ਨਵੀਂ ਦਿੱਲੀ- ਆਮ ਆਦਮੀ ਪਾਰਟੀ (ਆਪ) ਦੇ ਨੇਤਾਵਾਂ ਅਤੇ ਵਰਕਰਾਂ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਇੱਥੇ ਦੀਨਦਿਆਲ ਉਪਾਧਿਆਏ (DDU) ਮਾਰਗ ਸਥਿਤ ਭਾਜਪਾ ਦੇ ਹੈੱਡਕੁਆਰਟਰ ਨੇੜੇ ਪ੍ਰਦਰਸ਼ਨ ਕੀਤਾ। ਕੇਜਰੀਵਾਲ ਦਿੱਲੀ ਸਰਕਾਰ ਦੀ ਆਬਕਾਰੀ ਨੀਤੀ ਮਾਮਲੇ ਵਿਚ ਸੀ. ਬੀ. ਆਈ. ਦੀ ਹਿਰਾਸਤ ਵਿਚ ਹਨ। ਇਸ ਤੋਂ ਪਹਿਲਾਂ ਈਡੀ ਨੇ 21 ਮਾਰਚ ਨੂੰ ਦਿੱਲੀ ਆਬਕਾਰੀ ਨੀਤੀ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਵਿਚ ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਸੀ। ਉਨ੍ਹਾਂ ਨੂੰ ਹੇਠਲੀ ਅਦਾਲਤ ਤੋਂ ਜ਼ਮਾਨਤ ਮਿਲ ਗਈ ਸੀ ਪਰ ਦਿੱਲੀ ਹਾਈ ਕੋਰਟ ਨੇ ਰੋਕ ਲਾ ਦਿੱਤੀ ਸੀ।
ਪ੍ਰਦਰਸ਼ਨਕਾਰੀ DDU ਮਾਰਗ 'ਤੇ ਭਾਜਪਾ ਹੈੱਡਕੁਆਰਟਰ ਨੇੜੇ 'ਆਪ' ਵਰਕਰ ਇਕੱਠੇ ਹੋਏ ਅਤੇ ਕੇਜਰੀਵਾਲ ਦੀ ਰਿਹਾਈ ਦੀ ਮੰਗ ਕਰਦਿਆਂ ਭਾਜਪਾ ਖਿਲਾਫ਼ ਨਾਅਰੇਬਾਜ਼ੀ ਕੀਤੀ। ਇਕ ਸੀਨੀਅਰ ਪੁਲਸ ਅਧਿਕਾਰੀ ਨੇ ਦੱਸਿਆ ਕਿ ਪ੍ਰਦਰਸ਼ਨਕਾਰੀਆਂ ਨੂੰ ਭਾਜਪਾ ਹੈੱਡਕੁਆਰਟਰ ਵੱਲ ਮਾਰਚ ਕਰਨ ਤੋਂ ਰੋਕਣ ਦੀ ਵਿਵਸਥਾ ਕੀਤੀ ਗਈ ਹੈ ਕਿਉਂਕਿ ਵਿਰੋਧ ਪ੍ਰਦਰਸ਼ਨ ਲਈ ਕੋਈ ਇਜਾਜ਼ਤ ਨਹੀਂ ਲਈ ਗਈ ਸੀ। ਇਕ ਅਧਿਕਾਰੀ ਨੇ ਦੱਸਿਆ ਕਿ ਪ੍ਰਦਰਸ਼ਨਕਾਰੀਆਂ ਨੂੰ ਰੋਕਣ ਲਈ ਬੈਰੀਕੇਡਜ਼ ਲਾਏ ਗਏ ਹਨ ਅਤੇ ਨੀਮ ਫ਼ੌਜੀ ਬਲਾਂ ਦੇ ਜਵਾਨਾਂ ਨੂੰ ਮੌਕੇ 'ਤੇ ਤਾਇਨਾਤ ਕੀਤਾ ਗਿਆ ਹੈ। ਉਨ੍ਹਾਂ ਨੇ ਦੱਸਿਆ ਕਿ ਜੇਕਰ ਲੋੜ ਪਈ ਤਾਂ ਪ੍ਰਦਰਸ਼ਨਕਾਰੀਆਂ ਨੂੰ ਹਿਰਾਸਤ ਵਿਚ ਲਿਆ ਜਾ ਸਕਦਾ ਹੈ ਕਿਉਂਕਿ DDU ਮਾਰਗ 'ਤੇ ਪਹਿਲਾਂ ਹੀ ਧਾਰਾ-144 ਲਾ ਦਿੱਤੀ ਗਈ ਹੈ।
ਖ਼ਤਮ ਹੋਇਆ ਕੇਜਰੀਵਾਲ ਦਾ ਰਿਮਾਂਡ, ਅਦਾਲਤ 'ਚ ਲਿਆਈ CBI
NEXT STORY