ਚੰਡੀਗੜ੍ਹ- ਆਮ ਆਦਮੀ ਪਾਰਟੀ (ਆਪ) ਹਰਿਆਣਾ ਇਕਾਈ ਦੇ ਪ੍ਰਧਾਨ ਸੁਸ਼ੀਲ ਗੁਪਤਾ ਨੇ ਐਤਵਾਰ ਨੂੰ ਭਰੋਸਾ ਜਤਾਇਆ ਕਿ 'ਆਪ'-ਕਾਂਗਰਸ ਗਠਜੋੜ ਸੂਬੇ ਦੀਆਂ ਸਾਰੀਆਂ 10 ਲੋਕ ਸਭਾ ਸੀਟਾਂ 'ਤੇ ਜਿੱਤ ਹਾਸਲ ਕਰੇਗਾ। ਗੁਪਤਾ ਨੇ ਦਾਅਵਾ ਕੀਤਾ ਕਿ ਲੋਕ ਕੇਂਦਰ ਅਤੇ ਹਰਿਆਣਾ ਵਿਚ ਬਦਲਾਅ ਚਾਹੁੰਦੇ ਹਨ। 'ਆਪ' ਅਤੇ ਕਾਂਗਰਸ ਵਿਰੋਧੀ ਗਠਜੋੜ 'ਇੰਡੀਅਨ ਨੈਸ਼ਨਲ ਡਿਵੈਲਪਮੈਂਟਲ ਇਨਕਲੂਸਿਵ ਅਲਾਇੰਸ' (ਇੰਡੀਆ) ਦੇ ਮੈਂਬਰ ਹਨ, ਜੋ ਆਗਾਮੀ ਲੋਕ ਸਭਾ ਚੋਣਾਂ 'ਚ ਭਾਰਤੀ ਜਨਤਾ ਪਾਰਟੀ (ਭਾਜਪਾ) ਨੂੰ ਟੱਕਰ ਦੇਣ ਲਈ ਬਣਾਈ ਗਈ ਹੈ। ਦੋਵਾਂ ਪਾਰਟੀਆਂ ਨੇ ਇਕ ਹਫ਼ਤਾ ਪਹਿਲਾਂ ਦਿੱਲੀ, ਗੁਜਰਾਤ, ਗੋਆ ਅਤੇ ਹਰਿਆਣਾ ਲਈ ਸੀਟਾਂ ਦੀ ਵੰਡ ਦਾ ਐਲਾਨ ਕੀਤਾ ਸੀ।
ਇਹ ਵੀ ਪੜ੍ਹੋ- ਸ਼ਰਾਬ ਕਾਰੋਬਾਰੀ ਪੌਂਟੀ ਚੱਢਾ ਦੇ 400 ਕਰੋੜ ਦੇ ਫਾਰਮ ਹਾਊਸ ’ਤੇ ਚੱਲਿਆ 'ਪੀਲਾ ਪੰਜਾ'
ਸਮਝੌਤੇ ਮੁਤਾਬਕ ‘ਆਪ’ ਨੇ ਗੁਪਤਾ ਨੂੰ ਕੁਰੂਕਸ਼ੇਤਰ ਤੋਂ ਉਮੀਦਵਾਰ ਬਣਾਇਆ ਹੈ, ਜਦਕਿ ਕਾਂਗਰਸ ਹਰਿਆਣਾ ਦੀਆਂ ਬਾਕੀ 9 ਸੀਟਾਂ 'ਤੇ ਚੋਣ ਲੜ ਰਹੀ ਹੈ। ਦੋਵਾਂ ਪਾਰਟੀਆਂ ਵਿਚਾਲੇ ਸਮਝੌਤੇ ਬਾਰੇ ਪੁੱਛੇ ਜਾਣ 'ਤੇ ਗੁਪਤਾ ਨੇ ਕਿਹਾ ਕਿ ਅਸੀਂ ਸਾਰੀਆਂ 10 ਸੀਟਾਂ ਜਿੱਤਾਂਗੇ। ਉਨ੍ਹਾਂ ਕਿਹਾ ਕਿ ਦੋਵਾਂ ਪਾਰਟੀਆਂ ਦਾ ਹਰ ਵਰਕਰ ਪੂਰੀ ਮਿਹਨਤ ਕਰ ਰਿਹਾ ਹੈ। ਇਸ ਤੋਂ ਇਲਾਵਾ ਸਾਨੂੰ ਭੁਪਿੰਦਰ ਸਿੰਘ ਹੁੱਡਾ, ਰਣਦੀਪ ਸਿੰਘ ਸੁਰਜੇਵਾਲਾ, ਕਿਰਨ ਚੌਧਰੀ, ਕੁਮਾਰੀ ਸ਼ੈਲਜਾ ਅਤੇ ਕੁਰੂਕਸ਼ੇਤਰ ਹਲਕੇ ਦੇ ਸਥਾਨਕ ਆਗੂਆਂ ਦਾ ਭਰਪੂਰ ਸਹਿਯੋਗ ਮਿਲ ਰਿਹਾ ਹੈ।
ਇਹ ਵੀ ਪੜ੍ਹੋ- ਸੁਸ਼ਮਾ ਸਵਰਾਜ ਦੀ ਵਿਰਾਸਤ ਨੂੰ ਅੱਗੇ ਵਧਾਏਗੀ ਧੀ ਬਾਂਸੁਰੀ, BJP ਨੇ ਨਵੀਂ ਦਿੱਲੀ ਤੋਂ ਬਣਾਇਆ ਉਮੀਦਵਾਰ
2019 ਦੀਆਂ ਲੋਕ ਸਭਾ ਚੋਣਾਂ 'ਚ ਭਾਜਪਾ ਨੇ ਹਰਿਆਣਾ ਦੀਆਂ ਸਾਰੀਆਂ 10 ਸੀਟਾਂ ਜਿੱਤੀਆਂ ਸਨ। ਅੰਬਾਲਾ ਸੀਟ ਪਿਛਲੇ ਸਾਲ ਸੰਸਦ ਮੈਂਬਰ ਰਤਨ ਲਾਲ ਕਟਾਰੀਆ ਦੀ ਮੌਤ ਕਾਰਨ ਖਾਲੀ ਹੋਈ ਹੈ। ਗੁਪਤਾ ਨੇ ਕਿਹਾ ਕਿ ਕੁਰੂਕਸ਼ੇਤਰ 'ਚ ਧਰਮ ਯੁੱਧ ਹੋਵੇਗਾ। ਭਾਜਪਾ 'ਤੇ ਚੁਟਕੀ ਲੈਂਦਿਆਂ ਗੁਪਤਾ ਨੇ ਕਿਹਾ, ''ਉਹ ਲੋਕਤੰਤਰ ਨੂੰ ਤਬਾਹ ਕਰ ਰਹੇ ਹਨ। ਪਿਛਲੇ ਮਹੀਨੇ ਚੰਡੀਗੜ੍ਹ ਨਗਰ ਨਿਗਮ ਦੀਆਂ ਚੋਣਾਂ ਵਿਚ ਜੋ ਕੁਝ ਹੋਇਆ, ਉਹ ਸਭ ਨੂੰ ਪਤਾ ਹੈ। ਬੇਰੁਜ਼ਗਾਰੀ ਰਾਸ਼ਟਰੀ ਪੱਧਰ ਦਾ ਮੁੱਦਾ ਹੈ। ਲੋਕ ਇਹ ਵੀ ਦੇਖ ਰਹੇ ਹਨ ਕਿ ਕਿਸ ਤਰ੍ਹਾਂ ਭਾਜਪਾ ਵਿਰੋਧੀ ਨੇਤਾਵਾਂ ਨੂੰ ਨਿਸ਼ਾਨਾ ਬਣਾ ਰਹੀ ਹੈ।
ਇਹ ਵੀ ਪੜ੍ਹੋ- BJP ਲਈ ਸੌਖਾ ਨਹੀਂ ਹੈ 370 ਸੀਟਾਂ ਦਾ ਟੀਚਾ, ਜਿੱਤ ਲਈ ਜੋੜ-ਤੋੜ ਦੀ ਸਿਆਸਤ ਹੋਈ ਤੇਜ਼
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਅਗਲੇ 10 ਦਿਨਾਂ 'ਚ 12 ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੇ ਪ੍ਰੋਗਰਾਮਾਂ 'ਚ ਸ਼ਾਮਲ ਹੋਣਗੇ PM ਮੋਦੀ
NEXT STORY