ਨਵੀਂ ਦਿੱਲੀ- ਦਿੱਲੀ ਵਿਧਾਨ ਸਭਾ ਦੇ ਸਰਦ ਰੁੱਤ ਸੈਸ਼ਨ ਦੌਰਾਨ ਭਾਰੀ ਹੰਗਾਮਾ ਦੇਖਣ ਨੂੰ ਮਿਲਿਆ, ਜਿਸ ਤੋਂ ਬਾਅਦ ਸਪੀਕਰ ਵਿਜੇਂਦਰ ਗੁਪਤਾ ਨੇ ਸਦਨ ਦੀ ਕਾਰਵਾਈ 'ਚ ਲਗਾਤਾਰ ਵਿਘਨ ਪਾਉਣ ਅਤੇ ਮਰਿਆਦਾ ਦੀ ਉਲੰਘਣਾ ਕਰਨ ਦੇ ਦੋਸ਼ 'ਚ ਆਮ ਆਦਮੀ ਪਾਰਟੀ (ਆਪ) ਦੇ ਚਾਰ ਵਿਧਾਇਕਾਂ ਨੂੰ ਮੁਅੱਤਲ ਕਰ ਦਿੱਤਾ ਹੈ।
ਇਨ੍ਹਾਂ ਵਿਧਾਇਕਾਂ 'ਤੇ ਡਿੱਗੀ ਗਾਜ
ਸਪੀਕਰ ਵੱਲੋਂ ਜਾਰੀ ਬਿਆਨ ਅਨੁਸਾਰ, ਵਿਧਾਇਕ ਸੋਮ ਦੱਤ, ਜਰਨੈਲ ਸਿੰਘ, ਸੰਜੀਵ ਝਾਅ ਅਤੇ ਕੁਲਦੀਪ ਕੁਮਾਰ ਨੂੰ ਸਰਦ ਰੁੱਤ ਸੈਸ਼ਨ ਦੀ ਬਾਕੀ ਮਿਆਦ ਲਈ ਸਦਨ ਤੋਂ ਮੁਅੱਤਲ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਸੰਜੀਵ ਝਾਅ, ਜਰਨੈਲ ਸਿੰਘ ਅਤੇ ਕੁਲਦੀਪ ਕੁਮਾਰ ਨੂੰ ਤਿੰਨ ਦਿਨਾਂ ਲਈ ਮੁਅੱਤਲ ਕੀਤਾ ਗਿਆ ਸੀ, ਪਰ ਹੰਗਾਮਾ ਜਾਰੀ ਰਹਿਣ ਕਾਰਨ ਇਹ ਕਾਰਵਾਈ ਵਧਾ ਦਿੱਤੀ ਗਈ।
ਵਿਵਾਦ ਦੀ ਮੁੱਖ ਵਜ੍ਹਾ
ਗੁਰੂ ਤੇਗ ਬਹਾਦਰ ਜੀ ਦੇ ਕਥਿਤ ਅਪਮਾਨ ਦਾ ਮਾਮਲਾ ਇਸ ਹੰਗਾਮੇ ਪਿੱਛੇ ਮੁੱਖ ਕਾਰਨ ਇਕ ਵੀਡੀਓ ਹੈ, ਜਿਸ 'ਚ ਭਾਜਪਾ ਨੇ ਵਿਰੋਧੀ ਧਿਰ ਦੀ ਨੇਤਾ ਆਤਿਸ਼ੀ 'ਤੇ ਗੁਰੂ ਤੇਗ ਬਹਾਦਰ ਜੀ ਦਾ ਅਪਮਾਨ ਕਰਨ ਦਾ ਦੋਸ਼ ਲਗਾਇਆ ਸੀ।
'ਆਪ' ਵਿਧਾਇਕ ਸੰਜੀਵ ਝਾਅ ਨੇ ਮੰਗ ਕੀਤੀ ਕਿ ਭਾਜਪਾ ਦੇ ਮੰਤਰੀ ਅਤੇ ਵਿਧਾਇਕ ਇਸ ਵੀਡੀਓ ਨਾਲ ਸਬੰਧਤ ਆਪਣੀਆਂ ਸੋਸ਼ਲ ਮੀਡੀਆ ਪੋਸਟਾਂ ਨੂੰ ਹਟਾਉਣ। ਉਨ੍ਹਾਂ ਤਰਕ ਦਿੱਤਾ ਕਿ ਇਹ ਵੀਡੀਓ ਅਜੇ ਫੋਰੈਂਸਿਕ ਜਾਂਚ ਲਈ ਭੇਜੀ ਗਈ ਹੈ, ਇਸ ਲਈ ਇਸ ਦੀ ਵਰਤੋਂ ਨਹੀਂ ਕੀਤੀ ਜਾਣੀ ਚਾਹੀਦੀ। ਝਾਅ ਨੇ ਦੋਸ਼ ਲਗਾਇਆ ਕਿ ਜਿਵੇਂ ਹੀ ਉਨ੍ਹਾਂ ਨੇ ਇਹ ਮੰਗ ਉਠਾਈ, ਉਨ੍ਹਾਂ ਨੂੰ ਮਾਰਸ਼ਲਾਂ ਦੀ ਮਦਦ ਨਾਲ ਸਦਨ ਤੋਂ ਬਾਹਰ ਕੱਢ ਦਿੱਤਾ ਗਿਆ।
ਹੰਗਾਮੇ ਦਰਮਿਆਨ ਵਿਧਾਨ ਸਭਾ ਦੀ ਕਾਰਵਾਈ ਵਾਰ-ਵਾਰ ਪੈ ਰਹੇ ਵਿਘਨ ਕਾਰਨ ਸਦਨ ਦੀ ਕਾਰਵਾਈ ਕਈ ਵਾਰ ਮੁਲਤਵੀ ਕਰਨੀ ਪਈ। ਇਸ ਦੇ ਬਾਵਜੂਦ, ਸਦਨ ਵਿੱਚ ਕੁਝ ਮਹੱਤਵਪੂਰਨ ਵਿਧਾਨਿਕ ਕਾਰਜ ਕੀਤੇ ਗਏ। ਮੁੱਖ ਮੰਤਰੀ ਰੇਖਾ ਗੁਪਤਾ ਨੇ ਸਾਲ 2025-26 ਲਈ ਗਰਾਂਟਾਂ ਦੀਆਂ ਪੂਰਕ ਮੰਗਾਂ ਅਤੇ ਦਿੱਲੀ ਵਿਨਿਯੋਗ ਬਿੱਲ, 2026 ਪੇਸ਼ ਕੀਤਾ, ਜਿਸ ਨੂੰ ਸਦਨ ਨੇ ਪਾਸ ਕਰ ਦਿੱਤਾ। ਜਲ ਮੰਤਰੀ ਪ੍ਰਵੇਸ਼ ਸਾਹਿਬ ਸਿੰਘ ਨੇ ਸ਼ਹਿਰ 'ਚ ਪਾਣੀ ਦੀ ਸਪਲਾਈ ਦੀ ਸਥਿਤੀ ਬਾਰੇ ਬਿਆਨ ਦਿੱਤਾ। ਵੱਖ-ਵੱਖ ਮੈਂਬਰਾਂ ਨੇ ਨਿਯਮ 280 ਤਹਿਤ ਆਪਣੇ ਇਲਾਕਿਆਂ ਦੇ ਮੁੱਦੇ ਵੀ ਚੁੱਕੇ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਸੰਤਾਂ ਲਈ ਅਪਮਾਨਜਨਕ ਸ਼ਬਦ ਬੋਲਣ ਵਾਲਿਆਂ ਨੂੰ ਬਖਸ਼ਿਆ ਨਹੀਂ ਜਾਵੇਗਾ : ਭਾਜਪਾ ਆਗੂ
NEXT STORY