ਨੋਇਡਾ- ਉੱਤਰ ਪ੍ਰਦੇਸ਼ ਦੇ ਨੋਇਡਾ ਦੇ ਸੈਕਟਰ-75 'ਚ ਸਥਿਤ ਇਕ ਰਿਹਾਇਸ਼ੀ ਸੋਸਾਇਟੀ ਦੀ 12ਵੀਂ ਮੰਜ਼ਿਲ 'ਤੇ ਸਥਿਤ ਇਕ ਫਲੈਟ 'ਚ ਸ਼ੁੱਕਰਵਾਰ ਸਵੇਰੇ ਭਿਆਨਕ ਅੱਗ ਲੱਗ ਗਈ, ਜਿਸ ਤੋਂ ਬਾਅਦ ਸਾਵਧਾਨੀ ਵਜੋਂ ਇਮਾਰਤ ਨੂੰ ਖਾਲੀ ਕਰਵਾ ਲਿਆ ਗਿਆ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਮੁੱਖ ਫਾਇਰ ਬ੍ਰਿਗੇਡ ਅਧਿਕਾਰੀ ਪ੍ਰਦੀਪ ਕੁਮਾਰ ਚੌਬੇ ਨੇ ਦੱਸਿਆ ਕਿ ਇਹ ਘਟਨਾ ਸੈਕਟਰ-75 'ਚ ਸਥਿਤ ਆਈਵੀ ਕਾਊਂਟੀ ਸੋਸਾਇਟੀ 'ਚ ਸਵੇਰੇ 8 ਵਜੇ ਵਾਪਰੀ। ਉਨ੍ਹਾਂ ਦੱਸਿਆ ਕਿ ਅੱਗ ਫਲੈਟ 'ਚ ਏਅਰ ਕੰਡੀਸ਼ਨ (AC) 'ਚ ਹੋਏ ਧਮਾਕੇ ਕਾਰਨ ਲੱਗੀ।
ਅੱਗ ਕਾਰਨ ਪੂਰੀ ਸੋਸਾਇਟੀ 'ਚ ਭਾਜੜਾਂ ਪੈ ਗਈਆਂ। ਇਕ ਅਧਿਕਾਰੀ ਨੇ ਦੱਸਿਆ ਕਿ ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਸ ਅਤੇ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ 'ਤੇ ਪਹੁੰਚੀਆਂ ਅਤੇ ਅੱਗ ਨੂੰ ਬੁਝਾਉਣ ਦੀ ਕੋਸ਼ਿਸ਼ ਸ਼ੁਰੂ ਕੀਤੀ ਗਈ। ਇਸ ਘਟਨਾ 'ਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਅੱਗ ਲੱਗਣ 'ਤੇ ਨਿਵਾਸੀ ਪੌੜੀਆਂ ਦੇ ਰਸਤੇ ਇਮਾਰਤ ਤੋਂ ਬਾਹਰ ਨਿਕਲੇ। ਪੁਲਸ ਨੇ ਦੱਸਿਆ ਕਿ ਪੂਰੀ ਇਮਾਰਤ ਖਾਲੀ ਕਰਵਾ ਲਈ ਗਈ ਅਤੇ ਨੇੜੇ-ਤੇੜੇ ਦੇ ਫਲੈਟਾਂ 'ਚ ਰਹਿਣ ਵਾਲਿਆਂ ਨੂੰ ਵੀ ਚੌਕਸੀ ਵਜੋਂ ਸੁਰੱਖਿਅਤ ਸਥਾਨ 'ਤੇ ਲਿਜਾਇਆ ਗਿਆ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਵਿਸ਼ਵ ਵਾਤਾਵਰਣ ਦਿਵਸ : PM ਮੋਦੀ ਨੇ ਟਿਕਾਊ ਵਿਕਾਸ ਦੇ ਪ੍ਰਤੀ ਨਵੇਂ ਸਿਰੇ ਤੋਂ ਵਚਨਬੱਧਤਾ ਦੀ ਕੀਤੀ ਅਪੀਲ
NEXT STORY