ਸ਼ਿਮਲਾ - ਹਿਮਾਚਲ 'ਚ ਮੀਂਹ ਅਤੇ ਤਾਜ਼ਾ ਬਰਫ਼ਬਾਰੀ ਤੋਂ ਬਾਅਦ ਠੰਢ ਦਾ ਕਹਿਰ ਵਧ ਗਿਆ ਹੈ। ਸ਼ਨੀਵਾਰ ਨੂੰ ਲਾਹੌਲ-ਸਪੀਤੀ, ਕਿਨੌਰ ਅਤੇ ਚੰਬਾ ਦੀਆਂ ਉੱਚੀਆਂ ਪਹਾੜੀਆਂ ’ਤੇ ਹਲਕੀ ਬਰਫ਼ਬਾਰੀ ਦਰਜ ਕੀਤੀ ਗਈ। ਘੱਟੋ-ਘੱਟ ਤਾਪਮਾਨ 'ਚ ਪਿਛਲੇ 24 ਘੰਟਿਆਂ ਦੌਰਾਨ ਔਸਤ 2.1 ਡਿਗਰੀ ਸੈਲਸੀਅਸ ਦੀ ਗਿਰਾਵਟ ਆਈ ਹੈ। ਲਾਹੌਲ-ਸਪੀਤੀ ਦਾ ਕੁਕੁਮਸੇਰੀ ਮਨਫੀ 2.9 ਡਿਗਰੀ ਸੈਲਸੀਅਸ ਦੇ ਨਾਲ ਸੂਬੇ ਦਾ ਸਭ ਤੋਂ ਠੰਢਾ ਸਥਾਨ ਰਿਹਾ, ਜਦਕਿ ਪਾਉਂਟਾ ਸਾਹਿਬ 'ਚ ਸਭ ਤੋਂ ਵੱਧ 17 ਡਿਗਰੀ ਘੱਟੋ-ਘੱਟ ਤਾਪਮਾਨ ਦਰਜ ਕੀਤਾ ਗਿਆ। ਲਾਹੌਲ-ਸਪੀਤੀ 'ਚ ਬਰਫ਼ਬਾਰੀ ਕਾਰਨ ਪ੍ਰਸ਼ਾਸਨ ਨੇ ਸਾਵਧਾਨੀ ਵਜੋਂ ਸ਼ਿੰਕੁਲਾ, ਬਾਰਾਲਾਚਾ ਅਤੇ ਕੁੰਜੁਮ ਦੱਰੇ ਵੱਲ ਜਾਣ ਵਾਲੇ ਮਾਰਗਾਂ ’ਤੇ ਵਾਹਨਾਂ ਦੀ ਆਵਾਜਾਈ ਬੰਦ ਕਰ ਦਿੱਤੀ ਹੈ।
ਉੱਥੇ ਹੀ ਕਸ਼ਮੀਰ ਦੇ ਉੱਚਾਈ ਵਾਲੇ ਇਲਾਕਿਆਂ 'ਚ ਵੀ ਤਾਜ਼ਾ ਬਰਫ਼ਬਾਰੀ ਹੋਈ ਹੈ। ਇਸ ਨਾਲ ਬਨਿਹਾਲ, ਰਾਮਬਨ, ਕੁਪਵਾੜਾ ਅਤੇ ਗੁਲਮਰਗ ਦੇ ਪਹਾੜੀ ਇਲਾਕੇ ਬਰਫ਼ ਦੀ ਸਫ਼ੈਦ ਚਾਦਰ ਨਾਲ ਢੱਕੇ ਗਏ ਹਨ ਜੋ ਬੇਹੱਦ ਖ਼ੂਬਸੂਰਤ ਲੱਗ ਰਹੇ ਹਨ। ਉੱਥੇ ਹੀ, ਪੁੰਛ 'ਚ ਮੁਗ਼ਲ ਰੋਡ ਦੇ ਪ੍ਰਭਾਵਿਤ ਹਿੱਸੇ ਤੋਂ ਬਰਫ਼ ਹਟਾ ਦਿੱਤੀ ਗਈ ਹੈ, ਜਿਸ ਨਾਲ ਵਾਹਨਾਂ ਦੀ ਆਵਾਜਾਈ ਮੁੜ ਸ਼ੁਰੂ ਹੋ ਗਈ ਹੈ। ਜੰਮੂ ਅਤੇ ਕਸ਼ਮੀਰ ਦੇ ਰਾਮਬਨ ਜ਼ਿਲੇ 'ਚ ਬਨਿਹਾਲ ਦੇ ਉੱਚਾਈ ਵਾਲੇ ਇਲਾਕਿਆਂ 'ਚ ਤਾਜ਼ਾ ਬਰਫ਼ਬਾਰੀ ਹੋਈ, ਜਿਸ ਨਾਲ ਆਲੇ-ਦੁਆਲੇ ਦੇ ਪਹਾੜ ਅਤੇ ਨਜ਼ਾਰੇ ਬਰਫ਼ ਦੀ ਸਫ਼ੈਦ ਚਾਦਰ ਨਾਲ ਢੱਕੇ ਗਏ।
ਏਮਜ਼-ਦਿੱਲੀ ਨੇ ਕੀਤੀ ਕੁੱਖ ’ਚ ਪਲ ਰਹੇ ਬੱਚੇ ਦੀ ਸਰਜਰੀ, ਰੀੜ੍ਹ ਦੀ ਹੱਡੀ ਦੇ ਨੁਕਸ ਨੂੰ ਕੀਤਾ ਠੀਕ
NEXT STORY