ਨਵੀਂ ਦਿੱਲੀ- ਦੇਸ਼ ਦੀ ਰਾਸ਼ਟਰੀ ਰਾਜਧਾਨੀ ਦਿੱਲੀ 'ਚ ਕੋਰੋਨਾ ਵਾਇਰਸ ਦਾ ਕਹਿਰ ਇਕ ਵਾਰ ਫਿਰ ਵੱਧਦਾ ਜਾ ਰਿਹਾ ਹੈ। ਇਸ ਵਿਚ ਖ਼ਬਰ ਸਾਹਮਣੇ ਆਈ ਹੈ ਕਿ ਆਮ ਆਦਮੀ ਪਾਰਟੀ ਦੇ ਨੇਤਾ ਅਤੇ ਦਿੱਲੀ ਜਲ ਬੋਰਡ ਦੇ ਵਾਈਸ ਚੇਅਰਮੈਨ ਰਾਘਵ ਚੱਢਾ ਕੋਰੋਨਾ ਪਾਜ਼ੇਟਿਵ ਪਾਏ ਗਏ ਹਨ। ਇਸ ਦੀ ਜਾਣਕਾਰੀ ਰਾਘਵ ਨੇ ਵੀਰਵਾਰ ਸਵੇਰੇ ਟਵੀਟ ਕਰ ਕੇ ਦਿੱਤੀ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਆਪਣੇ ਸੰਪਰਕ 'ਚ ਆਏ ਲੋਕਾਂ ਨੂੰ ਕੋਰੋਨਾ ਟੈਸਟ ਕਰਵਾਉਣ ਦੀ ਅਪੀਲ ਕੀਤੀ ਹੈ।
ਰਾਘਵ ਨੇ ਟਵੀਟ ਕਰ ਕੇ ਲਿਖਿਆ,''ਮੈਂ ਤੁਹਾਨੂੰ ਸਾਰਿਆਂ ਨੂੰ ਦੱਸਣਾ ਚਾਹੁੰਦਾ ਹਾਂ ਕਿ ਮੇਰੀ ਕੋਵਿਡ-19 ਟੈਸਟ ਦੀ ਰਿਪੋਰਟ ਪਾਜ਼ੇਟਿਵ ਆਈ ਹੈ। ਹਾਲਾਂਕਿ ਹਾਲੇ ਤੱਕ ਕੋਈ ਗੰਭੀਰ ਲੱਛਣ ਸਾਹਮਣੇ ਨਹੀਂ ਆਇਆ ਹੈ ਪਰ ਚੌਕਸੀ ਵਜੋਂ ਮੈਂ ਅਗਲੇ ਕੁਝ ਦਿਨਾਂ ਤੱਕ ਸੈਲਫ਼ ਆਈਸੋਲੇਸ਼ਨ 'ਚ ਰਹਾਂਗਾ।'' ਉਨ੍ਹਾਂ ਨੇ ਅੱਗੇ ਲਿਖਿਆ,''ਪਿਛਲੇ ਕੁਝ ਦਿਨਾਂ 'ਚ ਮੇਰੇ ਨਾਲ ਸਿੱਧੇ ਸੰਪਰਕ 'ਚ ਆਉਣ ਵਾਲੇ ਸਾਰੇ ਲੋਕਾਂ ਨੂੰ ਮੇਰੀ ਅਪੀਲ ਹੈ ਕਿ ਜੇਕਰ ਤੁਹਾਨੂੰ ਕਿਸੇ ਨੂੰ ਵੀ ਲੱਛਣ ਦਿਖਾਈ ਦਿੰਦੇ ਹਨ ਤਾਂ ਕ੍ਰਿਪਾ ਟੈਸਟ ਕਰਵਾ ਲਵੋ। ਨਾਲ ਹੀ ਸਾਰੀ ਜ਼ਰੂਰੀ ਸਾਵਧਾਨੀ ਵਰਤੋ। ਇਹ ਸਾਡੀ ਜ਼ਿੰਮੇਵਾਰੀ ਹੈ ਕਿ ਅਸੀਂ ਖ਼ੁਦ ਨੂੰ ਅਤੇ ਦੂਜਿਆਂ ਨੂੰ ਸੁਰੱਖਿਅਤ ਰੱਖੀਏ, ਵਾਇਰਸ ਦੇ ਅੱਗੇ ਦੇ ਪ੍ਰਸਾਰ ਨੂੰ ਰੋਕੀਏ।''
ਇਹ ਵੀ ਪੜ੍ਹੋ : ਪੂਰਾ ਪੰਜਾਬ ਕੇਂਦਰ ਸਰਕਾਰ ਤੋਂ ਤੰਗ ਪਰ ਸੰਨੀ ਦਿਓਲ ਦੀ ਮੋਦੀ ਭਗਤੀ ਨਹੀਂ ਹੋ ਰਹੀ ਖਤਮ : ਰਾਘਵ ਚੱਢਾ
Mahashivratri 2021: ਅੱਜ ਹੈ ‘ਮਹਾਸ਼ਿਵਰਾਤਰੀ’, ਜਾਣੋ ਕੀ ਹੈ ਪੂਜਾ ਦਾ ਸ਼ੁੱਭ ਮਹੂਰਤ ਤੇ ਇਸ ਦਾ ਮਹੱਤਵ
NEXT STORY