ਪਟਨਾ, (ਭਾਸ਼ਾ)– ਆਮ ਆਦਮੀ ਪਾਰਟੀ ਦੇ ਨੇਤਾ ਸੰਜੇ ਸਿੰਘ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਉਨ੍ਹਾਂ ਦੀ ਪਾਰਟੀ ਆਉਂਦੀਆਂ ਬਿਹਾਰ ਵਿਧਾਨ ਸਭਾ ਚੋਣਾਂ ਇਕੱਲੇ ਲੜੇਗੀ। ਹਾਲਾਂਕਿ ਉਨ੍ਹਾਂ ‘ਇੰਡੀਆ’ ਗੱਠਜੋੜ ਦੇ ਦੋਸ਼ ਦੀ ਹਮਾਇਤ ਕੀਤੀ ਕਿ ਭਾਜਪਾ ਦੇ ਇਸ਼ਾਰੇ ’ਤੇ ਬਿਹਾਰ ਵਿਚ ਵੋਟਰ ਸੂਚੀ ਵਿਚ ਹੇਰਫੇਰ ਕੀਤਾ ਜਾ ਰਿਹਾ ਹੈ।
ਰਾਜ ਸਭਾ ਮੈਂਬਰ ਸੰਜੇ ਨੇ ਆਪਣੀ ਪਾਰਟੀ ਦੇ ਸਹਿਯੋਗੀ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਵੀ ਜ਼ੋਰਦਾਰ ਬਚਾਅ ਕੀਤਾ। ਮਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਛੋਟੇ ਦੇਸ਼ਾਂ ਦੀਆਂ ਯਾਤਰਾਵਾਂ ਦਾ ਮਜ਼ਾਕ ਕਰਨ ਲਈ ਆਲੋਚਨਾਵਾਂ ਦਾ ਸਾਹਮਣਾ ਕਰ ਰਹੇ ਹਨ।
ਸੰਜੇ ਸਿੰਘ ਨੇ ਇਹ ਵੀ ਦਾਅਵਾ ਕੀਤਾ ਕਿ ਆਰ. ਐੱਸ. ਐੱਸ. ਮੁਖੀ ਮੋਹਨ ਭਾਗਵਤ ਕੋਲੋਂ ਮੋਦੀ ਨੂੰ ‘ਇਕ ਵੱਡਾ ਸੰਕੇਤ’ ਮਿਲਿਆ ਹੈ, ਜਿਨ੍ਹਾਂ ਕਿਹਾ ਹੈ ਕਿ 75 ਸਾਲ ਤੋਂ ਵੱਧ ਉਮਰ ਦੇ ਲੋਕਾਂ ਨੂੰ ਸਰਗਰਮ ਜਨਤਕ ਜੀਵਨ ਵਿਚ ਨਹੀਂ ਰਹਿਣਾ ਚਾਹੀਦਾ। ‘ਆਪ’ ਪਿਛਲੇ ਸਾਲ ਦੀਆਂ ਲੋਕ ਸਭਾ ਚੋਣਾਂ ਵਿਚ ਇੰਡੀਆ ਗੱਠਜੋੜ ਦਾ ਹਿੱਸਾ ਸੀ। ਸੰਜੇ ਸਿੰਘ ਦੀ ਪਾਰਟੀ ਨੇ ਦਿੱਲੀ ਵਿਚ ਕਾਂਗਰਸ ਨਾਲ ਸੀਟਾਂ ਦਾ ਸਮਝੌਤਾ ਕੀਤਾ ਸੀ ਪਰ ਪੰਜਾਬ ਵਿਚ ਅਜਿਹਾ ਕਰਨ ਤੋਂ ਇਨਕਾਰ ਕਰ ਦਿੱਤਾ ਸੀ।
ਨਗਰ ਨਿਗਮ ਆਵਾਰਾ ਕੁੱਤਿਆਂ ਨੂੰ ਖੁਆਏਗਾ ਚਿਕਨ ਤੇ ਚੌਲ!
NEXT STORY