ਨਵੀਂ ਦਿੱਲੀ (ਭਾਸ਼ਾ) - ਆਮ ਆਦਮੀ ਪਾਰਟੀ (ਆਪ) ਨੇ ਦਿੱਲੀ ਨਗਰ ਨਿਗਮ (ਐੱਮ. ਸੀ. ਡੀ.) ਦੀ ਸਥਾਈ ਕਮੇਟੀ ਦੇ ਇਕ ਮੈਂਬਰ ਦੀ ਚੋਣ ਨੂੰ ਚੁਣੌਤੀ ਦਿੰਦੇ ਹੋਏ ਸੁਪਰੀਮ ਕੋਰਟ ਤਕ ਪਹੁੰਚ ਕੀਤੀ ਹੈ। ਇਹ ਕਦਮ ਅਜਿਹੇ ਸਮੇਂ ਚੁੱਕਿਆ ਗਿਆ ਹੈ, ਜਦੋਂ ਦਿੱਲੀ ਦੀ ਮੁੱਖ ਮੰਤਰੀ ਆਤਿਸ਼ੀ ਨੇ ਦੋਸ਼ ਲਾਇਆ ਹੈ ਕਿ ਭਾਰਤੀ ਜਨਤਾ ਪਾਰਟੀ ਨੇ ਲੋਕਰਾਜ ਦੀ ਹੱਤਿਆ ਕਰ ਦਿੱਤੀ ਹੈ। ਉਨ੍ਹਾਂ ਦਾਅਵਾ ਕੀਤਾ ਕਿ 27 ਸਤੰਬਰ ਨੂੰ ਹੋਈ ਚੋਣ ਗੈਰ-ਕਾਨੂੰਨੀ ਤੇ ਗੈਰ-ਜਮਹੂਰੀ ਸੀ।
ਇਹ ਵੀ ਪੜ੍ਹੋ - ਇਸ ਪਿੰਡ 'ਚ ਮੁੰਡੇ ਕਰਦੇ ਨੇ 2 ਵਿਆਹ, ਭੈਣਾਂ ਵਾਂਗ ਰਹਿੰਦੀਆਂ ਸੌਂਕਣਾਂ, ਹੈਰਾਨ ਕਰ ਦੇਵੇਗੀ ਪੂਰੀ ਖ਼ਬਰ
ਸੱਤਾਧਾਰੀ ‘ਆਪ’ ਤੇ ਕਾਂਗਰਸ ਦੇ ਕੌਂਸਲਰਾਂ ਵੱਲੋਂ ਚੋਣ ਦਾ ਬਾਈਕਾਟ ਕਰਨ ਕਾਰਨ ਭਾਜਪਾ ਨੇ 18 ਮੈਂਬਰੀ ਐੱਮ. ਸੀ. ਡੀ. ਦੀ ਸਥਾਈ ਕਮੇਟੀ ਦੀ ਇਕ ਖਾਲੀ ਸੀਟ ਬਿਨਾਂ ਮੁਕਾਬਲਾ ਜਿੱਤੀ ਸੀ। ਭਾਜਪਾ ਨੇ ਉਕਤ ਖਾਲੀ ਅਹੁਦੇ ਨੂੰ ਭਰਨ ਲਈ ਚੋਣ ਨੂੰ ਲੈ ਕੇ ਦਿੱਲੀ ਦੀ ਮੇਅਰ ਸ਼ੈਲੀ ਓਬਰਾਏ ਵਿਰੁੱਧ ਮਾਣਹਾਨੀ ਦੀ ਕਾਰਵਾਈ ਸ਼ੁਰੂ ਕਰਨ ਦੀ ਆਪਣੀ ਪਟੀਸ਼ਨ ’ਤੇ ਤੁਰੰਤ ਸੁਣਵਾਈ ਲਈ ਸੁਪਰੀਮ ਕੋਰਟ ਨੂੰ ਕੁਝ ਦਿਨ ਪਹਿਲਾਂ ਬੇਨਤੀ ਕੀਤੀ ਸੀ।
ਇਹ ਵੀ ਪੜ੍ਹੋ - ਹਾਏ ਓ ਰੱਬਾ! ਟੀਚਰ ਨੇ ਕੁੱਟ-ਕੁੱਟ ਪਾੜ 'ਤਾ ਕੰਨ ਦਾ ਪਰਦਾ, 5ਵੀਂ ਦੇ ਵਿਦਿਆਰਥੀ ਦੀ ਹਾਲਤ ਗੰਭੀਰ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਔਰਤਾਂ ਲਈ ਬਹੁਤ ਜ਼ਰੂਰੀ ਹੈ Marriage Certificate, ਤਲਾਕ ਲੈਣ 'ਚ....
NEXT STORY