ਨਵੀਂ ਦਿੱਲੀ (ਭਾਸ਼ਾ)- ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਸਤੇਂਦਰ ਜੈਨ ਨੇ ਸ਼ਨੀਵਾਰ ਨੂੰ ਕਿਹਾ ਕਿ ਉਨ੍ਹਾਂ ਦੇ ਭਵਿੱਖ ਦੀਆਂ ਰਾਜਨੀਤਕ ਜ਼ਿੰਮੇਵਾਰੀਆਂ ਪਾਰਟੀਆਂ ਅਤੇ ਇਸ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਤੈਅ ਕਰਨਗੇ। ਦਿੱਲੀ ਦੇ ਸਾਬਕਾ ਸਿਹਤ ਮੰਤਰੀ ਸਤੇਂਦਰ ਜੈਨ ਨੂੰ ਮਨੀ ਲਾਂਡਰਿੰਗ ਦੇ ਇਕ ਮਾਮਲੇ 'ਚ ਸ਼ਹਿਰ ਦੀ ਇਕ ਅਦਾਲਤ ਵਲੋਂ ਜ਼ਮਾਨਤ ਦਿੱਤੇ ਜਾਣ ਦੇ ਕੁਝ ਘੰਟਿਆਂ ਬਾਅਦ ਸ਼ੁੱਕਰਵਾਰ ਰਾਤ ਤਿਹਾੜ ਜੇਲ੍ਹ ਤੋਂ ਰਿਹਾਅ ਕਰ ਦਿੱਤਾ ਗਿਆ। ਜੈਨ ਤੋਂ ਜਦੋਂ ਭਵਿੱਖ ਦੀ ਉਨ੍ਹਾਂ ਦੀ ਰਾਜਨੀਤਕ ਭੂਮਿਕਾ ਬਾਰੇ ਪੁੱਛਿਆ ਗਿਆ ਤਾਂ ਉਨ੍ਹਾਂ ਕਿਹਾ,''ਮੈਂ ਉਹੀ ਕਰਾਂਗਾ ਜੋ ਸਾਡੀ ਪਾਰਟੀ ਅਤੇ ਅਰਵਿੰਦ ਕੇਜਰੀਵਾਲ ਕਹਿਣਗੇ।''
'ਰਾਊਜ਼ ਐਵੇਨਿਊ' ਕੋਰਟ ਨੇ ਸ਼ੁੱਕਰਵਾਰ ਦੁਪਹਿਰ ਜੈਨ ਨੂੰ ਜ਼ਮਾਨਤ ਦੇ ਦਿੱਤੀ। ਸਤੇਂਦਰ ਜੈਨ ਨੂੰ ਮਈ 2022 'ਚ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ ਗ੍ਰਿਫ਼ਤਾਰ ਕੀਤਾ ਸੀ। ਉਨ੍ਹਾਂ ਕਿਹਾ,''ਅੱਤਿਆਚਾਰ ਹੋ ਰਿਹਾ ਹੈ...ਅਜਿਹਾ ਲੱਗਦਾ ਹੈ ਕਿ ਬ੍ਰਿਟਿਸ਼ ਸ਼ਾਸਨ ਵਾਪਸ ਆ ਗਿਆ ਹੈ। ਸਰਕਾਰਾਂ ਨੂੰ ਜਨਤਾ ਲਈ ਕੀਤੇ ਜਾ ਰਹੇ ਕੰਮਾਂ ਨੂੰ ਲੈ ਕੇ ਮੁਕਾਬਲਾ ਕਰਨਾ ਚਾਹੀਦਾ ਪਰ ਭਾਜਪਾ ਅਜਿਹਾ ਨਹੀਂ ਕਰਦੀ ਹੈ। ਉਹ ਕਹਿੰਦੇ ਹਨ ਕਿ ਅਸੀਂ ਤੁਹਾਨੂੰ ਕੰਮ ਨਹੀਂ ਕਰਨ ਦੇਵਾਂਗੇ।'' ਜੇਲ੍ਹ ਤੋਂ ਰਿਹਾਅ ਹੋਣ ਤੋਂ ਬਾਅਦ ਜੈਨ ਨੇ ਸ਼ੁੱਕਰਵਾਰ ਰਾਤ ਕੇਜਰੀਵਾਲ ਨਾਲ ਫਿਰੋਜਸ਼ਾਹ ਰੋਡ ਸਥਿਤ ਉਨ੍ਹਾਂ ਘਰ ਮੁਲਾਕਾਤ ਕੀਤੀ। 'ਆਪ' ਕਨਵੀਨਰ ਨੇ ਜੈਨ ਨਾਲ ਆਪਣੀਆਂ ਤਸਵੀਰਾਂ ਸੋਸ਼ਲ ਮੀਡੀਆ ਮੰਚ 'ਐਕਸ' 'ਤੇ ਸਾਂਝੀਆਂ ਕਰਦੇ ਹੋਏ ਕਿਹਾ,''ਸਤੇਂਦਰ, ਤੁਹਾਡਾ ਸਵਾਗਤ ਹੈ!'' ਦਿੱਲੀ ਦੀ ਮੁੱਖ ਮੰਤਰੀ ਆਤਿਸ਼ੀ, ਮਨੀਸ਼ ਸਿਸੋਦੀਆ ਅਤੇ ਸੰਜੇ ਸਿੰਘ ਪਾਰਟੀ ਆਗੂਆਂ ਨੇ ਜੈਨ ਦਾ ਸ਼ੁੱਕਰਵਾਰ ਨੂੰ ਤਿਹਾੜ ਜੇਲ੍ਹ ਦੇ ਬਾਹਰ ਗਰਮਜੋਸ਼ੀ ਨਾਲ ਸਵਾਗਤ ਕੀਤਾ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
7 ਸਾਲਾ ਬੱਚੀ ਦਾ ਜਬਰ-ਜ਼ਿਨਾਹ ਦੀ ਕੋਸ਼ਿਸ਼ ਤੋਂ ਬਾਅਦ ਕਤਲ, ਦੋਸ਼ੀ ਗ੍ਰਿਫ਼ਤਾਰ
NEXT STORY