ਨਵੀਂ ਦਿੱਲੀ- ਆਮ ਆਦਮੀ ਪਾਰਟੀ (ਆਪ) ਦੀ ਪੰਜਾਬ ਇਕਾਈ ਵਿਚ ਅਸੰਤੋਸ਼ ਦੀਆਂ ਅਫਵਾਹਾਂ ਦੇ ਵਿਚਕਾਰ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਦੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਮੰਤਰੀਆਂ ਅਤੇ ਵਿਧਾਇਕਾਂ ਨਾਲ ਦਿੱਲੀ ਦੇ ਕਪੂਰਥਲਾ ਹਾਊਸ ਵਿਚ ਮੀਟਿੰਗ ਹੋਈ । ਇਸ ਮੀਟਿੰਗ ਵਿਚ ਹਾਲ ਹੀ ਵਿਚ ਹੋਈਆਂ ਦਿੱਲੀ ਵਿਧਾਨ ਚੋਣਾਂ ਵਿਚ 'ਆਪ' ਦੇ ਪ੍ਰਦਰਸ਼ਨ ਦੀ ਸਮੀਖਿਆ ਅਤੇ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੀ ਯੋਜਨਾ ਨੂੰ ਲੈ ਕੇ ਚਰਚਾ ਹੋਈ। ਮੀਟਿੰਗ ਵਿਚ ਪੰਜਾਬ ਤੋਂ ਰਾਜ ਸਭਾ ਮੈਂਬਰ ਰਾਘਵ ਚੱਢਾ, ਸੰਦੀਪ ਪਾਠਕ ਸਮੇਤ ਸੀਨੀਅਰ ਆਗੂ ਵੀ ਸ਼ਾਮਲ ਰਹੇ। ਮੀਟਿੰਗ ਦੌਰਾਨ ਕੇਜਰੀਵਾਲ ਨੇ ਪੰਜਾਬ ਦੇ 'ਆਪ' ਵਿਧਾਇਕਾਂ ਦਾ ਧੰਨਵਾਦ ਕੀਤਾ, ਜਿਨ੍ਹਾਂ ਨੇ ਦਿੱਲੀ ਚੋਣ ਪ੍ਰਚਾਰ ਵਿਚ ਹਿੱਸਾ ਲਿਆ।
ਇਹ ਵੀ ਪੜ੍ਹੋ- CM ਨੂੰ ਵਾਇਰਲ ਇਨਫੈਕਸ਼ਨ, ਘਰ 'ਚ ਹੋਏ 'ਆਈਸੋਲੇਟ'
ਮੀਟਿੰਗ ਮਗਰੋਂ ਬੋਲੇ ਭਗਵੰਤ ਮਾਨ
ਮੀਟਿੰਗ ਮਗਰੋਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ 'ਆਪ' ਪਾਰਟੀ ਨੇ 10 ਸਾਲ ਦਿੱਲੀ ਵਿਚ ਬਹੁਤ ਕੰਮ ਹੋਏ। ਹਾਰ-ਜਿੱਤ ਚੱਲਦੀ ਰਹਿੰਦੀ ਹੈ। ਅਸੀਂ ਪੈਸੇ ਵੰਡਣ ਦੀ ਸਿਆਸਤ ਨਹੀਂ ਕਰਦੇ। ਅਸੀਂ ਦਿੱਲੀ ਵਿਚ ਬਹੁਤ ਮਿਹਨਤ ਕੀਤੀ। ਪਹਿਲਾਂ ਵੀ ਕੰਮ ਕੀਤੇ, ਅੱਗੇ ਵੀ ਕਰਾਂਗੇ। ਪੰਜਾਬ ਨੂੰ ਮਾਡਲ ਸੂਬਾ ਬਣਾ ਦੇਸ਼ ਸਾਹਮਣੇ ਰੱਖਾਂਗੇ। ਪੰਜਾਬ 'ਚ ਕੰਮ ਵਿਚ ਤੇਜ਼ੀ ਲਿਆਉਣ ਲਈ ਦਿੱਲੀ ਦੇ 10 ਸਾਲ ਦਾ ਤਜਰਬਾ ਇਸਤੇਮਾਲ ਕੀਤਾ ਜਾਵੇਗਾ। ਪੰਜਾਬ ਵਿਚ ਸਾਡੀ ਸਰਕਾਰ ਲੋਕਾਂ ਦੇ ਹਿੱਤ ਲਈ ਬਹੁਤ ਸਾਰੇ ਕੰਮ ਕਰ ਰਹੀ ਹੈ। ਸਿੱਖਿਆ, ਸਿਹਤ ਅਤੇ ਬੁਨਿਆਦੀ ਢਾਂਚੇ ਦੇ ਖੇਤਰ ਵਿਚ ਦਿੱਲੀ ਦਾ ਤਜਰਬਾ ਪੰਜਾਬ ਲਈ ਬਹੁਤ ਲਾਹੇਵੰਦ ਹੋਵੇਗਾ। ਅਸੀਂ ਲੋਕ ਕੰਮ ਕਰ ਰਹੇ ਹਾਂ, ਇਸ ਨੂੰ ਹੋਰ ਜ਼ਿਆਦਾ ਤੇਜ਼ ਕਰਨਾ ਹੈ। ਸਾਡੀ ਪਾਰਟੀ ਕੰਮ ਦੇ ਨਾਂ ਤੋਂ ਜਾਣੀ ਜਾਂਦੀ ਹੈ। ਦਿੱਲੀ ਦੇ ਲੋਕਾਂ ਦਾ ਜੋ ਫਤਵਾ, ਉਹ ਸਿਰ ਮੱਥੇ ਹੈ।
ਇਹ ਵੀ ਪੜ੍ਹੋ- ਆਧਾਰ ਕਾਰਡ ਨੂੰ ਲੈ ਕੇ ਆਈ ਨਵੀਂ ਅਪਡੇਟ, ਜਲਦੀ ਕਰ ਲਓ ਇਹ ਕੰਮ
ਦਿੱਲੀ 'ਚ ਚੋਣਾਂ ਹਾਰੀ 'ਆਪ'
ਦਿੱਲੀ 'ਚ ਇਕ ਦਹਾਕੇ ਤੱਕ ਰਾਜ ਕਰਨ ਵਾਲੀ 'ਆਪ' ਨੂੰ 5 ਫਰਵਰੀ ਦੀਆਂ ਦਿੱਲੀ ਵਿਧਾਨ ਸਭਾ ਚੋਣਾਂ 'ਚ ਵੱਡਾ ਝਟਕਾ ਲੱਗਾ ਅਤੇ ਉਹ 70 'ਚੋਂ ਸਿਰਫ 22 ਸੀਟਾਂ ਹੀ ਜਿੱਤ ਸਕੀ। ਭਾਰਤੀ ਜਨਤਾ ਪਾਰਟੀ (ਭਾਜਪਾ) ਦੀ ਜਿੱਤ ਨਾਲ ਰਾਸ਼ਟਰੀ ਰਾਜਧਾਨੀ 'ਚ 'ਆਪ' ਦਾ ਸ਼ਾਸਨ ਖਤਮ ਹੋ ਗਿਆ, ਜਿਸ ਨਾਲ ਪਾਰਟੀ ਦੇ ਭਵਿੱਖ ਨੂੰ ਲੈ ਕੇ ਚਿੰਤਾ ਵਧ ਗਈ ਹੈ। ਕਿਆਸ ਲਗਾਏ ਜਾ ਰਹੇ ਹਨ ਕਿ ਕੇਜਰੀਵਾਲ ਪੰਜਾਬ ਦੀ ਰਾਜਨੀਤੀ ਵਿਚ ਵੱਡੀ ਭੂਮਿਕਾ ਨਿਭਾ ਸਕਦੇ ਹਨ, ਉਨ੍ਹਾਂ ਦੇ ਲੁਧਿਆਣਾ ਵਿਧਾਨ ਸਭਾ ਸੀਟ ਤੋਂ ਚੋਣ ਲੜਨ ਦੀ ਵੀ ਚਰਚਾ ਹੈ। ਹਾਲਾਂਕਿ ‘ਆਪ’ ਦੇ ਸੰਸਦ ਮੈਂਬਰ ਮਾਲਵਿੰਦਰ ਸਿੰਘ ਕੰਗ ਨੇ ਅਜਿਹੀਆਂ ਰਿਪੋਰਟਾਂ ਨੂੰ ਸਿਰੇ ਤੋਂ ਨਕਾਰਦਿਆਂ ਮੀਟਿੰਗ ਨੂੰ ‘ਨਿਯਮਿਤ ਰਣਨੀਤੀ ਸੈਸ਼ਨ’ ਕਰਾਰ ਦਿੱਤਾ। ਪੰਜਾਬ 'ਚ 'ਆਪ' ਪਾਰਟੀ ਦੀ ਸਰਕਾਰ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਹੁਣ ਸੰਸਕ੍ਰਿਤ, ਉਰਦੂ ਸਮੇਤ 6 ਹੋਰ ਭਾਸ਼ਾਵਾਂ 'ਚ ਹੋਵੇਗੀ ਲੋਕ ਸਭਾ ਦੀ ਕਾਰਵਾਈ
NEXT STORY