ਭਿੰਡ : ਮੱਧ ਪ੍ਰਦੇਸ਼ ਦੇ ਭਿੰਡ ਜ਼ਿਲ੍ਹੇ ਵਿੱਚ ਇੱਕ ਡੰਪਰ ਅਤੇ ਪਿਕਅੱਪ ਵੈਨ ਵਿਚਾਲੇ ਹੋਈ ਟੱਕਰ 'ਚ 5 ਲੋਕਾਂ ਦੀ ਦਰਦਨਾਕ ਮੌਤ ਹੋ ਗਈ। ਇਸ ਹਾਦਸੇ 'ਚ 12 ਹੋਰ ਲੋਕ ਜ਼ਖਮੀ ਹੋ ਗਏ। ਸੂਚਨਾ ਮਿਲਦੇ ਹੀ ਪੁਲਸ ਮੌਕੇ 'ਤੇ ਪਹੁੰਚ ਗਈ ਅਤੇ ਰਾਹਤ ਅਤੇ ਬਚਾਅ ਕਾਰਜ ਸ਼ੁਰੂ ਕਰ ਦਿੱਤੇ।
ਇਹ ਮਾਮਲਾ ਦੇਹਾਟ ਥਾਣਾ ਖੇਤਰ ਦੇ ਨੈਸ਼ਨਲ ਹਾਈਵੇਅ 719 'ਤੇ ਜਵਾਹਰਪੁਰਾ ਪਿੰਡ ਨੇੜੇ ਹੈ। ਇਹ ਘਟਨਾ ਮੰਗਲਵਾਰ ਸਵੇਰੇ 5 ਵਜੇ ਦੇ ਕਰੀਬ ਉਸ ਸਮੇਂ ਵਾਪਰੀ, ਜਦੋਂ ਕੁਝ ਲੋਕ ਵਿਆਹ ਸਮਾਗਮ ਤੋਂ ਵਾਪਸ ਆ ਰਹੇ ਸਨ। ਇਨ੍ਹਾਂ 'ਚੋਂ ਕੁਝ ਲੋਕ ਵੈਨ 'ਚ ਬੈਠੇ ਸਨ ਅਤੇ ਕੁਝ ਸੜਕ 'ਤੇ ਖੜ੍ਹੇ ਸਨ ਕਿ ਅਚਾਨਕ ਇਕ ਤੇਜ਼ ਰਫਤਾਰ ਡੰਪਰ ਟਰੱਕ ਨੇ ਉਨ੍ਹਾਂ ਅਤੇ ਉਨ੍ਹਾਂ ਦੀ ਗੱਡੀ ਨੂੰ ਟੱਕਰ ਮਾਰ ਦਿੱਤੀ। ਭਿੰਡ ਜ਼ਿਲ੍ਹੇ ਦੇ ਐੱਸਪੀ ਅਸਿਤ ਯਾਦਵ ਨੇ ਦੱਸਿਆ ਕਿ ਤਿੰਨ ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦੋਂਕਿ ਦੋ ਹੋਰਾਂ ਦੀ ਬਾਅਦ ਵਿੱਚ ਮੌਤ ਹੋ ਗਈ। ਉਨ੍ਹਾਂ ਦੱਸਿਆ ਕਿ ਜ਼ਖ਼ਮੀਆਂ ਨੂੰ ਜ਼ਿਲ੍ਹਾ ਹਸਪਤਾਲ ਲਿਜਾਇਆ ਗਿਆ।
ਇਹ ਵੀ ਪੜ੍ਹੋ : ਡੰਕੀ ਰੂਟ ਦੇ ਉਹ 'ਗੰਦੇ ਰਾਹ', ਜਿਨ੍ਹਾਂ ਨੂੰ ਪਾਰ ਕਰਕੇ ਗ਼ੈਰ-ਕਾਨੂੰਨੀ ਪ੍ਰਵਾਸੀ ਅਮਰੀਕੀ ਧਰਤੀ 'ਤੇ ਪੁੱਜੇ ਸਨ
ਚਸ਼ਮਦੀਦਾਂ ਨੇ ਦੱਸਿਆ ਕਿ ਗੁੱਸੇ ਵਿੱਚ ਆਏ ਸਥਾਨਕ ਲੋਕਾਂ ਨੇ ਸੜਕ ਜਾਮ ਕਰ ਦਿੱਤੀ। ਐੱਸਪੀ ਨੇ ਦੱਸਿਆ ਕਿ ਉਹ ਸਥਿਤੀ ਨੂੰ ਕਾਬੂ ਕਰਨ ਲਈ ਹੋਰ ਅਧਿਕਾਰੀਆਂ ਦੇ ਨਾਲ ਮੌਕੇ 'ਤੇ ਪਹੁੰਚੇ। ਘਟਨਾ ਨੂੰ ਅੰਜਾਮ ਦੇਣ ਤੋਂ ਬਾਅਦ ਡੰਪਰ ਚਾਲਕ ਮੌਕੇ ਤੋਂ ਫਰਾਰ ਹੋ ਗਿਆ। ਸੂਚਨਾ ਮਿਲਣ 'ਤੇ ਮੌਕੇ 'ਤੇ ਪਹੁੰਚੀ ਪੁਲਸ ਨੇ ਐਂਬੂਲੈਂਸ ਦੀ ਮਦਦ ਨਾਲ ਜ਼ਖਮੀਆਂ ਨੂੰ ਜ਼ਿਲ੍ਹਾ ਹਸਪਤਾਲ ਰੈਫਰ ਕੀਤਾ, ਜਦਕਿ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਹਾਦਸੇ ਦਾ ਕਾਰਨ ਬਣੇ ਡੰਪਰ ਨੂੰ ਕਬਜ਼ੇ ਵਿੱਚ ਲੈ ਲਿਆ ਗਿਆ ਹੈ ਅਤੇ ਹਾਦਸਾਗ੍ਰਸਤ ਵੈਨ ਨੂੰ ਸੜਕ ਤੋਂ ਹਟਾ ਦਿੱਤਾ ਗਿਆ ਹੈ। ਮਾਮਲੇ ਸਬੰਧੀ ਅਗਲੇਰੀ ਕਾਰਵਾਈ ਜਾਰੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
19-20 ਫਰਵਰੀ ਨੂੰ ਤੇਜ਼ ਹਵਾਵਾਂ ਨਾਲ ਭਾਰੀ ਮੀਂਹ ਦਾ ਅਲਰਟ ਜਾਰੀ
NEXT STORY