ਨੈਸ਼ਨਲ ਡੈਸਕ : ਉੱਤਰ ਪ੍ਰਦੇਸ਼ ਦੇ ਮਹੋਬਾ ਜ਼ਿਲ੍ਹੇ ਦੇ ਸ੍ਰੀਨਗਰ ਖੇਤਰ ਵਿਚ ਮੰਗਲਵਾਰ ਨੂੰ ਦੋ ਤੇਜ਼ ਰਫ਼ਤਾਰ ਮੋਟਰਸਾਈਕਲਾਂ ਦੀ ਆਪਸੀ ਟੱਕਰ ਤੋਂ ਬਾਅਦ ਉਨ੍ਹਾਂ ਵਿਚ ਭਿਆਨਕ ਅੱਗ ਲੱਗ ਗਈ। ਇਸ ਹਾਦਸੇ ਵਿਚ ਇਕ ਬੱਚੇ ਸਮੇਤ ਚਾਰ ਲੋਕਾਂ ਦੀ ਸੜਨ ਕਾਰਨ ਮੌਤ ਹੋ ਗਈ, ਜਦਕਿ ਦੋ ਹੋਰ ਬੁਰੀ ਤਰ੍ਹਾਂ ਝੁਲਸ ਗਏ।
ਇਹ ਵੀ ਪੜ੍ਹੋ : PM ਮੋਦੀ ਨੂੰ ਮਿਲਿਆ ਰੂਸ ਦਾ ਸਰਵਉੱਚ ਸਨਮਾਨ, ਕਿਹਾ- 'ਇਹ ਦੋਵਾਂ ਦੇਸ਼ਾਂ ਦੀ ਦੋਸਤੀ ਦਾ ਪ੍ਰਤੀਕ'
ਪੁਲਸ ਸੂਤਰਾਂ ਨੇ ਦੱਸਿਆ ਕਿ ਸ੍ਰੀਨਗਰ ਕੋਤਵਾਲੀ ਖੇਤਰ 'ਚ ਸ੍ਰੀਨਗਰ ਬੇਲਾਤਾਲ ਰੋਡ 'ਤੇ ਦੋ ਤੇਜ਼ ਰਫਤਾਰ ਮੋਟਰਸਾਈਕਲਾਂ ਦੀ ਆਪਸ 'ਚ ਟੱਕਰ ਹੋ ਗਈ। ਟੱਕਰ ਤੋਂ ਬਾਅਦ ਦੋਵਾਂ ਵਾਹਨਾਂ 'ਚ ਅੱਗ ਲੱਗ ਗਈ। ਉਨ੍ਹਾਂ ਦੱਸਿਆ ਕਿ ਮੋਟਰਸਾਈਕਲ ਸਵਾਰ ਰਾਜ (8), ਲਲਿਤੇਸ਼ (22) ਅਤੇ ਦੂਜੇ ਮੋਟਰਸਾਈਕਲ 'ਤੇ ਸਵਾਰ ਚੰਦਰਭਾਨ (40) ਅਤੇ ਸੁਨੀਲ ਰਾਹੀ (22) ਦੀ ਅੱਗ ਦੀ ਲਪੇਟ 'ਚ ਆਉਣ ਨਾਲ ਮੌਕੇ 'ਤੇ ਹੀ ਮੌਤ ਹੋ ਗਈ।
ਦੋ ਗੰਭੀਰ ਰੂਪ ਨਾਲ ਝੁਲਸੇ
ਲਾਸ਼ਾਂ ਦਾ ਪੰਚਨਾਮਾ ਭਰ ਕੇ ਪੋਸਟਮਾਰਟਮ ਕਰਵਾਇਆ ਗਿਆ ਹੈ। ਸੂਤਰਾਂ ਨੇ ਦੱਸਿਆ ਕਿ ਇਸ ਘਟਨਾ ਵਿਚ ਦੇਵੇਂਦਰ (8) ਅਤੇ ਨੇਹਾ (25) ਗੰਭੀਰ ਰੂਪ ਵਿਚ ਝੁਲਸ ਗਏ। ਉਨ੍ਹਾਂ ਨੂੰ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸ਼ੋਭਨ ਚੌਧਰੀ ਨੇ ਉੱਤਰੀ ਰੇਲਵੇ ਦੀ ਕਾਰਜ ਪ੍ਰਕਿਰਿਆ ਦਾ ਜਾਇਜ਼ਾ ਲਿਆ
NEXT STORY