ਨਵੀਂ ਦਿੱਲੀ- ਆਮ ਆਦਮੀ ਪਾਰਟੀ (ਆਪ) ਨੇ ਦਿੱਲੀ ਦੇ ਮੁੱਖ ਮੰਤਰੀ ਅਤੇ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਖਿਲਾਫ਼ ਰਾਸ਼ਟਰਪਤੀ ਦ੍ਰੌਪਦੀ ਮੁਰਮੂ ਦੇ ਭਾਸ਼ਣ ਦਾ ਬਾਈਕਾਟ ਕਰ ਕੇ ਸੰਸਦ ਕੰਪਲੈਕਸ ਵਿਚ ਪ੍ਰਦਰਸ਼ਨ ਕੀਤਾ। 'ਆਪ' ਨੇ ਸੋਸ਼ਲ ਮੀਡੀਆ ਮੰਚ 'ਐਕਸ' 'ਤੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਜਾਂਚ ਏਜੰਸੀਆਂ ਦੀ ਦੁਰਵਰਤੋਂ ਨੂੰ ਰੋਕਣਾ ਚਾਹੀਦਾ ਹੈ। ਹਰ ਸੂਬੇ ਵਿਚਈਡੀ., ਸੀ. ਬੀ. ਆਈ. ਦਾ ਇਸਤੇਮਾਲ ਵਿਰੋਧੀ ਧਿਰ ਦੇ ਨੇਤਾਵਾਂ ਅਤੇ ਪਾਰਟੀਆਂ ਨੂੰ ਪਰੇਸ਼ਾਨ ਕਰਨ ਲਈ ਹੋ ਰਿਹਾ ਹੈ।
ਰਾਜ ਸਭਾ ਸੰਸਦ ਸੰਜੇ ਸਿੰਘ ਨੇ ਕਿਹਾ ਕਿ ਉਨ੍ਹਾਂ ਨੇ ਸਰਕਾਰ ਦੇ ਲਿਖੇ ਭਾਸ਼ਣ ਦਾ ਬਾਈਕਾਟ ਕੀਤਾ ਹੈ। ਰਾਸ਼ਟਰਪਤੀ ਪ੍ਰਤੀ ਸਾਡਾ ਪੂਰਾ ਸਨਮਾਨ ਹੈ। ਸੰਜੇ ਸਿੰਘ ਤੋਂ ਇਲਾਵਾ 'ਆਪ' ਸੰਸਦ ਮੈਂਬਰ ਡਾ. ਸੰਦੀਪ ਪਾਠਕ, ਐੱਨ. ਡੀ. ਗੁਪਤਾ ਸਮੇਤ ਪਾਰਟੀ ਦੇ ਹੋਰ ਮੈਂਬਰਾਂ ਵੀ ਪ੍ਰਦਰਸ਼ਨ ਵਿਚ ਸ਼ਾਮਲ ਹੋਏ।
ਖੇਤਰੀ ਪਾਰਟੀਆਂ ’ਚ ਛਾਇਆ ਹੈ ਉੱਤਰਾਧਿਕਾਰੀ ਦਾ ਮੁੱਦਾ
NEXT STORY