ਸ਼੍ਰੀਨਗਰ (ਭਾਸ਼ਾ)- ਸੁਰੱਖਿਆ ਫ਼ੋਰਸਾਂ ਨੇ ਮੰਗਲਵਾਰ ਨੂੰ ਜੰਮੂ ਕਸ਼ਮੀਰ ਦੇ ਬਾਰਾਮੂਲਾ ਜ਼ਿਲ੍ਹੇ 'ਚ ਲਸ਼ਕਰ-ਏ-ਤੋਇਬਾ ਦੇ ਇਕ ਅੱਤਵਾਦੀ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਸ ਦੇ ਇਕ ਬੁਲਾਰੇ ਨੇ ਦੱਸਿਆ ਕਿ ਪੱਟਨ ਇਲਾਕੇ 'ਚ ਅੱਤਵਾਦੀਆਂ ਦੀਆਂ ਗਤੀਵਿਧੀਆਂ ਦੀ ਸੂਚਨਾ 'ਤੇ ਕਾਰਵਾਈ ਕਰਦੇ ਹੋਏ ਉੱਤਰ ਕਸ਼ਮੀਰ ਜ਼ਿਲ੍ਹੇ ਦੇ ਚਿਨਾਰ ਚੌਰਾਹੇ 'ਤੇ ਨਾਕਾਬੰਦੀ ਕੀਤੀ ਗਈ ਸੀ। ਉਨ੍ਹਾਂ ਦੱਸਿਆ ਕਿ ਜਾਂਚ ਦੌਰਾਨ ਇਕ ਸ਼ੱਕੀ ਵਿਅਕਤੀ ਨੂੰ ਰੋਕਿਆ ਗਿਆ।
ਪੁਲਸ ਦਲ ਨੂੰ ਦੇਖਣ ਤੋਂ ਬਾਅਦ ਉਸ ਵਿਅਕਤੀ ਨੇ ਦੌੜਨ ਦੀ ਕੋਸ਼ਿਸ਼ ਕੀਤੀ ਪਰ ਸੁਰੱਖਿਆ ਫ਼ੋਰਸਾਂ ਨੇ ਉਸ ਨੂੰ ਫੜ ਲਿਆ। ਦੋਸ਼ੀ ਦੀ ਪਛਾਣ ਮੇਹਰਾਜਊਦੀਨ ਭੱਟ ਵਜੋਂ ਹੋਈ ਹੈ, ਜੋ ਮੁੰਡਿਆਰੀ ਪੱਟਨ ਦਾ ਰਹਿਣ ਵਾਲਾ ਹੈ। ਪੁਲਸ ਨੇ ਉਸ ਕੋਲੋਂ ਇਕ ਹੱਥਗੋਲਾ ਵੀ ਬਰਾਮਦ ਕੀਤਾ ਹੈ। ਬੁਲਾਰੇ ਨੇ ਦੱਸਿਆ ਕਿ ਕਾਨੂੰਨ ਦੇ ਸੰਬੰਧਤ ਪ੍ਰਬੰਧਾਂ ਦੇ ਅਧੀਨ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਬਿਹਾਰ ’ਚ ਮਹਾਗਠਜੋੜ ਨੂੰ ਝਟਕਾ, 3 ਵਿਧਾਇਕਾਂ ਨੇ ਫੜਿਆ ਭਾਜਪਾ ਦਾ ਪੱਲਾ
NEXT STORY