ਨਵੀਂ ਦਿੱਲੀ- ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਸੰਜੇ ਸਿੰਘ ਜੇਲ੍ਹ 'ਚੋਂ ਬਾਹਰ ਆ ਗਏ ਹਨ। 6 ਮਹੀਨਿਆਂ ਬਾਅਦ ਸੁਪਰੀਮ ਕੋਰਟ ਨੇ ਉਨ੍ਹਾਂ ਨੂੰ ਜ਼ਮਾਨਤ ਦਿੱਤੀ ਹੈ। ਜੇਲ੍ਹ 'ਚੋਂ ਬਾਹਰ ਆਉਂਦੇ ਹੀ ਸੰਜੇ ਸਿੰਘ ਦੇ ਸਮਰਥਕਾਂ 'ਚ ਖੁਸ਼ੀ ਦੀ ਲਹਿਰ ਦੌੜ ਗਈ। ਜੇਲ੍ਹ ਦੇ ਬਾਹਰ ਸੰਜੇ ਸਿੰਘ ਦੇ ਪਿਤਾ ਅਤੇ 'ਆਪ' ਨੇਤਾ ਸੌਰਭ ਭਾਰਦਵਾਜ ਵੀ ਪਹੁੰਚੇ। ਦੱਸਿਆ ਜਾ ਰਿਹਾ ਹੈ ਕਿ ਸੰਜੇ ਸਿੰਘ ਜੇਲ੍ਹ ਤੋਂ ਸਿੱਧਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਘਰ ਪਹੁੰਚਣਗੇ। ਉਹ ਸੁਨੀਤਾ ਕੇਜਰੀਵਾਲ ਨਾਲ ਮੁਲਾਕਾਤ ਕਰਨਗੇ। ਇਸ ਦੌਰਾਨ ਸੰਜੇ ਸਿੰਘ ਦਾ ਪਰਿਵਾਰ ਵੀ ਉਨ੍ਹਾਂ ਦੇ ਨਾਲ ਰਹੇਗਾ।
ਦੱਸ ਦੇਈਏ ਕਿ ਸੰਜੇ ਸਿੰਘ ਲਿਵਰ ਨਾਲ ਜੁੜੀ ਬੀਮਾਰੀ ਦਾ ਇਲਾਜ ਕਰਵਾਉਣ ਲਈ ਆਈ.ਐੱਲ.ਬੀ.ਐੱਸ. ਹਸਪਤਾਲ 'ਚ ਦਾਖਲ ਸਨ। ਹਸਪਤਾਲ 'ਚ ਲਿਵਰ ਦੀ ਬਾਇਓਪਾਸੀ ਕੀਤੀ ਗਈ ਹੈ। ਇਸ ਜਾਂਚ ਤੋਂ ਬਾਅਦ ਰਿਪੋਰਟ ਦੇ ਆਧਾਰ 'ਤੇ ਅੱਗੇ ਦਾ ਇਲਾਜ ਹੋਵੇਗਾ।
ਉਥੇ ਹੀ ਸੁਪਰੀਮ ਕੋਰਟ ਤੋਂ ਜ਼ਮਾਨਤ ਦੀ ਖ਼ਬਰ ਸੁਣਨ ਤੋਂ ਬਾਅਦ ਸੰਜੇ ਸਿੰਘ ਦੇ ਸਮਰਥਕ ਢੋਲ ਦੇ ਨਾਲ ਉਨ੍ਹਾਂ ਦੇ ਸਰਕਾਰੀ ਘਰ ਪਹੁੰਚੇ। ਇਥੇ ਉਨ੍ਹਾਂ ਨੇ ਸੰਜੇ ਸਿੰਘ ਦੀ ਪਤਨੀ ਅਨੀਤਾ ਸਿੰਘ ਨੂੰ ਵਧਾਈਆਂ ਦਿੱਤੀਆ।
ਨਾਮਜ਼ਦਗੀ ਫਾਰਮ ਹੀ ਭੁੱਲ ਗਈ ਕਾਂਗਰਸ ਉਮੀਦਵਾਰ ਸੰਗੀਤਾ ਬੈਨੀਵਾਲ
NEXT STORY