ਅੰਬਾਲਾ: ਹਰਿਆਣਾ ਦੇ ਅੰਬਾਲਾ ਕੈਂਟ 'ਚ ਇੱਕ ਵਿਆਹ ਸਮਾਗਮ ਦੀਆਂ ਖ਼ੁਸ਼ੀਆਂ ਉਸ ਸਮੇਂ ਮਾਤਮ ਵਿੱਚ ਬਦਲ ਗਈਆਂ, ਜਦੋਂ ਦੋ ਧਿਰਾਂ ਵਿਚਾਲੇ ਹੋਈ ਮਾਮੂਲੀ ਬਹਿਸ ਤੋਂ ਬਾਅਦ ਇੱਕ 22 ਸਾਲਾ ਨੌਜਵਾਨ ਦਾ ਚਾਕੂ ਮਾਰ ਕੇ ਕਤਲ ਕਰ ਦਿੱਤਾ ਗਿਆ। ਇਸ ਹਿੰਸਕ ਝੜਪ ਵਿੱਚ ਮ੍ਰਿਤਕ ਦੇ ਦੋ ਹੋਰ ਦੋਸਤ ਵੀ ਗੰਭੀਰ ਰੂਪ ਵਿੱਚ ਜ਼ਖ਼ਮੀ ਹੋਏ ਹਨ।
ਪੁਲਸ ਵੱਲੋਂ ਮਿਲੀ ਜਾਣਕਾਰੀ ਅਨੁਸਾਰ, ਅੰਬਾਲਾ ਸ਼ਹਿਰ ਦਾ ਰਹਿਣ ਵਾਲਾ ਸੋਨੂ (22) ਐਤਵਾਰ ਰਾਤ ਆਪਣੇ ਦੋਸਤਾਂ ਭੁਪਿੰਦਰ (20) ਤੇ ਜਸਰਾਜ (19) ਨਾਲ ਅੰਬਾਲਾ ਕੈਂਟ ਦੇ ਇੱਕ ਪੈਲੇਸ 'ਚ ਵਿਆਹ ਸਮਾਗਮ 'ਚ ਸ਼ਾਮਲ ਹੋਣ ਗਿਆ ਸੀ। ਸਮਾਗਮ ਦੌਰਾਨ ਕਿਸੇ ਗੱਲ ਨੂੰ ਲੈ ਕੇ ਦੋ ਸਮੂਹਾਂ 'ਚ ਤਕਰਾਰ ਹੋ ਗਈ, ਜੋ ਦੇਖਦੇ ਹੀ ਦੇਖਦੇ ਹਿੰਸਕ ਰੂਪ ਧਾਰਨ ਕਰ ਗਈ। ਇਸ ਦੌਰਾਨ ਕੁਝ ਨੌਜਵਾਨਾਂ ਨੇ ਸੋਨੂ ਤੇ ਉਸ ਦੇ ਦੋਸਤਾਂ 'ਤੇ ਚਾਕੂਆਂ ਨਾਲ ਹਮਲਾ ਕਰ ਦਿੱਤਾ।
ਹਸਪਤਾਲ 'ਚ ਤੋੜਿਆ ਦਮ
ਜ਼ਖ਼ਮੀ ਹਾਲਤ ਵਿੱਚ ਤਿੰਨਾਂ ਨੂੰ ਤੁਰੰਤ ਸਿਵਲ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਸੋਨੂ ਨੂੰ ਮ੍ਰਿਤਕ ਐਲਾਨ ਦਿੱਤਾ। ਦੂਜੇ ਦੋ ਨੌਜਵਾਨਾਂ ਦਾ ਇਲਾਜ ਜਾਰੀ ਹੈ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਮੁਲਜ਼ਮ ਮੌਕੇ ਤੋਂ ਫ਼ਰਾਰ ਹੋ ਗਏ। ਪੁਲਸ ਨੇ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਘਟਨਾ ਵਾਲੀ ਥਾਂ ਤੋਂ ਮਿਲੀ ਸੀਸੀਟੀਵੀ ਫੁਟੇਜ ਵਿੱਚ ਕੁਝ ਲੋਕ ਤਿੰਨਾਂ ਦੋਸਤਾਂ 'ਤੇ ਚਾਕੂਆਂ ਨਾਲ ਹਮਲਾ ਕਰਦੇ ਸਾਫ਼ ਨਜ਼ਰ ਆ ਰਹੇ ਹਨ। ਪੁਲਸ ਨੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ 'ਤੇ ਮਾਮਲਾ ਦਰਜ ਕਰ ਲਿਆ ਹੈ ਅਤੇ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਵਿਸ਼ੇਸ਼ ਟੀਮਾਂ ਦਾ ਗਠਨ ਕੀਤਾ ਗਿਆ ਹੈ, ਜੋ ਵੱਖ-ਵੱਖ ਥਾਵਾਂ 'ਤੇ ਛਾਪੇਮਾਰੀ ਕਰ ਰਹੀਆਂ ਹਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਪਾਕਿਸਤਾਨ ਦੀ ਇਕ ਹੋਰ ਨਾਪਾਕ ਹਰਕਤ ! ਨੋਟ ਬੰਨ੍ਹ ਕੇ ਭਾਰਤ ਵੱਲ ਭੇਜੇ ਪਾਕਿਸਤਾਨੀ ਗੁਬਾਰੇ
NEXT STORY