ਨਵੀਂ ਦਿੱਲੀ (ਭਾਸ਼ਾ): ਬੁੱਧਵਾਰ ਨੂੰ ਚੋਣ ਕਮਿਸ਼ਨ ਵੱਲੋਂ ਵਿਧਾਨ ਸਭਾ ਚੋਣਾਂ ਦੇ ਤਾਰੀਖ਼ਾਂ ਦੇ ਐਲਾਨ ਦੇ ਨਾਲ ਹੀ ਕਰਨਾਟਕ ਵਿਚ ਚੋਣ ਬਿਗੁਲ ਵੱਜ ਗਿਆ। ਇਸ ਦੇ ਨਾਲ ਹੀ ਆਮ ਆਦਮੀ ਪਾਰਟੀ ਨੇ ਵੀ ਚੋਣਾਂ ਲਈ ਆਪਣਾ ਘੋਸ਼ਣਾ ਪੱਤਰ ਜਾਰੀ ਕਰ ਦਿੱਤਾ ਹੈ। ਇਸ ਘੋਸ਼ਣਾ ਪੱਤਰ ਵਿਚ ਜਨਤਾ ਨੂੰ 10 ਗਾਰੰਟੀਆਂ ਦਿੱਤੀਆਂ ਗਈਆਂ ਹਨ।
ਇਹ ਖ਼ਬਰ ਵੀ ਪੜ੍ਹੋ - ਅੰਮ੍ਰਿਤਪਾਲ ਸਿੰਘ ਬਾਰੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਅਹਿਮ ਬਿਆਨ, ਕਹਿ ਦਿੱਤੀਆਂ ਇਹ ਗੱਲਾਂ
ਆਮ ਆਦਮੀ ਪਾਰਟੀ ਦੇ ਘੋਸ਼ਣਾ ਪੱਤਰ ਵਿਚ ਪ੍ਰਤੀ ਮਹੀਨੇ 300 ਯੂਨਿਟ ਮੁਫ਼ਤ ਬਿਜਲੀ, ਨੌਕਰੀਆਂ ਵਿਚ ਸਥਾਨਕ ਲੋਕਾਂ ਨੂੰ 80 ਫ਼ੀਸਦੀ ਰਾਖਵਾਂਕਰਨ ਤੇ ਸੱਤਾ ਵਿਚ ਆਉਣ 'ਤੇ ਸਰਕਾਰੀ ਨੌਕਰੀਆਂ ਵਿਚ ਔਰਤਾਂ ਨੂੰ 33 ਫ਼ੀਸਦੀ ਰਾਖਵਾਂਕਰਨ ਸ਼ਾਮਲ ਹਨ।
ਇਹ ਖ਼ਬਰ ਵੀ ਪੜ੍ਹੋ - ਨਿਰਧਾਰਿਤ ਸਮੇਂ ਤੋਂ 4 ਘੰਟੇ ਪਹਿਲਾਂ ਉੱਡੀ Air India ਦੀ ਫ਼ਲਾਈਟ! 15 ਯਾਤਰੀ ਨਹੀਂ ਜਾ ਸਕੇ ਕੁਵੈਤ
ਕਰਨਾਟਕ ਵਿਧਾਨ ਸਭਾ ਚੋਣਾਂ ਵਿਚ ਸਾਰੀਆਂ ਸੀਟਾਂ ਵਿਚ ਚੋਣ ਲੜਣ ਲਈ ਤਿਆਰ ਅਰਵਿੰਦ ਕੇਜਰੀਵਾਲ ਦੀ ਅਗਵਾਈ ਵਾਲੀ ਪਾਰਟੀ ਨੇ ਇਹ ਵੀ ਵਾਅਦਾ ਕੀਤਾ ਹੈ ਕਿ ਹਰ ਸਾਲ 2 ਲੱਖ ਨੌਕਰੀਆਂ ਪੈਦਾ ਕੀਤੀਆਂ ਜਾਣਗੀਆਂ ਤੇ ਸਾਰੀਆਂ ਖ਼ਾਲੀ ਅਸਾਮੀਆਂ ਭਰੀਆਂ ਜਾਣਗੀਆਂ। ਇਸ ਦੇ ਨਾਲ ਹੀ ਠੇਕਾ ਮੁਲਾਜ਼ਮਾਂ ਨੂੰ ਪੱਕਾ ਕਰਨ ਨੂੰ ਪਹਿਲ ਦੇਣ ਦਾ ਵੀ ਵਾਅਦਾ ਕੀਤਾ ਗਿਆ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਪਾਕਿਸਤਾਨ ਸਰਕਾਰ ਦਾ ਟਵਿੱਟਰ ਅਕਾਊਂਟ ਭਾਰਤ ਵਿਚ ਹੋਇਆ ਬੰਦ, ਤੀਜੀ ਵਾਰ ਲੱਗੀ ਪਾਬੰਦੀ
NEXT STORY