ਨਵੀਂ ਦਿੱਲੀ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ 5 ਸੂਬਿਆਂ ਦੀਆਂ ਚੋਣਾਂ ਦੇ ਐਲਾਨ ਮਗਰੋਂ ਕਿਹਾ ਕਿ ਉਹ ਰਾਜਸਥਾਨ, ਛੱਤੀਸਗੜ੍ਹ ਅਤੇ ਮੱਧ ਪ੍ਰਦੇਸ਼ ਵਿਚ ਪੂਰੀ ਤਾਕਤ ਨਾਲ ਚੋਣ ਲੜਨਗੇ। ਕੇਜਰੀਵਾਲ ਨੇ ਕਿਹਾ ਕਿ ਤਿੰਨੋਂ ਸੂਬਿਆਂ ਵਿਚ ਸਾਡੀ ਪਾਰਟੀ ਦੀ ਤਿਆਰੀ ਪੂਰੀ ਹੈ। ਅਸੀਂ ਰਾਜਸਥਾਨ, ਛੱਤੀਸਗੜ੍ਹ ਅਤੇ ਮੱਧ ਪ੍ਰਦੇਸ਼ ਵਿਚ ਪੂਰੀ ਤਾਕਤ ਨਾਲ ਚੋਣਾਂ ਲੜਾਂਗੇ। ਪਾਰਟੀ ਦੇ ਉਮੀਦਵਾਰਾਂ ਦੀ ਲਿਸਟ ਜਲਦ ਹੀ ਆਉਣ ਵਾਲੀ ਹੈ। ਉਨ੍ਹਾਂ ਨੇ ਇੰਡੀਆ ਗਠਜੋੜ ਨਾਲ ਚੋਣਾਂ ਲੜਨ ਦੇ ਸਵਾਲ 'ਤੇ ਕਿਹਾ ਕਿ ਜੋ ਵੀ ਹੋਵੇਗਾ ਇਸ ਬਾਰੇ ਦੱਸਿਆ ਜਾਵੇਗਾ।
ਇਹ ਵੀ ਪੜ੍ਹੋ- 5 ਸੂਬਿਆਂ ਦੀਆਂ ਵਿਧਾਨ ਸਭਾ ਚੋਣਾਂ ਦਾ ਵੱਜਿਆ 'ਬਿਗੁਲ', ਚੋਣ ਕਮਿਸ਼ਨ ਵਲੋਂ ਤਾਰੀਖ਼ਾਂ ਦਾ ਐਲਾਨ
ਜ਼ਿਕਰਯੋਗ ਹੈ ਕਿ ਚੋਣ ਕਮਿਸ਼ਨ ਨੇ ਅੱਜ 5 ਸੂਬਿਆਂ 'ਚ ਚੋਣਾਂ ਦਾ ਐਲਾਨ ਕੀਤਾ ਹੈ, ਜਿਸ 'ਚ ਛੱਤੀਸਗੜ੍ਹ ਨੂੰ ਛੱਡ ਕੇ ਬਾਕੀ 4 ਸੂਬਿਆਂ 'ਚ 1-1 ਪੜਾਅ ਵਿਚ ਚੋਣਾਂ ਸੰਪੰਨ ਹੋਣਗੀਆਂ। ਮਿਜ਼ੋਰਮ 'ਚ 7 ਨਵੰਬਰ ਨੂੰ ਵੋਟਾਂ ਪੈਣਗੀਆਂ। ਛੱਤੀਸਗੜ੍ਹ 'ਚ 2 ਪੜਾਵਾਂ 'ਚ ਵੋਟਾਂ ਪੈਣਗੀਆਂ। ਛੱਤੀਸਗੜ੍ਹ 'ਚ 7 ਅਤੇ 17 ਨਵੰਬਰ ਨੂੰ ਵੋਟਾਂ ਪੈਣਗੀਆਂ। ਰਾਜਸਥਾਨ 'ਚ 23 ਨਵੰਬਰ ਨੂੰ ਵੋਟਾਂ ਪੈਣਗੀਆਂ। ਤੇਲੰਗਾਨਾ 'ਚ 30 ਅਤੇ ਮੱਧ ਪ੍ਰਦੇਸ਼ 'ਚ 17 ਨਵੰਬਰ ਨੂੰ ਵੋਟਾਂ ਪੈਣਗੀਆਂ। ਸਾਰੇ ਸੂਬਿਆਂ ਵਿਚ 3 ਦਸੰਬਰ ਨੂੰ ਵੋਟਾਂ ਦੀ ਗਿਣਤੀ ਹੋਵੇਗੀ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Kailash Yatra: ਹੁਣ ਕੈਲਾਸ਼ ਵਿਊ ਪੁਆਇੰਟ 'ਤੇ ਪਹੁੰਚਣਾ ਹੋਵੇਗਾ ਸੌਖਾ, ਘੱਟ ਖ਼ਰਚ 'ਤੇ ਹੋਣਗੇ ਭੋਲੇ ਬਾਬਾ ਦੇ ਦਰਸ਼ਨ
NEXT STORY