ਮੁੰਬਈ- ਸਮਾਜਵਾਦੀ ਪਾਰਟੀ (ਸਪਾ) ਦੇ ਵਿਧਾਇਕ ਅਬੂ ਆਸਿਮ ਆਜ਼ਮੀ ਨੂੰ ਮੁਗਲ ਬਾਦਸ਼ਾਹ ਔਰੰਗਜ਼ੇਬ ਦੀ ਪ੍ਰਸ਼ੰਸਾ ਕਰਨ ਕਾਰਨ ਬੁੱਧਵਾਰ ਨੂੰ ਮੌਜੂਦਾ ਬਜਟ ਸੈਸ਼ਨ ਦੇ ਅੰਤ ਤੱਕ ਮਹਾਰਾਸ਼ਟਰ ਵਿਧਾਨ ਸਭਾ ਤੋਂ ਮੁਅੱਤਲ ਕਰ ਦਿੱਤਾ ਗਿਆ। ਸੂਬਾ ਵਿਧਾਨ ਸਭਾ ਦਾ ਬਜਟ ਸੈਸ਼ਨ 26 ਮਾਰਚ ਨੂੰ ਖਤਮ ਹੋਵੇਗਾ। ਸੂਬੇ ਦੇ ਮੰਤਰੀ ਚੰਦਰਕਾਂਤ ਪਾਟਿਲ ਨੇ ਬੁੱਧਵਾਰ ਨੂੰ ਸਦਨ ’ਚ ਮੁਅੱਤਲੀ ਮਤਾ ਪੇਸ਼ ਕੀਤਾ। ਸੱਤਾ ਧਿਰ ਦੇ ਮੈਂਬਰਾਂ ਨੇ ਕਿਹਾ ਕਿ ਔਰੰਗਜ਼ੇਬ ਦੀ ਪ੍ਰਸ਼ੰਸਾ ਕਰਨ ਵਾਲਾ ਬਿਆਨ ਮਰਾਠਾ ਰਾਜਾ ਛਤਰਪਤੀ ਸ਼ਿਵਾਜੀ ਮਹਾਰਾਜ ਅਤੇ ਉਨ੍ਹਾਂ ਦੇ ਪੁੱਤਰ ਛਤਰਪਤੀ ਸੰਭਾਜੀ ਮਹਾਰਾਜ ਦਾ ਅਪਮਾਨ ਹੈ।
ਮੁਅੱਤਲੀ ਦਾ ਮਤਾ ਜ਼ੁਬਾਨੀ ਵੋਟ ਨਾਲ ਪਾਸ ਕਰ ਦਿੱਤਾ ਗਿਆ। ਸਪਾ ਦੀ ਮਹਾਰਾਸ਼ਟਰ ਇਕਾਈ ਦੇ ਪ੍ਰਧਾਨ ਹਨ ਆਜ਼ਮੀ ਨੇ ਕਿਹਾ ਸੀ ਕਿ ਔਰੰਗਜ਼ੇਬ ਦੇ ਸ਼ਾਸਨਕਾਲ ਦੌਰਾਨ ਭਾਰਤ ਦੀਆਂ ਸਰਹੱਦਾਂ ਅਫਗਾਨਿਸਤਾਨ ਅਤੇ ਬਰਮਾ (ਮਿਆਂਮਾਰ) ਤੱਕ ਪਹੁੰਚ ਗਈਆਂ ਸਨ। ਆਜ਼ਮੀ ਨੇ ਦਾਅਵਾ ਕੀਤਾ ਸੀ, ‘‘ਸਾਡੀ ਜੀ. ਡੀ. ਪੀ. (ਕੁੱਲ ਘਰੇਲੂ ਉਤਪਾਦ) 24 ਫੀਸਦੀ (ਵਿਸ਼ਵ ਜੀ. ਡੀ. ਪੀ. ਦਾ) ਸੀ ਅਤੇ ਭਾਰਤ ਨੂੰ (ਔਰੰਗਜ਼ੇਬ ਦੇ ਸ਼ਾਸਨਕਾਲ ਦੌਰਾਨ) ਸੋਨੇ ਦੀ ਚਿੜੀ ਕਿਹਾ ਜਾਂਦਾ ਸੀ।’’
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਅਮਰਨਾਥ ਯਾਤਰਾ ਦੀਆਂ ਤਾਰੀਖ਼ਾਂ ਦਾ ਐਲਾਨ! ਬਾਬਾ ਬਰਫਾਨੀ ਦੇ ਭਗਤਾਂ ਲਈ ਵੱਡੀ ਖ਼ੁਸ਼ਖ਼ਬਰੀ
NEXT STORY