ਰੰਗਰੇਡੀ (ਤੇਲੰਗਾਨਾ) : ਤੇਲੰਗਾਨਾ ਦੇ ਰੰਗਾਰੇਡੀ ਜ਼ਿਲ੍ਹੇ ਵਿੱਚ ਸੋਮਵਾਰ ਨੂੰ ਇੱਕ ਬੱਜਰੀ ਨਾਲ ਭਰੇ ਟਰੱਕ ਦੀ ਇੱਕ ਜਨਤਕ ਆਵਾਜਾਈ ਬੱਸ ਨਾਲ ਆਹਮੋ-ਸਾਹਮਣੇ ਟੱਕਰ ਹੋ ਗਈ। ਇਸ ਭਿਆਨਕ ਹਾਦਸੇ ਵਿਚ ਘੱਟੋ-ਘੱਟ 19 ਲੋਕਾਂ ਦੀ ਮੌਤ ਹੋ ਗਈ ਅਤੇ ਕਈ ਲੋਕ ਜ਼ਖਮੀ ਹੋ ਗਏ। ਇਸ ਘਟਨਾ ਦੀ ਜਾਣਕਾਰੀ ਪੁਲਸ ਵਲੋਂ ਦਿੱਤੀ ਗਈ ਹੈ। ਘਟਨਾ ਦੀ ਸੂਚਨਾ ਮਿਲਣ 'ਤੇ ਪਹੁੰਚੀ ਪੁਲਸ ਵਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਪੜ੍ਹੋ ਇਹ ਵੀ : ਸਸਤਾ ਹੋਇਆ LPG ਗੈਸ ਸਿਲੰਡਰ, ਜਾਣੋ ਕਿੰਨੇ ਰੁਪਏ ਦੀ ਮਿਲੀ ਰਾਹਤ
ਮਿਲੀ ਜਾਣਕਾਰੀ ਮੁਤਾਬਕ ਟਰੱਕ ਚੇਵੇਲਾ ਨੇੜੇ ਤੇਲੰਗਾਨਾ ਰੋਡ ਟ੍ਰਾਂਸਪੋਰਟ ਕਾਰਪੋਰੇਸ਼ਨ (ਆਰਟੀਸੀ) ਦੀ ਬੱਸ ਨਾਲ ਟਕਰਾ ਗਿਆ, ਜਿਸ ਕਾਰਨ ਬੱਸ 'ਤੇ ਬੱਜਰੀ ਡਿੱਗ ਗਈ। ਹਾਦਸੇ ਵਾਲੀ ਥਾਂ 'ਤੇ ਪਹੁੰਚੀ ਪੁਲਸ ਵਲੋਂ ਇਸ ਮਾਮਲੇ ਦੀ ਜਾਂਚ ਕੀਤੀ ਗਈ। ਇਸ ਦੌਰਾਨ ਇੱਕ ਪੁਲਸ ਅਧਿਕਾਰੀ ਨੇ ਦੱਸਿਆ, "ਇਸ ਹਾਦਸੇ ਕਾਰਨ 19 ਲੋਕਾਂ ਦੀ ਮੌਤ ਹੋ ਗਈ ਅਤੇ ਅੱਠ ਜ਼ਖਮੀ ਹੋ ਗਏ।" ਉਨ੍ਹਾਂ ਕਿਹਾ ਕਿ ਬੱਸ ਵਿੱਚ ਸਵਾਰ ਯਾਤਰੀਆਂ ਨੂੰ ਗੱਡੀ ਵਿੱਚੋਂ ਬਾਹਰ ਕੱਢ ਲਿਆ ਗਿਆ ਹੈ।
ਪੜ੍ਹੋ ਇਹ ਵੀ : ਸਕੂਲੀ ਬੱਚਿਆਂ ਲਈ Good News! ਇਸ ਮਹੀਨੇ ਜਾਣੋ ਕਿੰਨੇ ਦਿਨ ਬੰਦ ਰਹਿਣਗੇ ਸਕੂਲ-ਕਾਲਜ
ਅਧਿਕਾਰੀ ਨੇ ਕਿਹਾ ਕਿ ਬੱਸ ਵਿੱਚ ਸਵਾਰ ਕੁੱਲ ਯਾਤਰੀਆਂ ਦੀ ਗਿਣਤੀ ਦਾ ਅਜੇ ਪਤਾ ਨਹੀਂ ਲੱਗ ਸਕਿਆ। ਜਿਹੜੇ ਲੋਕ ਹਾਦਸੇ ਕਾਰਨ ਜ਼ਖਮੀ ਹੋਏ ਹਨ, ਉਹ ਸਦਮੇ ਵਿੱਚ ਸਨ। ਉਹ ਫਿਲਹਾਲ ਕੁਝ ਵੀ ਦੱਸ ਨਹੀਂ ਰਹੇ। ਬੱਜਰੀ ਡਿੱਗਣ ਤੋਂ ਬਾਅਦ ਕਈ ਯਾਤਰੀ ਬੱਸ ਦੇ ਅੰਦਰ ਫਸ ਗਏ। ਅਧਿਕਾਰੀ ਮਸ਼ੀਨਰੀ ਦੀ ਵਰਤੋਂ ਕਰਕੇ ਬਚਾਅ ਅਤੇ ਰਾਹਤ ਕਾਰਜ ਕਰ ਰਹੇ ਹਨ।
ਪੜ੍ਹੋ ਇਹ ਵੀ : ਭਲਕੇ ਤੋਂ ਮੌਸਮ 'ਚ ਹੋਵੇਗਾ ਵੱਡਾ ਬਦਲਾਅ, ਬਰਫ਼ੀਲੀਆਂ ਹਵਾਵਾਂ ਸਣੇ ਮੀਂਹ ਦਾ ਕਹਿਰ, IMD ਵਲੋਂ ਅਲਰਟ ਜਾਰੀ
ਰੂਹ ਕੰਬਾਊ ਹਾਦਸਾ: ਬੋਲੈਰੋ-ਬੱਸ ਦੀ ਭਿਆਨਕ ਟੱਕਰ, 3 ਭਰਾਵਾਂ ਦੀ ਮੌਤ, ਉੱਡੇ ਪਰਖੱਚੇ
NEXT STORY