ਨਵੀਂ ਦਿੱਲੀ, (ਭਾਸ਼ਾ)– ਦਿੱਲੀ ਵਿਧਾਨ ਸਭਾ ਦੇ ਚੱਲ ਰਹੇ ਸਰਦ ਰੁੱਤ ਅਜਲਾਸ ਦੇ ਤੀਜੇ ਦਿਨ ਭਾਰੀ ਹੰਗਾਮੇ ਵਿਚਾਲੇ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਮੋਹਿੰਦਰ ਗੋਇਲ ਨੇ ਬੁੱਧਵਾਰ ਨੂੰ ਨੋਟਾਂ ਦੀਆਂ ਗੱਢੀਆਂ ਲਹਿਰਾਉਂਦੇ ਹੋਏ ਦਾਅਵਾ ਕੀਤਾ ਕਿ ਰਾਜਧਾਨੀ ਦੇ ਇਕ ਸਰਕਾਰੀ ਹਸਪਤਾਲ ’ਚ ਇਕ ਨਿੱਜੀ ਠੇਕੇਦਾਰ ਨੇ ਉਨ੍ਹਾਂ ਨੂੰ ਰਿਸ਼ਵਤ ਦੇਣ ਦੀ ਕੋਸ਼ਿਸ਼ ਕੀਤੀ।
ਰੋਹਿਣੀ ਦੇ ਬਾਬਾਸਾਹੇਬ ਅੰਬੇਡਕਰ ਹਸਪਤਾਲ ’ਚ ਕੱਚੇ ਮੁਲਾਜ਼ਮਾਂ ਦੀ ਭਰਤੀ ’ਚ ਬੇਨਿਯਮੀਆਂ ਦੀ ਸ਼ਿਕਾਇਤ ਕਰਦੇ ਹੋਏ ਮੋਹਿੰਦਰ ਗੋਇਲ ਨੇ ਦਾਅਵਾ ਕੀਤਾ ਕਿ ਉਨ੍ਹਾਂ ਨੂੰ ਚੁੱਪ ਕਰਾਉਣ ਦੀ ਕੋਸ਼ਿਸ਼ ਕਰ ਰਹੇ ਕੁਝ ਤਾਕਤਵਰ ਲੋਕਾਂ ਤੋਂ ਉਨ੍ਹਾਂ ਦੀ ਜਾਨ ਨੂੰ ਖਤਰਾ ਹੈ। ‘ਆਪ’ ਵਿਧਾਇਕ ਨੇ ਕਿਹਾ ਕਿ ਉਹ ਧਮਕੀਆਂ ਤੋਂ ਘਬਰਾਏ ਹੋਏ ਨਹੀਂ ਹਨ ਅਤੇ ਉਨ੍ਹਾਂ ਨਿੱਜੀ ਠੇਕਦਾਰ ਵਿਰੁੱਧ ਕਾਰਵਾਈ ਦੀ ਮੰਗ ਕੀਤੀ।
ਰਿਠਾਲਾ ਤੋਂ ਵਿਧਾਇਕ ਗੋਇਲ ਨੇ ਕਿਹਾ ਕਿ ਮੈਨੂੰ ਸੁਰੱਖਿਆ ਦੀ ਲੋੜ ਹੈ ਕਿਉਂਕਿ ਮੇਰੀ ਜਾਨ ਨੂੰ ਖਤਰਾ ਹੈ। ਵਿਧਾਨ ਸਭਾ ਦੇ ਸਪੀਕਰ ਰਾਮਨਿਵਾਸ ਗੋਇਲ ਨੇ ਮਾਮਲੇ ਨੂੰ ਗੰਭੀਰ ਦੱਸਿਆ।
2 ਹਿੰਦੂ ਤੇ 1 ਸਿੱਖ ਨੇਤਾ ਦੇ ਕਤਲ ਦੇ 3 ਕਰੋੜ; ਕਾਬਲੀਅਤ ਸਾਬਤ ਕਰਨ ਲਈ ਅੱਤਵਾਦੀਆਂ ਵੱਢਿਆ ਨੌਜਵਾਨ ਦਾ ਗਲ਼
NEXT STORY