ਭਾਸ਼ਾ)- ਹਰਿਆਣਾ ਦੇ ਸੋਨੀਪਤ ਜ਼ਿਲ੍ਹੇ 'ਚ ਕੁੰਡਲੀ-ਮਾਨੇਸਰ-ਪਲਵਲ ਐਕਸਪ੍ਰੈੱਸ ਵੇਅ 'ਤੇ ਸ਼ੁੱਕਰਵਾਰ ਤੜਕੇ ਇਕ ਟਰੱਕ ਨੇ ਪਿਕਅੱਪ ਜੀਪ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ 'ਚ ਚਾਰ ਪ੍ਰਵਾਸੀ ਮਜ਼ਦੂਰਾਂ ਸਮੇਤ 5 ਲੋਕਾਂ ਦੀ ਮੌਤ ਹੋ ਗਈ ਅਤੇ 15 ਤੋਂ ਵੱਧ ਜ਼ਖ਼ਮੀ ਹੋ ਗਏ। ਪੁਲਸ ਨੇ ਇਹ ਜਾਣਕਾਰੀ ਦਿੱਤੀ।
ਇਹ ਵੀ ਪੜ੍ਹੋ : ਕਤਲ ਦੇ 49 ਸਾਲ ਪੁਰਾਣੇ ਮਾਮਲੇ 'ਚ ਆਇਆ ਫ਼ੈਸਲਾ, 80 ਸਾਲਾ ਬਜ਼ੁਰਗ ਨੂੰ ਸੁਣਾਈ ਗਈ ਉਮਰ ਕੈਦ
ਪੁਲਸ ਨੇ ਦੱਸਿਆ ਕਿ ਹਾਦਸੇ 'ਚ ਮਾਰੇ ਗਏ ਚਾਰ ਪ੍ਰਵਾਸੀ ਮਜ਼ਦੂਰ ਉੱਤਰ ਪ੍ਰਦੇਸ਼ ਦੇ ਰਹਿਣ ਵਾਲੇ ਸਨ। ਜ਼ਿਲ੍ਹੇ ਦੇ ਖਰਖੌਦਾ ਪੁਲਸ ਥਾਣੇ ਦੇ ਇੰਚਾਰਜ ਸੁਨੀਲ ਕੁਮਾਰ ਨੇ ਫ਼ੋਨ 'ਤੇ ਕਿਹਾ,''ਘਟਨਾ 'ਚ ਚਾਰ ਪ੍ਰਵਾਸੀ ਮਜ਼ਦੂਰਾਂ ਸਮੇਤ 5 ਲੋਕਾਂ ਦੀ ਮੌਤ ਹੋ ਗਈ।'' ਉਨ੍ਹਾਂ ਦੱਸਿਆ ਕਿ ਜ਼ਖ਼ਮੀਆਂ ਨੂੰ ਰੋਹਤਕ ਦੇ ਪੀ.ਜੀ.ਆਈ.ਐੱਮ.ਐੱਸ. ਹਸਪਤਾਲ 'ਚ ਰੈਫ਼ਰ ਕੀਤਾ ਗਿਆ ਹੈ। ਅਧਿਕਾਰੀ ਨੇ ਦੱਸਿਆ ਕਿ ਉੱਤਰ ਪ੍ਰਦੇਸ਼ ਤੋਂ ਮਜ਼ਦੂਰ ਝੋਨੇ ਦੀ ਕਟਾਈ ਲਈ ਝੱਜਰ ਜਾ ਰਹੇ ਸਨ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਹਰਿਆਣਾ : ਕੁਰੂਕੁਸ਼ੇਤਰ 'ਚ ਪਰਾਲੀ ਸਾੜਨ 'ਤੇ 116 ਕਿਸਾਨਾਂ 'ਤੇ ਲੱਗਾ 3 ਲੱਖ ਰੁਪਏ ਦਾ ਜੁਰਮਾਨਾ
NEXT STORY