ਕੋਲਕਾਤਾ (ਭਾਸ਼ਾ): ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਮੰਗਲਵਾਰ ਨੂੰ ਦਿੱਲੀ ਦੇ ਹਮਰੁਤਬਾ ਅਰਵਿੰਦ ਕੇਜਰੀਵਾਲ ਨੂੰ ਭਰੋਸਾ ਦਿੱਤਾ ਕਿ ਨੌਕਰਸ਼ਾਹਾਂ ਦੀਆਂ ਨਿਯੁਕਤੀਆਂ ਤੇ ਤਬਾਦਲਿਆਂ ਨੂੰ ਲੈ ਕੇ ਕੇਂਦਰ ਦੇ ਆਰਡੀਨੈਂਸ ਖ਼ਿਲਾਫ਼ ਲੜਾਈ ਵਿਚ ਤ੍ਰਿਣਮੂਲ ਕਾਂਗਰਸ ਆਮ ਆਦਮੀ ਪਾਰਟੀ ਦਾ ਸਮਰਥਨ ਕਰੇਗੀ।
ਇਹ ਖ਼ਬਰ ਵੀ ਪੜ੍ਹੋ - ਅਰਵਿੰਦ ਕੇਜਰੀਵਾਲ ਤੇ ਭਗਵੰਤ ਮਾਨ ਪਹੁੰਚੇ ਮੁੰਬਈ, ਊਧਵ ਤੇ ਪਵਾਰ ਨਾਲ ਕਰਨਗੇ ਮੁਲਾਕਾਤ
ਕੇਂਦਰ ਦੇ ਆਰਡੀਨੈਂਸ ਖ਼ਿਲਾਫ਼ ਆਪਣੀ ਲੜਾਈ ਨੂੰ ਲੈ ਕੇ ਸਮਰਥਨ ਲੈਣ ਲਈ ਦੇਸ਼ ਪੱਧਰੀ ਦੌਰੇ ਤਹਿਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਾਲ ਕੋਲਕਾਤਾ ਆਏ ਕੇਜਰੀਵਾਲ ਨੇ ਸੂਬਾ ਸਕੱਤਰੇਤ ਵਿਚ ਬੈਨਰਜੀ ਦੇ ਨਾਲ ਤਕਰੀਬਨ 1 ਘੰਟਾ ਮੀਟਿੰਗ ਕੀਤੀ। ਦਿੱਲੀ ਦੇ ਮੁੱਖ ਮੰਤਰੀ ਨੇ ਪੱਤਰਕਾਰਾਂ ਨੂੰ ਕਿਹਾ ਕਿ ਕੇਂਦਰ ਵੱਲੋਂ ਆਰਡੀਨੈਂਸ ਨੂੰ ਕਾਨੂੰਨ ਵਿਚ ਬਦਲਣ ਲਈ ਇਸ 'ਤੇ ਰਾਜਸਭਾ ਵਿਚ ਹੋਣ ਵਾਲੀ ਆਗਾਮੀ ਵੋਟਿੰਗ 2024 ਚੋਣਾਂ ਤੋਂ ਪਹਿਲਾਂ ਸੈਮੀਫਾਈਨਲ ਹੋਵੇਗਾ। ਕੇਜਰੀਵਾਲ ਨੇ ਦੋਸ਼ ਲਗਾਇਆ ਕਿ ਭਾਰਤੀ ਜਨਤਾ ਪਾਰਟੀ ਪੱਛਮੀ ਬੰਗਾਲ, ਆਪ, ਤੇਲੰਗਾਨਾ ਤੇ ਆਂਧਰਾ ਪ੍ਰਦੇਸ਼ ਜਿਹੀਆਂ ਗੈਰ-ਭਾਜਪਾ ਸਰਕਾਰਾਂ ਨੂੰ ਪਰੇਸ਼ਾਨ ਕਰਨ ਲਈ ਰਾਜਪਾਲਾਂ ਦੀ ਵਰਤੋਂ ਕਰਦੀ ਹੈ। ਉਨ੍ਹਾਂ ਇਹ ਵੀ ਦੋਸ਼ ਲਾਇਆ ਕਿ ਭਾਜਪਾ ਵਿਧਾਇਕਾਂ ਦੀ ਖਰੀਦੋ-ਫਰੋਖ਼ਤ ਲਈ ਸੀ.ਬੀ.ਆਈ. ਤੇ ਈ.ਡੀ. ਦੀ ਵਰਤੋਂ ਕਰਦੀ ਹੈ।
ਇਹ ਖ਼ਬਰ ਵੀ ਪੜ੍ਹੋ - ਨਵੇਂ ਸੰਸਦ ਭਵਨ ਦੇ ਉਦਘਾਟਨੀ ਸਮਾਗਮ ਦਾ ਬਾਈਕਾਟ ਕਰੇਗੀ 'ਆਪ', ਦੱਸੀ ਇਹ ਵਜ੍ਹਾ
ਮਮਤਾ ਬੈਨਰਜੀ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਿਹਾ, "ਅਸੀਂ ਕੇਂਦਰ ਦੇ ਆਰਡੀਨੈਂਸ ਦੇ ਖ਼ਿਲਾਫ਼ ਲੜਾਈ ਵਿਚ ਆਮ ਆਦਮੀ ਪਾਰਟੀ ਦਾ ਸਮਰਥਨ ਕਰਦੇ ਹਾਂ। ਮੈਂ ਸਾਰੀਆਂ ਪਾਰਟੀਆਂ ਨੂੰ ਅਪੀਲ ਕਰਦੀ ਹਾਂ ਕਿ ਭਾਜਪਾ ਦੇ ਉਕਤ ਕਾਨੂੰਨ ਲਈ ਵੋਟ ਨਾ ਕਰਨ। 2024 ਦੀਆਂ ਲੋਕਸਭਾ ਚੋਣਾਂ ਤੋਂ ਪਹਿਲਾਂ ਰਾਜਸਭਾ ਵਿਚ ਭਾਜਪਾ ਨੂੰ ਹਰਾਉਣ ਦਾ ਇਹ ਇਕ ਸ਼ਾਨਦਾਰ ਮੌਕਾ ਹੈ ਕਿਉਂਕਿ ਸਾਰੀਆਂ ਵਿਰੋਧੀ ਪਾਰਟੀਆਂ ਆਰਡੀਨੈਂਸ ਦੇ ਮੁੱਦੇ 'ਤੇ ਇਕਜੁੱਟ ਹਨ।"
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
G20 ਮੀਟਿੰਗ 'ਚ ਬੋਲੇ ਉਪ ਰਾਜਪਾਲ, ਅੱਤਵਾਦ ਨਾਲ ਲੜਣ ਤੋਂ ਬਾਅਦ ਵਿਕਾਸ ਦਾ ਨਵਾਂ ਯੁੱਗ ਵੇਖ ਰਿਹੈ ਜੰਮੂ-ਕਸ਼ਮੀਰ
NEXT STORY