ਨਵੀਂ ਦਿੱਲੀ (ਭਾਸ਼ਾ)- ਦਿੱਲੀ ਦੀ ਇਕ ਅਦਾਲਤ ਨੇ ਬੁੱਧਵਾਰ ਨੂੰ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਪ੍ਰਕਾਸ਼ ਜਾਰਵਾਲ ਨੂੰ ਇਕ ਡਾਕਟਰ ਨੂੰ ਖੁਦਕੁਸ਼ੀ ਲਈ ਮਜ਼ਬੂਰ ਕਰਨ ਦਾ ਦੋਸ਼ੀ ਠਹਿਰਾਇਆ ਹੈ। ਦੱਖਣੀ ਦਿੱਲੀ ਦੇ ਦੁਰਗਾ ਵਿਹਾਰ ’ਚ 18 ਅਪ੍ਰੈਲ 2020 ਨੂੰ 52 ਸਾਲਾ ਡਾਕਟਰ ਰਾਜਿੰਦਰ ਸਿੰਘ ਨੇ ਖੁਦਕੁਸ਼ੀ ਕਰ ਲਈ ਸੀ।
ਜੱਜ ਨੇ ਦੇਵਲੀ ਵਿਧਾਨ ਸਭਾ ਹਲਕੇ ਦੇ ਵਿਧਾਇਕ ਜਾਰਵਾਲ ਨੂੰ ਦੋਸ਼ੀ ਕਰਾਰ ਦਿੰਦੇ ਹੋਏ ਕਿਹਾ ਕਿ ਇਸਤਗਾਸਾ ਪੱਖ ਨੇ ਲਾਜ਼ੀਕਲ ਸ਼ੱਕ ਤੋਂ ਪਰੇ ਜਾ ਕੇ ਉਨ੍ਹਾਂ ਦੇ ਖ਼ਿਲਾਫ਼ ਮਾਮਲਾ ਸਾਬਿਤ ਕੀਤਾ। ਜੱਜ ਸਜ਼ਾ ਨੂੰ ਲੈ ਕੇ 13 ਮਾਰਚ ਨੂੰ ਦਲੀਲਾਂ ਸੁਣਨਗੇ। ਆਪਣੇ ਸੁਸਾਈਡ ਨੋਟ ਵਿਚ ਡਾਕਟਰ ਨੇ ਆਪਣੀ ਖੁਦਕੁਸ਼ੀ ਲਈ ਜਾਰਵਾਲ ਨੂੰ ਜ਼ਿੰਮੇਵਾਰ ਠਹਿਰਾਇਆ ਸੀ। ਪੁਲਸ ਨੇ ਇਸ ਸੁਸਾਈਡ ਨੋਟ ਦੇ ਆਧਾਰ ’ਤੇ ਜਾਰਵਾਲ ਦੇ ਖ਼ਿਲਾਫ਼ ਰੰਗਦਾਰੀ ਅਤੇ ਖੁਦਕੁਸ਼ੀ ਲਈ ਮਜ਼ਬੂਰ ਕਰਨ ਦਾ ਮਾਮਲਾ ਦਰਜ਼ ਕੀਤਾ ਸੀ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਕੋਲੈਸਟ੍ਰੋਲ ਤੇ ਸ਼ੂਗਰ ਸਮੇਤ 100 ਦਵਾਈਆਂ ਹੋਣਗੀਆਂ ਸਸਤੀਆਂ, ਨਵੀਂ ਪੈਕਿੰਗ 'ਤੇ ਹੋਣਗੀਆਂ ਸੋਧੀਆਂ ਦਰਾਂ
NEXT STORY