ਨਵੀਂ ਦਿੱਲੀ- ਆਮ ਆਦਮੀ ਪਾਰਟੀ ਨੇ ਦਿੱਲੀ ਹਵਾਈ ਅੱਡੇ ਦੀ ਛੱਤ ਦਾ ਇਕ ਹਿੱਸਾ ਡਿੱਗਣ ਦੀ ਘਟਨਾ 'ਚ ਜਾਨ ਗੁਆਉਣ ਵਾਲੇ ਵਿਅਕਤੀ ਦੇ ਪਰਿਵਾਰ ਨੂੰ ਇਕ ਕਰੋੜ ਰੁਪਏ ਮੁਆਵਜ਼ਾ ਦੇਣ ਦੀ ਮੰਗ ਕੀਤੀ ਹੈ। 'ਆਪ' ਦੇ ਨੇਤਾ ਜੈਸਮੀਨ ਸ਼ਾਹ ਨੇ ਪੱਤਰਕਾਰਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਭਾਰਤੀ ਜਨਤਾ ਪਾਰਟੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੂੰ ਅੱਗੇ ਆ ਕੇ ਘਟਨਾ ਦਾ ਕਾਰਨ ਦੱਸਣਾ ਚਾਹੀਦਾ ਹੈ।
ਉਨ੍ਹਾਂ ਕਿਹਾ ਕਿ ਅੱਜ ਇਕ ਬੇਹੱਦ ਦਰਦਨਾਕ ਘਟਨਾ ਘਟੀ। ਦਿੱਲੀ ਹਵਾਈ ਅੱਡੇ ਦੇ ਟਰਮੀਨਲ-1 ਦੀ ਛੱਤ ਦਾ ਇਕ ਹਿੱਸਾ ਢਹਿ ਗਿਆ। ਦਿੱਲੀ ਅੰਤਰਰਾਸ਼ਟਰੀ ਹਵਾਈ ਅੱਡਾ ਜਾਂ ਦੇਸ਼ ਦੇ ਹੋਰ ਹਵਾਈ ਅੱਡੇ ਕੇਂਦਰ ਸਰਕਾਰ ਦੇ ਏਅਰਪੋਰਟ ਅਥਾਰਟੀ ਆਫ ਇੰਡੀਆ ਤਹਿਤ ਆਉਂਦੇ ਹਨ। ਇਸ ਘਠਨਾ 'ਚ ਲਗਭਗ 8 ਲੋਕ ਜ਼ਖ਼ਮੀ ਹੋਏ ਹਨ ਅਤੇ ਇਕ ਦੀ ਮੌਤ ਹੋਈ ਹੈ।
ਸ਼ਾਹ ਨੇ ਮਾਮਲੇ ਦੀ ਉੱਚ ਪੱਧਰੀ ਜਾਂਚ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ, "ਅਸੀਂ ਇਸ ਘਟਨਾ ਵਿੱਚ ਜਾਨ ਗੁਆਉਣ ਵਾਲੇ ਵਿਅਕਤੀ ਦੇ ਪਰਿਵਾਰ ਨੂੰ 1 ਕਰੋੜ ਰੁਪਏ ਅਤੇ ਜ਼ਖਮੀਆਂ ਨੂੰ 50-50 ਲੱਖ ਰੁਪਏ ਮੁਆਵਜ਼ੇ ਦੀ ਮੰਗ ਕਰਦੇ ਹਾਂ।" ਸ਼ੁੱਕਰਵਾਰ ਨੂੰ ਵਾਪਰੀ ਇਸ ਘਟਨਾ ਕਾਰਨ ਕਈ ਲੋਕ ਹਵਾਈ ਅੱਡੇ 'ਤੇ ਫਸ ਗਏ।
Delhi Airport Accident: ਛੱਤ ਡਿੱਗਣ ਦੀ ਘਟਨਾ ਦੀ ਜਾਂਚ ਲਈ ਬਣਾਈ ਗਈ ਤਕਨੀਕੀ ਕਮੇਟੀ
NEXT STORY