ਨਵੀਂ ਦਿੱਲੀ (ਭਾਸ਼ਾ) : ਦਿੱਲੀ ਦੀ ਇਕ ਅਦਾਲਤ ਨੇ ਸੋਮਵਾਰ ਰਾਤ ਨੂੰ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਅਮਾਨਤੁੱਲਾ ਖਾਨ ਨੂੰ ਮਨੀ ਲਾਂਡਰਿੰਗ ਮਾਮਲੇ ਵਿਚ 4 ਦਿਨਾਂ ਲਈ ਇਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਦੀ ਹਿਰਾਸਤ ਵਿਚ ਭੇਜ ਦਿੱਤਾ ਹੈ। ਈਡੀ ਨੇ ਖਾਨ ਨੂੰ ਉਸ ਦੇ ਘਰ ਤੋਂ ਗ੍ਰਿਫ਼ਤਾਰ ਕਰਨ ਦੇ ਕੁਝ ਘੰਟਿਆਂ ਬਾਅਦ ਵਿਸ਼ੇਸ਼ ਜੱਜ ਰਾਕੇਸ਼ ਸਿਆਲ ਦੀ ਅਦਾਲਤ ਵਿਚ ਪੇਸ਼ ਕੀਤਾ ਅਤੇ ਉਸ ਦੀ 10 ਦਿਨਾਂ ਦੀ ਹਿਰਾਸਤ ਦੀ ਮੰਗ ਕਰਦਿਆਂ ਦਲੀਲ ਦਿੱਤੀ ਕਿ ਕੇਸ ਵਿਚ ਉਸ ਦਾ ਹੋਰ ਮੁਲਜ਼ਮਾਂ ਨਾਲ ਟਕਰਾਅ ਅਤੇ ਸਬੂਤਾਂ ਨੂੰ ਪੂਰਾ ਕਰਨਾ ਜ਼ਰੂਰੀ ਹੈ। ਈਡੀ ਦੀ ਅਰਜ਼ੀ 'ਤੇ ਫੈਸਲਾ ਸੁਣਾਉਂਦੇ ਹੋਏ ਜੱਜ ਨੇ ਕਿਹਾ, "ਉਸ ਨੂੰ ਚਾਰ ਦਿਨਾਂ ਲਈ ਈਡੀ ਦੀ ਹਿਰਾਸਤ ਵਿਚ ਭੇਜਿਆ ਜਾਂਦਾ ਹੈ, ਉਸ ਨੂੰ 6 ਸਤੰਬਰ ਨੂੰ ਪੇਸ਼ ਕੀਤਾ ਜਾਣਾ ਚਾਹੀਦਾ ਹੈ, ਇਸ ਤੋਂ ਪਹਿਲਾਂ ਅਦਾਲਤ ਨੇ ਈਡੀ ਦੀ ਅਰਜ਼ੀ 'ਤੇ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਸੀ।"
ਇਹ ਵੀ ਪੜ੍ਹੋ : ਕੋਲਕਾਤਾ ਡਾਕਟਰ ਮਰਡਰ ਕੇਸ: ਸੀਬੀਆਈ ਦੀ ACB ਨੇ ਸਾਬਕਾ ਪ੍ਰਿੰਸੀਪਲ ਸੰਦੀਪ ਘੋਸ਼ ਨੂੰ ਕੀਤਾ ਗ੍ਰਿਫ਼ਤਾਰ
ਓਖਲਾ ਵਿਧਾਨ ਸਭਾ ਸੀਟ ਦੇ 50 ਸਾਲਾ ਵਿਧਾਇਕ ਨੂੰ ਮਨੀ ਲਾਂਡਰਿੰਗ ਰੋਕੂ ਕਾਨੂੰਨ (ਪੀਐੱਮਐੱਲਏ) ਦੀਆਂ ਧਾਰਾਵਾਂ ਤਹਿਤ ਸਵੇਰੇ 11.20 ਵਜੇ ਉਨ੍ਹਾਂ ਦੀ ਰਿਹਾਇਸ਼ ਤੋਂ ਹਿਰਾਸਤ ਵਿਚ ਲਿਆ ਗਿਆ। ਈਡੀ ਤਲਾਸ਼ੀ ਲਈ ਸਵੇਰੇ 6 ਵਜੇ ਤੋਂ ਬਾਅਦ ਹੀ ਉਨ੍ਹਾਂ ਦੀ ਰਿਹਾਇਸ਼ 'ਤੇ ਪਹੁੰਚ ਗਈ। ਖਾਨ ਖਿਲਾਫ ਮਨੀ ਲਾਂਡਰਿੰਗ ਦੀ ਜਾਂਚ ਦੋ ਐੱਫਆਈਆਰ ਦੇ ਆਧਾਰ 'ਤੇ ਕੀਤੀ ਜਾ ਰਹੀ ਹੈ। ਇਕ ਐੱਫਆਈਆਰ ਕੇਂਦਰੀ ਜਾਂਚ ਬਿਊਰੋ ਦੁਆਰਾ ਦਿੱਲੀ ਵਕਫ਼ ਬੋਰਡ ਵਿਚ "ਬੇਨਿਯਮੀਆਂ" ਨੂੰ ਲੈ ਕੇ ਦਰਜ ਕੀਤੀ ਗਈ ਹੈ, ਜਦੋਂਕਿ ਦੂਜੀ ਦਿੱਲੀ ਭ੍ਰਿਸ਼ਟਾਚਾਰ ਰੋਕੂ ਸ਼ਾਖਾ ਦੁਆਰਾ ਕਥਿਤ ਆਮਦਨ ਤੋਂ ਵੱਧ ਜਾਇਦਾਦ ਦੇ ਇਕ ਮਾਮਲੇ ਨਾਲ ਸਬੰਧਤ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOSs:- https://itune.apple.com/in/app/id53832 3711?mt=8
27 ਸਤੰਬਰ ਨੂੰ ਹੋਣਗੀਆਂ ਦਿੱਲੀ ਯੂਨੀਵਰਸਿਟੀ ਸਟੂਡੈਂਟਸ ਯੂਨੀਅਨ ਦੀਆਂ ਚੋਣਾਂ, ਅਗਲੇ ਹੀ ਦਿਨ ਆਉਣਗੇ ਨਤੀਜੇ
NEXT STORY