ਨੈਸ਼ਨਲ ਡੈਸਕ : ਦਿੱਲੀ ਦੀ ਇੱਕ ਮੈਜਿਸਟ੍ਰੇਟ ਅਦਾਲਤ ਨੇ ਸੀਜੇਪੀ (CJP) ਮੁਖੀ ਅਭਿਜੀਤ ਦੀਪਕੇ ਨੂੰ ਵੱਡੀ ਰਾਹਤ ਦਿੰਦਿਆਂ ਸ਼ਰਤੀਆ ਜ਼ਮਾਨਤ ਮਨਜ਼ੂਰ ਕਰ ਲਈ ਹੈ। ਮਿਲੀ ਜਾਣਕਾਰੀ ਅਨੁਸਾਰ ਅਭਿਜੀਤ ਨੂੰ ਬੀਤੇ ਦਿਨ ਆਯੋਜਿਤ ਹੋਣ ਵਾਲੇ 'ਤਿਰੰਗਾ ਮਾਰਚ' ਤੋਂ ਪਹਿਲਾਂ ਦਿੱਲੀ ਪੁਲਸ ਵੱਲੋਂ ਹਿਰਾਸਤ ਵਿੱਚ ਲਿਆ ਗਿਆ ਸੀ। ਹਿਰਾਸਤ ਵਿੱਚ ਲੈਣ ਤੋਂ ਬਾਅਦ ਪੁਲਸ ਵੱਲੋਂ ਉਸ ਨੂੰ ਰਸਮੀ ਤੌਰ 'ਤੇ ਗ੍ਰਿਫ਼ਤਾਰ ਕਰ ਲਿਆ ਗਿਆ ਸੀ।
ਅੱਜ ਦਿੱਲੀ ਪੁਲਸ ਨੇ ਅਭਿਜੀਤ ਦਿਪਕੇ ਨੂੰ ਮੈਜਿਸਟ੍ਰੇਟ ਅਦਾਲਤ ਵਿੱਚ ਪੇਸ਼ ਕੀਤਾ। ਅਦਾਲਤ ਵਿੱਚ ਹੋਈ ਸੁਣਵਾਈ ਤੋਂ ਬਾਅਦ ਜੱਜ ਨੇ ਉਸ ਨੂੰ ਜ਼ਮਾਨਤੀ ਬਾਂਡ ਭਰਨ ਦੇ ਨਿਰਦੇਸ਼ਾਂ ਨਾਲ ਜ਼ਮਾਨਤ ਦੇ ਦਿੱਤੀ। ਅਦਾਲਤੀ ਨਿਰਦੇਸ਼ਾਂ ਅਨੁਸਾਰ ਬਾਂਡ ਭਰਨ ਦੀ ਕਾਨੂੰਨੀ ਪ੍ਰਕਿਰਿਆ ਪੂਰੀ ਹੁੰਦੇ ਹੀ ਦੀਪਕੇ ਨੂੰ ਜਲਦ ਹੀ ਰਿਹਾਅ ਕਰ ਦਿੱਤਾ ਜਾਵੇਗਾ।
ਮਨੀ ਲਾਂਡਰਿੰਗ ਮਾਮਲਾ; ED ਨੇ ਸਾਬਕਾ ਮੁੱਖ ਮੰਤਰੀ ਵਿਜਯਨ ਨੂੰ 23 ਨੂੰ ਕੀਤਾ ਤਲਬ
NEXT STORY