ਨੈਸ਼ਨਲ ਡੈਸਕ : ਦਿੱਲੀ ਦੇ ਵਿਅਸਤ ਇਲਾਕੇ ਯਮੁਨਾ ਵਿਹਾਰ ਵਿੱਚ ਸੋਮਵਾਰ ਦੇਰ ਰਾਤ ਇੱਕ ਵੱਡਾ ਹਾਦਸਾ ਵਾਪਰਨ ਤੋਂ ਟਲ ਗਿਆ। ਉਕਤ ਇਲਾਕੇ ਵਿਚ ਇੱਕ ਪੀਜ਼ਾ ਰੈਸਟੋਰੈਂਟ ਦੇ ਬਾਹਰ ਲਗਾਏ ਗਏ ਏਅਰ ਕੰਡੀਸ਼ਨਰ ਦਾ ਕੰਪ੍ਰੈਸਰ ਅਚਾਨਕ ਫਟ ਗਿਆ, ਜਿਸ ਨਾਲ ਜ਼ੋਰਦਾਰ ਧਮਾਕਾ ਹੋਣ ਦੀ ਸੂਚਨਾ ਮਿਲੀ। ਧਮਾਕਾ ਇੰਨਾ ਜ਼ੋਰਦਾਰ ਸੀ ਕਿ ਨੇੜੇ ਮੌਜੂਦ ਲੋਕ ਘਬਰਾ ਗਏ ਅਤੇ ਇਲਾਕੇ ਵਿੱਚ ਹਫ਼ੜਾ-ਦਫ਼ੜੀ ਮਚ ਗਈ।
ਇਹ ਵੀ ਪੜ੍ਹੋ : ਪੰਜਾਬ ਦੇ ਇਨ੍ਹਾਂ ਸਕੂਲਾਂ 'ਚ 3 ਦਿਨ ਦੀ ਛੁੱਟੀ ਦਾ ਐਲਾਨ
ਮਿਲੀ ਜਾਣਕਾਰੀ ਅਨੁਸਾਰ ਇਹ ਘਟਨਾ ਪੀਜ਼ਾ ਹੱਟ ਆਊਟਲੈੱਟ ਦੇ ਗਰਾਊਂਡ ਫਲੋਰ 'ਤੇ ਵਾਪਰੀ ਹੈ, ਜਿੱਥੇ ਏਸੀ ਕੰਪ੍ਰੈਸਰ ਵਿੱਚ ਤਕਨੀਕੀ ਖ਼ਰਾਬੀ ਕਾਰਨ ਧਮਾਕਾ ਹੋ ਗਿਆ। ਇਸ ਧਮਾਕੇ ਕਾਰਨ ਪੰਜ ਲੋਕ ਜ਼ਖਮੀ ਹੋ ਗਏ, ਹਾਲਾਂਕਿ ਰਾਹਤ ਦੀ ਗੱਲ ਇਹ ਸੀ ਕਿ ਕਿਸੇ ਨੂੰ ਵੀ ਗੰਭੀਰ ਸੱਟਾਂ ਨਹੀਂ ਲੱਗੀਆਂ। ਸਾਰੇ ਜ਼ਖ਼ਮੀਆਂ ਨੂੰ ਤੁਰੰਤ ਨੇੜਲੇ ਹਸਪਤਾਲ ਲਿਜਾਇਆ ਗਿਆ, ਜਿੱਥੇ ਉਨ੍ਹਾਂ ਨੂੰ ਮੁੱਢਲੀ ਸਹਾਇਤਾ ਤੋਂ ਬਾਅਦ ਛੁੱਟੀ ਦੇ ਦਿੱਤੀ ਗਈ। ਦਿੱਲੀ ਫਾਇਰ ਡਿਪਾਰਟਮੈਂਟ ਨੂੰ ਰਾਤ ਦੇ ਸਮੇਂ ਹੀ ਇਸ ਘਟਨਾ ਦੀ ਸੂਚਨਾ ਮਿਲੀ, ਜਿਸ ਤੋਂ ਬਾਅਦ ਤੁਰੰਤ ਤਿੰਨ ਫਾਇਰ ਬ੍ਰਿਗੇਡ ਗੱਡੀਆਂ ਨੂੰ ਮੌਕੇ 'ਤੇ ਭੇਜਿਆ ਗਿਆ।
ਇਹ ਵੀ ਪੜ੍ਹੋ : ਹਾਏ ਓ ਰੱਬਾ! ਜਵਾਕ ਨੂੰ ਫ੍ਰੀਜ਼ਰ 'ਚ ਰੱਖ ਖੁਦ ਸੌਂ ਗਈ ਮਾਂ, ਤੇ ਫਿਰ...
ਅੱਗ ਲੱਗਣ ਦੀ ਕੋਈ ਘਟਨਾ ਨਹੀਂ ਵਾਪਰੀ ਪਰ ਸਾਵਧਾਨੀ ਵਜੋਂ ਬਚਾਅ ਕਾਰਜ ਚਲਾਇਆ ਗਿਆ ਹੈ। ਫਾਇਰ ਡਿਪਾਰਟਮੈਂਟ ਨੇ ਕੂਲਿੰਗ ਦਾ ਕੰਮ ਪੂਰਾ ਕਰਨ ਤੋਂ ਬਾਅਦ ਜਗ੍ਹਾ ਨੂੰ ਸੁਰੱਖਿਅਤ ਘੋਸ਼ਿਤ ਕਰ ਦਿੱਤਾ। ਇਸ ਦੇ ਨਾਲ ਹੀ ਸਥਾਨਕ ਪੁਲਸ ਨੇ ਵੀ ਮੌਕੇ 'ਤੇ ਪਹੁੰਚ ਕੇ ਇਸ ਮਾਮਲੇ ਦੀ ਜਾਂਚ ਕਰਨੀ ਸ਼ੁਰੂ ਕਰ ਦਿੱਤੀ ਹੈ। ਸ਼ੁਰੂਆਤੀ ਜਾਂਚ ਵਿੱਚ ਸ਼ੱਕ ਹੈ ਕਿ ਕੰਪ੍ਰੈਸਰ ਸ਼ਾਰਟ ਸਰਕਟ ਜਾਂ ਹਾਈ ਪ੍ਰੈਸ਼ਰ ਕਾਰਨ ਫਟਿਆ ਪਰ ਅਸਲ ਕਾਰਨ ਫੋਰੈਂਸਿਕ ਜਾਂਚ ਤੋਂ ਬਾਅਦ ਹੀ ਸਪੱਸ਼ਟ ਹੋਵੇਗਾ। ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਇਲਾਕੇ ਵਿੱਚ ਬਿਜਲੀ ਦੇ ਉਪਕਰਨਾਂ ਵਿੱਚ ਖ਼ਰਾਬੀ ਦੀਆਂ ਘਟਨਾਵਾਂ ਕਈ ਵਾਰ ਵਾਪਰ ਚੁੱਕੀਆਂ ਹਨ, ਇਸ ਲਈ ਅਜਿਹੇ ਹਾਦਸੇ ਚਿੰਤਾ ਦਾ ਵਿਸ਼ਾ ਹਨ। ਫਿਲਹਾਲ ਪ੍ਰਸ਼ਾਸਨ ਨੇ ਸੁਰੱਖਿਆ ਜਾਂਚ ਦੇ ਆਦੇਸ਼ ਦਿੱਤੇ ਹਨ।
ਇਹ ਵੀ ਪੜ੍ਹੋ : 10 ਦਿਨ ਸਕੂਲ-ਕਾਲਜ ਬੰਦ! ਆਨਲਾਈਨ ਹੋਵੇਗੀ ਪੜ੍ਹਾਈ, ਜਾਣੋ ਹੈਰਾਨੀਜਨਕ ਵਜ੍ਹਾ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
Vice President Election: ਦੇਸ਼ ਦਾ ਅਗਲਾ ਉਪਰਾਸ਼ਟਰਪਤੀ ਕੌਣ? ਅੱਜ ਹੋਵੇਗਾ ਫ਼ੈਸਲਾ
NEXT STORY