ਨਵੀਂ ਦਿੱਲੀ (ਭਾਸ਼ਾ)- ਆਮ ਆਦਮੀ ਪਾਰਟੀ (ਆਪ) ਨੇ ਦਿੱਲੀ ਦੇ ਰਿਜ ਖੇਤਰ 'ਚ 1,100 ਦਰੱਖਤ ਕੱਟਣ ਦੀ ਮਨਜ਼ੂਰੀ ਦੇਣ ਨੂੰ ਲੈ ਕੇ ਸੋਮਵਾਰ ਨੂੰ ਉੱਪ ਰਾਜਪਾਲ ਵੀ.ਕੇ. ਸਕਸੈਨਾ ਦਾ ਅਸਤੀਫ਼ਾ ਮੰਗਿਆ। ਇਸ 'ਤੇ ਉੱਪ ਰਾਜਪਾਲ ਦਫ਼ਤਰ ਵਲੋਂ ਤੁਰੰਤ ਕੋਈ ਪ੍ਰਤੀਕਿਰਿਆ ਨਹੀਂ ਆਈ ਹੈ। ਦਿੱਲੀ ਦੇ ਮੰਤਰੀ ਸੌਰਭ ਭਾਰਦਵਾਜ ਨੇ ਇਕ ਪੱਤਰਕਾਰ ਸੰਮੇਲਨ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਪ੍ਰਾਜੈਕਟ 'ਚ ਸ਼ਾਮਲ ਠੇਕੇਦਾਰ ਵਲੋਂ ਹਲਫ਼ਨਾਮੇ ਤੋਂ ਪਤਾ ਲੱਗਦਾ ਹੈ ਕਿ ਦਰੱਖਤ ਕੱਟਣ ਦੀ ਮਨਜ਼ੂਰੀ ਉੱਪ ਰਾਜਪਾਲ ਵਲੋਂ ਜਾਰੀ ਕੀਤੀ ਗਈ ਸੀ।
ਉਨ੍ਹਾਂ ਦਾਅਵਾ ਕੀਤਾ,''ਠੇਕੇਦਾਰ ਵਲੋਂ ਦਾਖ਼ਲ ਹਲਫ਼ਨਾਮੇ 'ਚ ਕਿਹਾ ਗਿਆ ਹੈ ਕਿ ਡੀ.ਡੀ.ਏ. (ਦਿੱਲੀ ਵਿਕਾਸ ਅਥਾਰਟੀ) ਤੋਂ ਭੇਜੇ ਗਏ ਈ-ਮੇਲ 'ਚ ਦੱਸਿਆ ਗਿਆ ਕਿ ਰਸਤੇ 'ਚ ਰੁਕਾਵਟ ਪੈਦਾ ਕਰਨ ਵਾਲੇ ਦਰੱਖਤਾਂ ਨੂੰ ਹਟਾਉਣ ਦੀ ਮਨਜ਼ੂਰੀ ਉੱਪ ਰਾਜਪਾਲ ਵਲੋਂ ਦਿੱਤੀ ਗਈ ਹੈ।'' ਭਾਰਦਵਾਜ ਨੇ ਕਿਹਾ ਕਿ ਈ-ਮੇਲ ਨੇ ਉੱਪ ਰਾਜਪਾਲ ਦੀ ਪੋਲ ਖੋਲ੍ਹ ਦਿੱਤੀ ਹੈ। ਮੰਤਰੀ ਨੇ ਕਿਹਾ,''ਉਨ੍ਹਾਂ ਤੁਰੰਤ ਆਪਣਾ ਅਸਤੀਫ਼ਾ ਦੇ ਦੇਣਾ ਚਾਹੀਦਾ। ਮੈਂ ਉਨ੍ਹਾਂ ਨੂੰ ਸੱਚਾਈ ਦਾ ਖੁਲਾਸਾ ਕਰਨ ਦੀ ਚੁਣੌਤੀ ਦਿੰਦਾ ਹਾਂ।''
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਹਿਮਾਚਲ ਪ੍ਰਦੇਸ਼ ਦੇ ਕੁਝ ਹਿੱਸਿਆਂ 'ਚ ਮੀਂਹ, 41 ਸੜਕਾਂ ਬੰਦ
NEXT STORY