ਨਵੀਂ ਦਿੱਲੀ : ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਅਗਲੇ ਸਾਲ ਫਰਵਰੀ ਵਿੱਚ ਦਿੱਲੀ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸ਼ੁੱਕਰਵਾਰ ਨੂੰ ਕਿਹਾ ਕਿ ਵਰਕਰ ਪਾਰਟੀ ਦੀ ਸਭ ਤੋਂ ਵੱਡੀ ਤਾਕਤ ਹਨ। ਸੋਸ਼ਲ ਮੀਡੀਆ ਪਲੇਟਫਾਰਮ 'ਐਕਸ' 'ਤੇ ਪਾਰਟੀ ਵਰਕਰਾਂ ਨੂੰ ਇੱਕ ਵੀਡੀਓ ਸੰਦੇਸ਼ ਵਿੱਚ ਕੇਜਰੀਵਾਲ ਨੇ ਉਨ੍ਹਾਂ ਨੂੰ ਚੋਣਾਂ ਲਈ ਅਗਲੇ ਦੋ-ਤਿੰਨ ਮਹੀਨੇ ਦੇਣ ਦੀ ਅਪੀਲ ਕੀਤੀ ਅਤੇ ਕਿਹਾ ਕਿ 'ਆਪ' 'ਦੇਸ਼ ਦੀ ਇੱਕੋ ਇੱਕ ਉਮੀਦ' ਹੈ।
ਇਹ ਵੀ ਪੜ੍ਹੋ - CM ਲਈ ਆਏ ਸਮੋਸੇ ਤੇ ਕੇਕ ਛਕ ਗਏ ਸੁਰੱਖਿਆ ਮੁਲਾਜ਼ਮ, CID ਕੋਲ ਪੁੱਜਾ ਮਾਮਲਾ
ਉਨ੍ਹਾਂ ਕਿਹਾ, "ਸਾਡੇ ਦੇਸ਼ ਲਈ ਤੁਸੀਂ ਇੱਕੋ ਇੱਕ ਉਮੀਦ ਹੋ। ਮੈਂ ਆਪਣੇ ਸਾਰੇ ਵਰਕਰਾਂ ਨੂੰ ਅਗਲੇ ਦੋ-ਤਿੰਨ ਮਹੀਨਿਆਂ ਤੱਕ ਸਾਰੇ ਕੰਮ ਛੱਡ ਕੇ ਚੋਣਾਂ ਦੇ ਕੰਮ ਵਿੱਚ ਜੁਟ ਜਾਣ ਦੀ ਅਪੀਲ ਕਰਦਾ ਹਾਂ।" 'ਆਪ' ਮੁਖੀ ਨੇ ਕਿਹਾ ਕਿ ਪਾਰਟੀ ਵਿਰੋਧੀ ਤਾਕਤਾਂ ਵਿਧਾਨ ਸਭਾ ਚੋਣਾਂ 'ਚ ਸਾਨੂੰ ਹਰਾਉਣ ਲਈ ਕੁਝ ਵੀ ਕਰਨ ਪਰ ਅਸੀਂ ਅਜਿਹੀਆਂ ਤਾਕਤਾਂ ਨੂੰ ਜਿੱਤਣ ਨਹੀਂ ਦੇਵਾਂਗੇ। ਉਨ੍ਹਾਂ ਇਹ ਵੀ ਕਿਹਾ ਕਿ 'ਆਪ' ਭਾਰਤੀ ਰਾਜਨੀਤੀ ਵਿੱਚ ਤਾਜ਼ੀ ਹਵਾ ਦਾ ਸਾਹ ਹੈ, ਜੋ ਸਿਹਤ ਅਤੇ ਸਿੱਖਿਆ, ਸੜਕਾਂ ਆਦਿ ਦੀ ਗੱਲ ਕਰਦੀ ਹੈ।
ਇਹ ਵੀ ਪੜ੍ਹੋ - Shocking! ਬੇਰੁਜ਼ਗਾਰਾਂ ਦੇ ਖਾਤਿਆਂ 'ਚ ਅਚਾਨਕ ਆ ਗਏ 125 ਕਰੋੜ ਰੁਪਏ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਗ੍ਰਨੇਡ ਹਮਲੇ 'ਚ ਸ਼ਾਮਲ ਲਸ਼ਕਰ ਦੇ ਤਿੰਨ ਅੱਤਵਾਦੀ ਸਹਿਯੋਗੀ ਗ੍ਰਿਫ਼ਤਾਰ
NEXT STORY