ਮੁੰਬਈ, (ਭਾਸ਼ਾ) - ਬੰਬੇ ਹਾਈ ਕੋਰਟ ਨੇ ਗੈਂਗਸਟਰ ਅਬੂ ਸਲੇਮ ਦੀ ਤੁਰੰਤ ਰਿਹਾਈ ਦੀ ਮੰਗ ਕਰਨ ਵਾਲੀ ਪਟੀਸ਼ਨ ਬੁੱਧਵਾਰ ਰੱਦ ਕਰ ਦਿੱਤੀ। ਅਬੂ ਨੇ ਦਾਅਵਾ ਕੀਤਾ ਸੀ ਕਿ ਉਹ ਪੁਰਤਗਾਲ ਤੋਂ ਹਵਾਲਗੀ ਦੀਆਂ ਸ਼ਰਤਾਂ ਅਧੀਨ ਭਾਰਤ ’ਚ 25 ਸਾਲ ਦੀ ਕੈਦ ਕੱਟ ਚੁੱਕਾ ਹੈ।
ਸਲੇਮ ਨੇ ਆਪਣੀ ਪਟੀਸ਼ਨ ’ਚ ਦਲੀਲ ਦਿੱਤੀ ਸੀ ਕਿ ਜੇ ਚੰਗੇ ਵਤੀਰੇ ਲਈ ਦਿੱਤੀ ਗਈ ਛੋਟ ਨੂੰ ਸ਼ਾਮਲ ਕੀਤਾ ਜਾਂਦਾ ਹੈ ਤਾਂ ਉਹ ਪਹਿਲਾਂ ਹੀ ਆਪਣੀ 25 ਸਾਲ ਦੀ ਕੈਦ ਦੀ ਸਜ਼ਾ ਪੂਰੀ ਕਰ ਚੁੱਕਾ ਹੈ । ਇਸ ਲਈ ਉਸ ਨੂੰ ਰਿਹਾਅ ਕੀਤਾ ਜਾਣਾ ਚਾਹੀਦਾ ਹੈ।
ਜਸਟਿਸ ਏ. ਐੱਸ. ਗਡਕਰੀ ਅਤੇ ਕੇ. ਖਾਤਾ ਦੇ ਬੈਂਚ ਨੇ ਕਿਹਾ ਕਿ ਅਸੀਂ ਇਹ ਨਹੀਂ ਮੰਨ ਸਕਦੇ ਕਿ 25 ਸਾਲ ਦੀ ਕੈਦ ਦੀ ਸਜ਼ਾ ਪੂਰੀ ਹੋ ਗਈ ਹੈ, ਕਿਉਂਕਿ ਇਸ ਪੜਾਅ ’ਤੇ ਛੋਟ ਦੇ ਮੁੱਦੇ ’ਤੇ ਟਿੱਪਣੀ ਕਰਨਾ ਸਮੇਂ ਤੋਂ ਪਹਿਲਾਂ ਹੋਵੇਗਾ। ਅਦਾਲਤ ਨੇ ਸੁਪਰੀਮ ਕੋਰਟ ਦੇ ਫੈਸਲੇ ਦਾ ਹਵਾਲਾ ਦਿੱਤਾ ਕਿ ਇਕ ਕੈਦੀ ਦੀ ਸਜ਼ਾ ਦੀ ਛੋਟ ਦੀ ਗਿਣਤੀ ਉਸ ਦੀ ਰਿਹਾਈ ਤੋਂ ਇਕ ਮਹੀਨਾ ਪਹਿਲਾਂ ਕੀਤੀ ਜਾਣੀ ਚਾਹੀਦੀ ਹੈ। ਇਸ ਲਈ ਸਲੇਮ ਵੱਲੋਂ ਦਾਇਰ ਇਹ ਪਟੀਸ਼ਨ ਰੱਦ ਕੀਤੀ ਜਾਂਦੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
ਵਪਾਰਕ ਗੱਲਬਾਤ ਲਈ ਭਾਰਤੀ ਵਫ਼ਦ ਜਾਵੇਗਾ ਅਮਰੀਕਾ
NEXT STORY