ਨਵੀਂ ਦਿੱਲੀ- ਆਮ ਆਦਮੀ ਪਾਰਟੀ (ਆਪ) ਸਰਕਾਰ ਵਲੋਂ ਸ਼ਨੀਵਾਰ ਨੂੰ ਐਲਾਨ ਕੀਤਾ ਕਿ ਹੁਣ ਕਿਰਾਏਦਾਰਾਂ ਨੰ ਵੀ ਮੁਫ਼ਤ ਬਿਜਲੀ ਦਿੱਤੀ ਜਾਵੇਗੀ। 'ਆਪ' ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਐਲਾਨ ਕੀਤਾ ਕਿ ਜੇਕਰ ਉਨ੍ਹਾਂ ਦੀ ਪਾਰਟੀ ਸੱਤਾ 'ਚ ਮੁੜ ਆਉਂਦੀ ਹੈ ਤਾਂ ਕਿਰਾਏਦਾਰਾਂ ਨੂੰ ਮੁਫ਼ਤ ਬਿਜਲੀ ਅਤੇ ਪਾਣੀ ਦਾ ਲਾਭ ਦੇਣ ਲਈ ਨਿਰਣਾਇਕ ਕਦਮ ਚੁੱਕੇਗੀ। ਇੱਥੇ ਇਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ ਉਨ੍ਹਾਂ ਨੇ ਦਿੱਲੀ ਭਰ ਦੇ ਕਿਰਾਏਦਾਰਾਂ ਵਲੋਂ ਦੱਸੀਆਂ ਗਈਆਂ ਚਿੰਤਾਵਾਂ ਨੂੰ ਉਜਾਗਰ ਕੀਤਾ। ਉਨ੍ਹਾਂ ਕਿਹਾ,''ਮੈਂ ਜਿੱਥੇ ਵੀ ਜਾਂਦਾ ਹਾਂ, ਮੈਨੂੰ ਕਿਰਾਏ 'ਤੇ ਰਹਿਣ ਵਾਲੇ ਲੋਕ ਮਿਲਦੇ ਹਨ ਜੋ ਕਹਿੰਦੇ ਹਨ ਕਿ ਉਨ੍ਹਾਂ ਨੂੰ ਚੰਗੇ ਸਕੂਲ ਅਤੇ ਹਸਪਤਾਲ ਦਾ ਲਾਭ ਮਿਲਦਾ ਹੈ ਪਰ ਉਹ ਮੁਫ਼ਤ ਬਿਜਲੀ ਅਤੇ ਪਾਣੀ ਦੀਆਂ ਯੋਜਨਾਵਾਂ ਤੋਂ ਵਾਂਝੇ ਹਨ।''
ਇਸ ਮੁੱਦੇ ਦੇ ਹੱਲ ਦਾ ਭਰੋਸਾ ਦਿੰਦੇ ਹੋਏ ਕੇਜਰੀਵਾਲ ਨੇ ਕਿਹਾ,''ਅਸੀਂ ਇਹ ਯਕੀਨੀ ਕਰਾਂਗੇ ਕਿ ਚੋਣਾਂ ਤੋਂ ਬਾਅਦ ਕਿਰਾਏਦਾਰ, ਜਿਨ੍ਹਾਂ 'ਚੋਂ ਕਈ ਪੂਰਵਾਂਚਲ ਖੇਤਰ ਦੇ ਹਨ, ਉਨ੍ਹਾਂ ਨੂੰ ਵੀ ਮੁਫ਼ਤ ਬਿਜਲੀ ਅਤੇ ਆਪਣੀ ਦਾ ਲਾਭ ਮਿਲੇ।'' ਇਹ ਐਲਾਨ ਅਜਿਹੇ ਸਮੇਂ 'ਚ ਕੀਤਾ ਗਿਆ ਹੈ, ਜਦੋਂ ਆਮ ਆਦਮੀ ਪਾਰਟੀ 5 ਫਰਵਰੀ ਨੂੰ ਹੋਣ ਵਾਲੀਆਂ ਦਿੱਲੀ ਵਿਧਾਨ ਸਭਾ ਚੋਣਾਂ ਲਈ ਆਪਣੀ ਮੁਹਿੰਮ ਤੇਜ਼ ਕਰ ਰਹੀ ਹੈ। ਨਤੀਜੇ 8 ਫਰਵਰੀ ਨੂੰ ਐਲਾਨ ਕੀਤੇ ਜਾਣੇ ਹਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸੰਘਣੀ ਧੁੰਦ ਦਾ ਕਹਿਰ; 47 ਟਰੇਨਾਂ ਲੇਟ
NEXT STORY