ਨਵੀਂ ਦਿੱਲੀ (ਭਾਸ਼ਾ)- ਆਮ ਆਦਮੀ ਪਾਰਟੀ (ਆਪ) ਦੇ ਰਾਜ ਸਭਾ ਮੈਂਬਰ ਸੰਜੇ ਸਿੰਘ ਨੇ ਐਤਵਾਰ ਨੂੰ ਭਾਰਤੀ ਜਨਤਾ ਪਾਰਟੀ (ਭਾਜਪਾ) 'ਤੇ ਤਿਹਾੜ ਜੇਲ੍ਹ 'ਚ ਬੰਦ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਸਿਹਤ ਨਾਲ ਖਿਲਵਾੜ ਕਰਨ ਦਾ ਦੋਸ਼ ਲਗਾਇਆ। ਸੰਜੇ ਸਿੰਘ ਨੇ ਕਿਹਾ ਕਿ ਕੇਜਰੀਵਾਲ ਦੀ ਜਾਂਚ ਰਿਪੋਰਟ ਤੋਂ ਪਤਾ ਲੱਗਦਾ ਹੈ ਕਿ ਉਨ੍ਹਾਂ ਨੂੰ ਕਦੇ ਵੀ ਕੁਝ ਵੀ ਹੋ ਸਕਦਾ ਹੈ। ਸਿੰਘ ਨੇ ਕਿਹਾ,''ਭਾਜਪਾ ਕੇਜਰੀਵਾਲ ਦੀ ਸਿਹਤ ਨਾਲ ਖਿਲਵਾੜ ਕਰ ਰਹੀ ਹੈ। ਪਹਿਲੇ ਉਹ ਕਹਿ ਰਹੇ ਸਨ ਕਿ ਉਹ (ਕੇਜਰੀਵਾਲ) ਮਠਿਆਈ ਖਾ ਰਹੇ ਅਤੇ ਸ਼ੂਗਰ ਵਧਾਉਣ ਦੀ ਕੋਸ਼ਿਸ਼ ਕਰ ਰਹੇ ਹਨ ਪਰ ਹੁਣ ਉਨ੍ਹਾਂ ਦਾ (ਭਾਜਪਾ) ਕਹਿਣਾ ਹੈ ਕਿ ਕੇਜਰੀਵਾਲ ਨੇ ਖਾਣਾ ਘੱਟ ਕਰ ਦਿੱਤਾ ਹੈ। ਕੋਈ ਅਜਿਹਾ ਕਿਉਂ ਕਰੇਗਾ ਅਤੇ ਆਪਣੀ ਜਾਨ ਜ਼ੋਖ਼ਮ 'ਚ ਕਿਉਂ ਪਾਏਗਾ।''
ਉਨ੍ਹਾਂ ਕਿਹਾ,''ਕੇਜਰੀਵਾਲ ਨੂੰ ਜਾਨੋਂ ਮਾਰਨ ਦੀ ਸਾਜਿਸ਼ ਰਚੀ ਗਈ ਹੈ।'' ਆਮ ਆਦਮੀ ਪਾਰਟੀ (ਆਪ) ਨੇ ਸ਼ਨੀਵਾਰ ਨੂੰ ਉੱਪ ਰਾਜਪਾਲ ਵੀ.ਕੇ. ਸਕਸੈਨਾ ਦੀ ਇਸ ਚਿੱਠੀ ਦੀ ਆਲੋਚਨਾ ਕੀਤੀ, ਜਿਸ 'ਚ ਕਿਹਾ ਗਿਆ ਹੈ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਜਾਣਬੁੱਝ ਕੇ ਖ਼ੁਦ ਨੂੰ ਬੀਮਾਰ ਕਰ ਰਹੇ ਹਨ। ਪਾਰਟੀ ਨੇ ਭਾਜਪਾ 'ਤੇ ਕੇਜਰੀਵਾਲ ਦੇ 'ਕਤਲ ਦੀ ਸਾਜਿਸ਼' ਰਚਣ ਦਾ ਦੋਸ਼ ਲਗਾਇਆ। ਉੱਪ ਰਾਜਪਾਲ ਸਕਸੈਨਾ ਨੇ ਦੋਸ਼ ਲਗਾਇਆ ਹੈ ਕਿ ਨਿਆਇਕ ਹਿਰਾਸਤ 'ਚ ਤਿਹਾੜ ਜੇਲ੍ਹ 'ਚ ਬੰਦ ਮੁੱਖ ਮੰਤਰੀ ਕੇਜਰੀਵਾਲ ਉਨ੍ਹਾਂ ਨੂੰ ਦਿੱਤੀ ਜਾ ਰਹੀ ਭੋਜਨ ਦੀ ਮੈਡੀਕਲ ਖ਼ੁਰਾਕ ਅਤੇ ਦਵਾਈਆਂ ਜਾਣਬੁੱਝ ਨਹੀਂ ਲੈ ਰਹੇ। ਉੱਪ ਰਾਜਪਾਲ ਨੇ ਮੁੱਖ ਸਕੱਤਰ ਨਰੇਸ਼ ਕੁਮਰ ਨੂੰ ਲਿਖੀ ਚਿੱਠੀ 'ਚ ਕੇਜਰੀਵਾਲ ਦੀ ਸਿਹਤ ਦੀ ਸਥਿਤੀ ਬਾਰੇ ਜੇਲ੍ਹ ਸੁਪਰਡੈਂਟ ਦੀ ਰਿਪੋਰਟ ਦਾ ਹਵਾਲਾ ਦਿੰਦੇ ਹੋਏ ਦੋਸ਼ ਲਗਾਇਆ ਕਿ ਮੁੱਖ ਮੰਤਰੀ ਵਲੋਂ ਜਾਣਬੁੱਝ ਕੇ ਘੱਟ ਕੈਲੋਰੀ ਲਏ ਜਾਣ ਦੇ ਕਈ ਉਦਾਹਰਣ ਹਨ, ਜਦੋਂ ਕਿ ਉਨ੍ਹਾਂ ਨੂੰ ਘਰ ਦਾ ਬਣਿਆ ਖਾਣਾ ਪੂਰੀ ਮਾਤਰਾ 'ਚ ਉਪਲੱਬਧ ਕਰਵਾਇਆ ਜਾ ਰਿਹਾ ਹੈ। ਰਿਪੋਰਟ 'ਚ ਇਹ ਵੀ ਦਾਅਵਾ ਕੀਤਾ ਗਿਆ ਹੈ ਕਿ ਕੇਜਰੀਵਾਲ ਨੇ 7 ਜੁਲਾਈ ਨੂੰ ਰਾਤ ਦੇ ਭੋਜਨ ਤੋਂ ਪਹਿਲੇ ਇੰਸੁਲਿਨ ਲੈਣ ਤੋਂ ਇਨਕਾਰ ਕਰ ਦਿੱਤਾ ਸੀ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
Sonu Sood ਇੰਝ ਪਲਟੇ ਬਿਆਨ ਤੋਂ, ਕਿਹਾ ਮੈਂ ਖਾਣੇ 'ਚ ਥੁੱਕਣ ਵਾਲਿਆਂ ਨੂੰ ਸਹੀ ਨਹੀਂ ਕਿਹਾ...
NEXT STORY