ਕੋਲਕਾਤਾ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਮੰਗਲਵਾਰ ਨੂੰ ਕੋਲਕਾਤਾ 'ਚ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨਾਲ ਮੁਲਾਕਾਤ ਕਰ ਸਕਦੇ ਹਨ। ਇਕ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ। ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਕੇਜਰੀਵਾਲ ਦਿੱਲੀ 'ਚ ਪ੍ਰਸ਼ਾਸਨਿਕ ਸੇਵਾਵਾਂ ਦੇ ਕੰਟੋਰਲ 'ਤੇ ਆਰਡੀਨੈਂਸ ਨੂੰ ਲੈ ਕੇ ਕੇਂਦਰ ਖ਼ਿਲਾਫ਼ ਆਪਣੀ ਸਰਕਾਰ ਦੀ ਲੜਾਈ ਵਿਚ ਵਿਰੋਧੀ ਪਾਰਟੀਆਂ ਦਾ ਸਮਰਥਨ ਹਾਸਲ ਕਰਨ ਦੀ ਕੋਸ਼ਿਸ਼ 'ਚ ਜੁੱਟੇ ਹਨ। ਕੇਜਰੀਵਾਲ ਦੇ ਦੁਪਹਿਰ ਸਮੇਂ ਨੇਤਾਜੀ ਸੁਭਾਸ਼ ਚੰਦਰ ਬੋਸ ਕੌਮਾਂਤਰੀ ਹਵਾਈ ਅੱਡੇ 'ਤੇ ਉਤਰਨ ਦੀ ਸੰਭਾਵਨਾ ਹੈ। ਇਸ ਤੋਂ ਬਾਅਦ ਉਹ ਤ੍ਰਿਣਮੂਲ ਕਾਂਗਰਸ ਮੁਖੀ ਮਮਤਾ ਨੂੰ ਮਿਲਣ ਲਈ ਸੂਬਾ ਸਕੱਤਰੇਤ ਜਾਣਗੇ।
ਤ੍ਰਿਣਮੂਲ ਕਾਂਗਰਸ ਦੇ ਇਕ ਸੀਨੀਅਰ ਆਗੂ ਨੇ ਕਿਹਾ ਕਿ ਕੇਜਰੀਵਾਲ ਅਤੇ ਮਮਤਾ ਦੀ ਸੂਬਾ ਸਕੱਤਰੇਤ 'ਚ ਇਕ ਬੰਦ ਕਮਰੇ 'ਚ ਬੈਠਕ ਹੋਣ ਵਾਲੀ ਹੈ। ਉਹ ਅਗਲੇ ਸਾਲ ਹੋਣ ਵਾਲੀਆਂ ਆਮ ਚੋਣਾਂ ਲਈ ਸੰਭਾਵਿਤ ਰਣਨੀਤੀਆਂ 'ਤੇ ਵੀ ਚਰਚਾ ਕਰ ਸਕਦੇ ਹਨ। ਕੇਜਰੀਵਾਲ ਸੇਵਾ ਸਬੰਧੀ ਆਰਡੀਨੈਂਸ ਨੂੰ ਲੈ ਕੇ ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਨਾਲ ਵੀ ਮੁਲਾਕਾਤ ਕਰ ਚੁੱਕੇ ਹਨ। ਨਿਤੀਸ਼ ਨੇ ਇਸ ਮਾਮਲੇ ਵਿਚ ਕੇਂਦਰ ਨਾਲ ਲੜਾਈ 'ਚ 'ਆਪ' ਨੂੰ ਪੂਰਾ ਸਮਰਥਨ ਦੇਣ ਦਾ ਭਰੋਸਾ ਦਿੱਤਾ ਹੈ।
ਚਿੰਤਾਜਨਕ: ਯਮੁਨਾ, ਘੱਗਰ 'ਚ ਸੁੱਟਿਆ ਜਾ ਰਿਹੈ ਕੂੜਾ ਤੇ ਲੱਖਾਂ ਲੀਟਰ ਅਣਸੋਧਿਆ ਪਾਣੀ
NEXT STORY