ਜਲੰਧਰ (ਰਮਨਦੀਪ ਸੋਢੀ)- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਈ.ਡੀ. ਵੱਲੋਂ ਕੀਤੀ ਗਈ ਗ੍ਰਿਫ਼ਤਾਰੀ ਤੋਂ ਬਾਅਦ ਆਮ ਆਦਮੀ ਪਾਰਟੀ ਵੱਲੋਂ ਦਿੱਲੀ 'ਚ ਪ੍ਰੈੱਸ ਕਾਨਫਰੰਸ ਕੀਤੀ ਗਈ। ਇਸ ਦੌਰਾਨ 'ਆਪ' ਆਗੂ ਗੋਪਾਲ ਰਾਏ ਨੇ ਕਿਹਾ ਕਿ ਕਈ ਸਾਲਾਂ ਦੀ ਲੜਾਈ ਤੋਂ ਬਾਅਦ ਦੇਸ਼ ਨੂੰ ਆਜ਼ਾਦੀ ਮਿਲੀ ਸੀ ਤੇ ਦੇਸ਼ 'ਚ ਸੰਵਿਧਾਨ ਲਾਗੂ ਹੋਇਆ ਸੀ, ਪਰ ਅੱਜ ਦੇਸ਼ ਦੀ ਸਰਕਾਰ ਨੇ ਬਿਨਾਂ ਕਿਸੇ ਕਾਨੂੰਨ ਦੀ ਪ੍ਰਵਾਹ ਕੀਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।
ਉਨ੍ਹਾਂ ਅੱਗੇ ਕਿਹਾ ਕਿ ਭਾਜਪਾ ਨੇ ਦੇਸ਼ ਦੇ ਲੋਕਤੰਤਰ ਦਾ ਕਤਲ ਕੀਤਾ ਹੈ। ਉਨ੍ਹਾਂ ਕਿਹਾ ਕਿ ਅੱਜ ਸਿਰਫ਼ ਕੇਜਰੀਵਾਲ ਦੀ ਗ੍ਰਿਫ਼ਤਾਰੀ ਨਹੀਂ ਹੋਈ ਹੈ, ਸਗੋਂ ਦਿੱਲੀ ਦੇ 2 ਕਰੋੜ ਲੋਕਾਂ ਨੂੰ ਅਤੇ ਦੇਸ਼ ਦੇ ਸੰਵਿਧਾਨ ਨੂੰ ਪਿਆਰ ਕਰਨ ਕਰਨ ਵਾਲੇ ਲੋਕਾਂ ਨੂੰ ਵੀ ਉਨ੍ਹਾਂ ਦੇ ਨਾਲ ਹੀ ਕੈਦ ਕੀਤਾ ਗਿਆ ਹੈ।
ਇਹ ਵੀ ਪੜ੍ਹੋ- ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਤੋਂ ਬਾਅਦ ਜਾਣੋ ਕੌਣ ਸੰਭਾਲੇਗਾ ਦਿੱਲੀ ਦੀ ਕਮਾਨ (ਵੀਡੀਓ)
ਭਾਜਪਾ ਦੀ ਇਸ ਕਾਰਵਾਈ ਬਾਰੇ ਬੋਲਦਿਆਂ ਉਨ੍ਹਾਂ ਕਿਹਾ ਕਿ ਭਾਜਪਾ ਦਾ ਇਹ ਸੋਚਣਾ ਗਲਤ ਹੈ ਕਿ ਉਹ ਕੇਜਰੀਵਾਲ ਨੂੰ ਗ੍ਰਿਫ਼ਤਾਰ ਕਰ ਕੇ ਆਮ ਆਦਮੀ ਪਾਰਟੀ ਨੂੰ ਤਬਾਹ ਕਰ ਦਿੱਤਾ ਜਾਵੇਗਾ ਤੇ ਵਿਰੋਧੀ ਧਿਰ ਨੂੰ ਡਰਾ ਦਿੱਤਾ ਜਾਵੇਗਾ। ਉਨ੍ਹਾ ਕਿਹਾ ਕਿ ਦਿੱਲੀ ਦੇ ਲੋਕ ਕੇਜਰੀਵਾਲ ਨੂੰ ਦਿਲੋਂ ਪਿਆਰ ਕਰਦੇ ਹਨ ਤੇ ਪੂਰੇ ਦੇਸ਼ ਦੇ ਲੋਕ ਕੇਜਰੀਵਾਲ ਦੇ ਨਾਲ ਖੜ੍ਹੇ ਹਨ।
ਉਨ੍ਹਾਂ ਦੱਸਿਆ ਕਿ ਪਾਰਟੀ ਹਾਈਕਮਾਨ ਨਾਲ ਵਿਚਾਰ ਕਰ ਕੇ ਇਹ ਫ਼ੈਸਲਾ ਕੀਤਾ ਗਿਆ ਹੈ ਕਿ ਅੱਜ ਸਵੇਰੇ 10 ਵਜੇ ਭਾਜਪਾ ਦੇ ਮੁੱਖ ਦਫ਼ਤਰ ਅੱਗੇ ਪ੍ਰਦਰਸ਼ਨ ਕੀਤਾ ਜਾਵੇਗਾ ਤੇ ਇਹ ਪ੍ਰਦਰਸ਼ਨ ਪੂਰੇ ਦੇਸ਼ 'ਚ ਕੀਤਾ ਜਾਵੇਗਾ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ’ਤੇ ਬੋਲੇ ਰਾਘਵ ਚੱਢਾ, ਕਿਹਾ– ‘ਏਜੰਸੀਆਂ ਦੀ ਅਜਿਹੀ ਦੁਰਵਰਤੋਂ ਕਦੇ ਨਹੀਂ ਦੇਖੀ’
NEXT STORY