ਨਵੀਂ ਦਿੱਲੀ (ਭਾਸ਼ਾ)- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਈ.ਡੀ. ਵੱਲੋਂ ਕੀਤੀ ਗਈ ਗ੍ਰਿਫ਼ਤਾਰੀ ਤੋਂ ਬਾਅਦ ਆਮ ਆਦਮੀ ਪਾਰਟੀ (ਆਪ) ਦਿੱਲੀ ਇਕਾਈ ਦੇ ਕਨਵੀਨਰ ਗੋਪਾਲ ਰਾਏ ਨੇ ਦੇਸ਼ ਵਿਆਪੀ ਵਿਰੋਧ ਪ੍ਰਦਰਸ਼ਨ ਦਾ ਸੱਦਾ ਦਿੱਤਾ ਹੈ। ਰਾਏ ਨੇ ਕਿਹਾ ਕਿ ਕੇਜਰੀਵਾਲ ਦੀ ਗ੍ਰਿਫਤਾਰੀ ‘ਲੋਕਤੰਤਰ ਦਾ ਕਤਲ’ ਅਤੇ ‘ਤਾਨਾਸ਼ਾਹੀ ਦਾ ਐਲਾਨ’ ਹੈ।
ਉਨ੍ਹਾਂ ਕਿਹਾ, ‘ਮੈਂ ਦੇਸ਼ ਵਾਸੀਆਂ ਨੂੰ ਅਪੀਲ ਕਰਦਾ ਹਾਂ ਕਿ ਉਹ ਇਸ ਤਾਨਾਸ਼ਾਹੀ ਖਿਲਾਫ ਦੇਸ਼ ਭਰ ’ਚ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਦਫਤਰਾਂ ਦੇ ਬਾਹਰ ਪ੍ਰਦਰਸ਼ਨ ਕਰਨ। ਅਸੀਂ ਸਵੇਰੇ 10 ਵਜੇ ਆਮ ਆਦਮੀ ਪਾਰਟੀ ਦੇ ਦਫ਼ਤਰ ਵਿਚ ਇਕੱਠੇ ਹੋਵਾਂਗੇ ਅਤੇ ਫਿਰ ਭਾਜਪਾ ਹੈੱਡਕੁਆਰਟਰ ਦੇ ਬਾਹਰ ਧਰਨਾ ਦੇਵਾਂਗੇ।
ਇਹ ਵੀ ਪੜ੍ਹੋ- ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਤੋਂ ਬਾਅਦ ਜਾਣੋ ਕੌਣ ਸੰਭਾਲੇਗਾ ਦਿੱਲੀ ਦੀ ਕਮਾਨ (ਵੀਡੀਓ)
ਜ਼ਿਕਰਯੋਗ ਹੈ ਕਿ ਬੀਤੀ ਦੇਰ ਰਾਤ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਘਰ ਈ.ਡੀ. ਵੱਲੋਂ ਤਲਾਸ਼ੀ ਮੁਹਿੰਮ ਚਲਾਈ ਗਈ ਸੀ। ਇਸ ਸਮੇਂ ਉਨ੍ਹਾਂ ਦੇ ਘਰ ਦੀ ਡੂੰਘਾਈ ਨਾਲ ਜਾਂਚ ਕੀਤੀ ਗਈ ਸੀ ਅਤੇ ਉਨ੍ਹਾਂ ਦੇ ਫ਼ੋਨ ਤੱਕ ਜ਼ਬਤ ਕਰ ਲਏ ਗਏ ਸਨ। ਇਸ ਤੋਂ ਬਾਅਦ ਕਰੀਬ 2 ਘੰਟੇ ਜਾਂਚ-ਪੜਤਾਲ ਕਰਨ ਤੋਂ ਬਾਅਦ ਈ.ਡੀ. ਨੇ ਸ਼ਰਾਬ ਘੁਟਾਲਾ ਅਤੇ ਮਨੀ ਲਾਂਡਰਿੰਗ ਦੇ ਮਾਮਲੇ 'ਚ ਕੇਜਰੀਵਾਲ ਨੂੰ ਗ੍ਰਿਫ਼ਤਾਰ ਕਰ ਲਿਆ ਸੀ।
ਗ੍ਰਿਫ਼ਤਾਰੀ ਸਮੇਂ ਕੇਜਰੀਵਾਲ ਦੇ ਘਰ ਦੇ ਬਾਹਰ ਵੱਡੀ ਗਿਣਤੀ 'ਚ ਸਮਰਥਕ ਇਕੱਠੇ ਹੋ ਗਏ ਸਨ, ਜਿਨ੍ਹਾਂ 'ਚੋਂ ਕਈਆਂ ਨੂੰ ਪੁਲਸ ਅਤੇ ਆਰ.ਏ.ਐੱਫ. ਦੀਆਂ ਟੀਮਾਂ ਵੱਲੋਂ ਗ੍ਰਿਫ਼ਤਾਰ ਵੀ ਕਰ ਲਿਆ ਗਿਆ ਸੀ। ਕੇਜਰੀਵਾਲ ਨੂੰ ਗ੍ਰਿਫ਼ਤਾਰੀ ਤੋਂ ਬਾਅਦ ਈ.ਡੀ. ਦੇ ਦਫ਼ਤਰ ਲਿਜਾਇਆ ਗਿਆ, ਜਿੱਥੇ ਉਨ੍ਹਾਂ ਦਾ ਮੈਡੀਕਲ ਟੈਸਟ ਕੀਤਾ ਗਿਆ ਤੇ ਰਾਤ ਸਮੇਂ ਉੱਥੇ ਦੇ ਹੀ ਹਵਾਲਾਤ 'ਚ ਰੱਖਿਆ ਗਿਆ। ਹੁਣ ਸਵੇਰੇ ਉਨ੍ਹਾਂ ਨੂੰ ਅਦਾਲਤ 'ਚ ਪੇਸ਼ ਕਰ ਕੇ ਅਗਲੀ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ- ED ਵੱਲੋਂ ਦਿੱਲੀ ਦੇ CM ਕੇਜਰੀਵਾਲ ਦੀ ਗ੍ਰਿਫ਼ਤਾਰੀ ਤੋਂ ਬਾਅਦ AAP ਆਗੂਆਂ ਦੀ ਪ੍ਰੈੱਸ ਕਾਨਫਰੰਸ, ਕੀਤਾ ਵੱਡਾ ਐਲਾਨ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਕਿੰਨੇ ਕਰੋੜ ਦੇ ਮਾਲਕ ਨੇ ਅਰਵਿੰਦ ਕੇਜਰੀਵਾਲ ਤੇ ਕਿੰਨੀ ਹੈ ਜ਼ਮੀਨ? ਜਾਣੋ ਦਿੱਲੀ ਦੇ CM ਦੀ ਜਾਇਦਾਦ ਬਾਰੇ ਸਭ ਕੁਝ
NEXT STORY