ਨਵੀਂ ਦਿੱਲੀ: ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਸੀ.ਬੀ.ਆਈ. ਵੱਲੋਂ ਗ੍ਰਿਫ਼ਤਾਰ ਕਰ ਲਿਆ ਗਿਆ। ਇਸ ਗ੍ਰਿਫ਼ਤਾਰੀ ਨੂੰ ਲੈ ਕੇ ਸਿਆਸਤ ਦਾ ਮੈਦਾਨ ਪੂਰੀ ਤਰ੍ਹਾਂ ਭੱਖ ਰਿਹਾ ਹੈ। ਜਿੱਥੇ ਆਪ ਇਸ ਨੂੰ ਤਾਨਾਸ਼ਾਹੀ ਦੱਸ ਰਹੀ ਹੈ ਉੱਥੇ ਹੀ ਵਿਰੋਧੀਆਂ ਵੱਲੋਂ ਆਪ 'ਤੇ ਤਿੱਖੇ ਨਿਸ਼ਾਨੇ ਵਿੰਨ੍ਹੇ ਜਾ ਰਹੇ ਹਨ।
ਇਹ ਖ਼ਬਰ ਵੀ ਪੜ੍ਹੋ - ਪੁਲਵਾਮਾ 'ਚ ਅੱਤਵਾਦੀਆਂ ਨੇ ਕਸ਼ਮੀਰੀ ਪੰਡਿਤ ਨੂੰ ਗੋਲ਼ੀਆਂ ਨਾਲ ਭੁੰਨਿਆ, ਘਰ ਤੋਂ ਕੁੱਝ ਕਦਮਾਂ ਦੀ ਦੂਰੀ 'ਤੇ ਕੀਤਾ ਕਤਲ
ਮਨੀਸ਼ ਸਿਸੋਦੀਆ ਦੀ ਗ੍ਰਿਫ਼ਤਾਰੀ ਦੇ ਵਿਰੋਧ ਵਿਚ ਅੱਜ ਆਮ ਆਦਮੀ ਪਾਰਟੀ ਵੱਲੋਂ ਵੱਡੇ ਪੱਧਰ 'ਤੇ ਸੰਘਰਸ਼ ਵਿੱਢਿਆ ਜਾਵੇਗਾ। ਪਾਰਟੀ ਦੇ ਵਰਕਰ ਅੱਜ ਸੜਕਾਂ 'ਤੇ ਉਤਰਨਗੇ ਅਤੇ ਧਰਨੇ ਪ੍ਰਦਰਸ਼ਨ ਕੀਤੇ ਜਾਣਗੇ। ਇਸ ਦੇ ਨਾਲ ਹੀ ਦਿੱਲੀ ਵਿਚ ਦੀਨ ਦਿਆਲ ਉਪਾਧਿਆਏ ਮਾਰਗ 'ਤੇ ਭਾਰਤੀ ਜਨਤਾ ਪਾਰਟੀ ਦੇ ਹੈੱਡਕੁਆਰਟਰ ਦੇ ਬਾਹਰ ਵੀ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਇਹ ਪ੍ਰਦਰਸ਼ਨ ਸੋਮਵਾਰ ਨੂੰ ਸਵੇਰੇ 12 ਵਜੇ ਸ਼ੁਰੂ ਹੋਵੇਗਾ।
ਇਹ ਖ਼ਬਰ ਵੀ ਪੜ੍ਹੋ - ਗੋਇੰਦਵਾਲ ਜੇਲ੍ਹ ਗੈਂਗਵਾਰ 'ਤੇ ਜੱਗੂ ਭਗਵਾਨਪੁਰੀਆ ਦੀ ਧਮਕੀ, "ਕਤਲ ਨਾਲ ਲਵਾਂਗੇ ਕਤਲ ਦਾ ਬਦਲਾ"
ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਆਮ ਆਦਮੀ ਪਾਰਟੀ ਦੇ ਕੌਮੀ ਜਨਰਲ ਸਕੱਤਰ ਸੰਦੀਪ ਪਾਠਕ ਨੇ ਕਿਹਾ ਕਿ, "ਦੇਸ਼ ਦੇ ਲੱਖਾਂ ਬੱਚਿਆਂ ਦਾ ਭਵਿੱਖ ਸੰਵਾਰਨ ਵਾਲੇ ਸਿੱਖਿਆ ਮੰਤਰੀ ਮਨੀਸ਼ ਸਿਸੋਦੀਆ ਨੂੰ ਫਰਜ਼ੀ ਕੇਸ ਵਿਚ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਦੇ ਵਿਰੋਧ ਵਿਚ ਆਮ ਆਦਮੀ ਪਾਰਟੀ ਸੋਮਵਾਰ ਨੂੰ ਪੂਰੇ ਦੇਸ਼ ਵਿਚ ਵਿਰੋਧ ਪ੍ਰਦਰਸ਼ਨ ਕਰੇਗੀ।"
ਇਹ ਖ਼ਬਰ ਵੀ ਪੜ੍ਹੋ - ਮਨੀਸ਼ ਸਿਸੋਦੀਆ ਦੇ ਘਰ ਪਹੁੰਚੇ ਅਰਵਿੰਦ ਕੇਜਰੀਵਾਲ ਤੇ ਭਗਵੰਤ ਮਾਨ, ਭਾਜਪਾ 'ਤੇ ਵਿੰਨ੍ਹੇ ਤਿੱਖੇ ਨਿਸ਼ਾਨੇ
ਇਹ ਖ਼ਬਰ ਵੀ ਪੜ੍ਹੋ - "ਅਗਲਾ ਨੰਬਰ ਕੇਜਰੀਵਾਲ ਦਾ", ਮਨੀਸ਼ ਸਿਸੋਦੀਆ ਦੀ ਗ੍ਰਿਫ਼ਤਾਰੀ ਤੋਂ ਬਾਅਦ ਕਪਿਲ ਮਿਸ਼ਰਾ ਦਾ ਬਿਆਨ
ਜ਼ਿਕਰਯੋਗ ਹੈ ਕਿ ਮਨੀਸ਼ ਸਿਸੋਦੀਆ ਨੂੰ ਆਬਕਾਰੀ ਨੀਤੀ ਵਿਚ ਕਥਿਤ ਘਪਲੇ ਦੇ ਮਾਮਲੇ ’ਚ ਸੀ. ਬੀ. ਆਈ. ਨੇ ਗ੍ਰਿਫ਼ਤਾਰ ਕਰ ਲਿਆ। ਇਸ ਤੋਂ ਪਹਿਲਾਂ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਆਬਕਾਰੀ ਨੀਤੀ ਘਪਲੇ ਦੀ ਸੀ. ਬੀ. ਆਈ. ਦੀ ਜਾਂਚ 'ਚ ਸ਼ਾਮਲ ਹੋਏ। ਉਹ ਐਤਵਾਰ ਸਵੇਰੇ 11.10 ਵਜੇ ਸੀ. ਬੀ. ਆਈ. ਦੇ ਹੈੱਡਕੁਆਰਟਰ ਪਹੁੰਚੇ ਜਿੱਥੇ ਉਨ੍ਹਾਂ ਤੋਂ ਤਕਰੀਬਨ 8 ਘੰਟੇ ਤਕ ਪੁੱਛ-ਗਿੱਛ ਕੀਤੀ ਗਈ। ਇਸ ਤੋਂ ਬਾਅਦ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਸੂਰਤ ਤੋਂ ਦਿੱਲੀ ਜਾਣ ਵਾਲੀ ਫ਼ਲਾਈਟ ਦੀ ਕਰਵਾਉਣੀ ਪਈ ਐਮਰਜੈਂਸੀ ਲੈਂਡਿੰਗ, ਪੜ੍ਹੋ ਵਜ੍ਹਾ
NEXT STORY