ਚੰਡੀਗੜ੍ਹ- ਇੰਡੀਅਨ ਨੈਸ਼ਨਲ ਲੋਕਦਲ ਦੇ ਰਾਸ਼ਟਰੀ ਪ੍ਰਧਾਨ ਅਭੈ ਸਿੰਘ ਚੌਟਾਲਾ ਨੂੰ ਵਿਦੇਸ਼ੀ ਨੰਬਰ ਤੋਂ ਮਿਲੀ ਜਾਨੋਂ ਮਾਰਨ ਦੀ ਧਮਕੀ ਦੇ ਮਾਮਲੇ 'ਚ ਪੰਜਾਬ-ਹਰਿਆਣਾ ਹਾਈ ਕੋਰਟ ਨੇ ਕੇਂਦਰ ਸਰਕਾਰ ਤੋਂ ਜਵਾਬ ਮੰਗਿਆ ਹੈ। ਅਦਾਲਤ ਨੇ ਸਪੱਸ਼ਟ ਕੀਤਾ ਕਿ ਜੇਕਰ ਅਗਲੀ ਸੁਣਵਾਈ ਤੱਕ ਕੇਂਦਰ ਸਰਕਾਰ ਵਲੋਂ ਜਵਾਬ ਦਾਖ਼ਲ ਨਹੀਂ ਕੀਤਾ ਗਿਆ ਤਾਂ ਉਸ 'ਤੇ ਜੁਰਮਾਨਾ ਲਗਾਇਆ ਜਾ ਸਕਦਾ ਹੈ। ਸੁਣਵਾਈ ਦੌਰਾਨ ਚੰਡੀਗੜ੍ਹ ਪੁਲਸ ਨੇ ਅਦਾਲਤ ਨੂੰ ਦੱਸਿਆ ਕਿ ਜਿਸ ਨੰਬਰ ਤੋਂ ਵਟਸਐੱਪ ਕਾਲ ਦੇ ਮਾਧਿਅਮ ਨਾਲ ਧਮਕੀ ਦਿੱਤੀ ਗਈ ਸੀ, ਉਹ ਵਿਦੇਸ਼ੀ ਨੈੱਟਵਰਕ ਨਾਲ ਜੁੜਿਆ ਹੋਇਆ ਹੈ। ਪੁਲਸ ਅਨੁਸਾਰ ਮਾਮਲੇ ਦੀ ਜਾਂਚ ਜਾਰੀ ਹੈ ਅਤੇ ਕਾਲ ਕਰਨ ਵਾਲੇ ਵਿਅਕਤੀ ਦੀ ਪਛਾਣ ਕਰ ਕੇ ਉਸ ਨੂੰ ਫੜਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਪੁਲਸ ਨੇ ਅਦਾਲਤ ਨੂੰ ਇਹ ਵੀ ਦੱਸਿਆ ਕਿ ਸ਼ਿਕਾਇਤ ਮਿਲਣ ਤੋਂ ਬਾਅਦ ਮਾਮਲੇ 'ਚ ਜ਼ਰੂਰੀ ਕਾਨੂੰਨੀ ਕਾਰਵਾਈ ਕੀਤੀ ਜਾ ਚੁੱਕੀ ਹੈ ਅਤੇ ਚੌਟਾਲਾ ਦੀ ਸੁਰੱਖਿਆ ਵਿਵਸਥਾ ਨੂੰ ਮਜ਼ਬੂਤ ਕੀਤਾ ਗਿਆ ਹੈ।
ਅਦਾਲਤ ਨੇ ਫਿਲਹਾਲ ਕੇਂਦਰ ਸਰਕਾਰ ਨੂੰ ਜਵਾਬ ਦਾਖ਼ਲ ਕਰਨ ਲਈ ਇਕ ਹੋਰ ਮੌਕਾ ਦਿੰਦੇ ਹੋਏ ਮਾਮਲੇ ਦੀ ਸੁਣਵਾਈ ਅੱਗੇ ਲਈ ਟਾਲ ਦਿੱਤੀ। ਪੁਲਸ ਦੇ ਹਲਫਨਾਮੇ ਅਨੁਸਾਰ, ਅਭੈ ਸਿੰਘ ਚੌਟਾਲਾ ਨੂੰ ਹਰਿਆਣਾ ਸਰਕਾਰ ਪਹਿਲਾਂ ਹੀ ਸੁਰੱਖਿਅਤ ਵਿਅਕਤੀ ਐਲਾਨ ਕੀਤਾ ਗਿਆ ਹੈ ਅਤੇ ਉਨ੍ਹਾਂ ਨੂੰ ਵਾਈ-ਪਲੱਸ ਸ਼੍ਰੇਣੀ ਦੀ ਸੁਰੱਖਿਆ ਪ੍ਰਦਾਨ ਕੀਤੀ ਗਈ ਹੈ। ਇਸ ਸੁਰੱਖਿਆ 'ਚ ਇਕ ਗਾਰਡ ਟੀਮ ਤੋਂ ਇਲਾਵਾ ਹਰਿਆਣਾ ਪੁਲਸ ਦੇ 7 ਜਵਾਨ ਪਾਇਲਟ ਅਤੇ ਐਸਕਾਰਟ ਡਿਊਟੀ 'ਤੇ ਤਾਇਨਾਤ ਹਨ। ਇਸ ਤੋਂ ਇਲਾਵਾ ਚੰਡੀਗੜ੍ਹ ਸੈਕਟਰ-9/ਏ ਸਥਿਤ ਉਨ੍ਹਾਂ ਦੇ ਘਰ ਦੇ ਨੇੜੇ-ਤੇੜੇ ਬੀਟ ਪੈਟਰੋਲਿੰਗ ਅਤੇ ਪੀਸੀਆਰ ਗਸ਼ਤ ਵੀ ਵਧਾ ਦਿੱਤੀ ਗਈ ਹੈ। ਇਹ ਜਵਾਨ ਸਿਰਸਾ ਜ਼ਿਲ੍ਹੇ ਦੇ ਡਬਵਾਲੀ ਖੇਤਰ 'ਚ ਸਥਿਤ ਉਨ੍ਹਾਂ ਦੇ ਤੇਜਖੇੜਾ ਫਾਰਮ ਸਮੇਤ ਹੋਰ ਸਥਾਨਾਂ 'ਤੇ ਵੀ ਸੁਰੱਖਿਆ ਪ੍ਰਦਾਨ ਕਰ ਰਹੇ ਹਨ। ਜਾਣਕਾਰੀ ਅਨੁਸਾਰ 15 ਜੁਲਾਈ 2025 ਦੀ ਰਾਤ ਚੌਟਾਲਾ ਦੇ ਬੇਟੇ ਪੁੱਤਰ ਕਰਨ ਸਿੰਘ ਚੌਟਾਲਾ ਦੇ ਮੋਬਾਈਲ ਫੋਨ 'ਤੇ ਵਟਸਐੱਪ ਕਾਲ ਆਈ ਸੀ, ਜਿਸ 'ਚ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ਸੀ। ਸ਼ਿਕਾਇਤ ਤੋਂ ਬਾਅਦ ਸੈਕਟਰ-3 ਥਾਣੇ 'ਚ ਮਾਮਾ ਦਰਜ ਕਰ ਕੇ ਜਾਂਚ ਸਾਈਬਰ ਸੈੱਲ ਨੂੰ ਸੌਂਪ ਦਿੱਤੀ ਗਈ ਸੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਕੋਲਕਾਤਾ 'ਚ PM ਮੋਦੀ ਦੀ ਲਲਕਾਰ! ਕਿਹਾ-ਬੰਗਾਲ 'ਚ 'ਮਹਾਜੰਗਲਰਾਜ' ਦਾ ਹੋਵੇਗਾ ਖਾਤਮਾ
NEXT STORY