ਨਵੀਂ ਦਿੱਲੀ- ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਕਰਤਾਰ ਸਿੰਘ ਤੰਵਰ ਅਤੇ ਸਾਬਕਾ ਵਿਧਾਇਕ ਰਾਜ ਕੁਮਾਰ ਆਨੰਦ ਬੁੱਧਵਾਰ ਨੂੰ ਭਾਰਤੀ ਜਨਤਾ ਪਾਰਟੀ (ਭਾਜਪਾ) 'ਚ ਸ਼ਾਮਲ ਹੋ ਗਏ। ਆਨੰਦ ਜੋ ਕਿ ਅਨੁਸੂਚਿਤ ਜਾਤੀ ਭਾਈਚਾਰੇ ਨਾਲ ਸਬੰਧਤ ਸੀ। ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਅਗਵਾਈ ਵਾਲੀ ਦਿੱਲੀ ਸਰਕਾਰ 'ਚ ਮੰਤਰੀ ਸੀ। ਉਨ੍ਹਾਂ ਨੇ ਆਬਕਾਰੀ ਮਾਮਲੇ 'ਚ 'ਆਪ' ਕਨਵੀਨਰ ਦੀ ਗ੍ਰਿਫਤਾਰੀ ਤੋਂ ਬਾਅਦ ਪਾਰਟੀ ਛੱਡ ਦਿੱਤੀ ਸੀ।
ਪਟੇਲ ਨਗਰ ਸੀਟ ਤੋਂ ਸਾਬਕਾ ਵਿਧਾਇਕ ਆਨੰਦ ਦੇ ਨਾਲ ਉਨ੍ਹਾਂ ਦੀ ਪਤਨੀ ਵੀਨਾ ਆਨੰਦ ਵੀ ਭਾਜਪਾ 'ਚ ਸ਼ਾਮਲ ਹੋਈ। ਇਹ ਆਗੂ ਭਾਜਪਾ ਦੀ ਦਿੱਲੀ ਇਕਾਈ ਦੇ ਪ੍ਰਧਾਨ ਵਰਿੰਦਰ ਸਚਦੇਵਾ ਅਤੇ ਕੌਮੀ ਜਨਰਲ ਸਕੱਤਰ ਅਰੁਣ ਸਿੰਘ ਦੀ ਮੌਜੂਦਗੀ ਵਿਚ ਕੇਂਦਰ ਦੀ ਸੱਤਾਧਾਰੀ ਪਾਰਟੀ ਵਿਚ ਸ਼ਾਮਲ ਹੋਏ।
ਦਿਲ ਦਹਿਲਾਉਣ ਵਾਲੀ ਘਟਨਾ, ਪਿਤਾ ਨੇ ਜੁੜਵਾਂ ਧੀਆਂ ਦਾ ਕਤਲ ਕਰ ਸ਼ਮਸ਼ਾਨ ਘਾਟ 'ਚ ਦਫ਼ਨਾਇਆ
NEXT STORY