ਨੈਸ਼ਨਲ ਡੈਸਕ : ਦਿੱਲੀ-ਮੁੰਬਈ ਐਕਸਪ੍ਰੈਸ ਵੇਅ 'ਤੇ ਉਸ ਸਮੇਂ ਹਫ਼ੜਾ-ਦਫ਼ੜੀ ਮਚ ਗਈ, ਜਦੋਂ ਇਕ ਕਾਰ ਅਤੇ ਅਣਪਛਾਤੇ ਵਾਹਨ ਵਿਚਾਲੇ ਜ਼ਬਰਦਸਤ ਟੱਕਰ ਹੋ ਜਾਣ ਦੀ ਸੂਚਨਾ ਮਿਲੀ। ਇਸ ਹਾਦਸੇ ਵਿਚ ਚਾਰ ਲੋਕਾਂ ਦੀ ਮੌਤ ਹੋ ਗਈ। ਘਟਨਾ ਦੀ ਸੂਚਨਾ ਮਿਲਣ 'ਤੇ ਪੁਲਸ ਮੌਕੇ 'ਕੇ ਪਹੁੰਚ ਗਈ। ਇਸ ਮਾਮਲੇ ਦੀ ਜਾਂਚ ਕਰਦੇ ਹੋਏ ਪੁਲਸ ਨੇ ਦੱਸਿਆ ਕਿ ਕਾਰ 'ਚ ਸਵਾਰ ਸਾਰੇ ਲੋਕ ਮਹਾਕਾਲ ਦੇ ਦਰਸ਼ਨ ਕਰਕੇ ਉਜੈਨ ਤੋਂ ਨੋਇਡਾ ਪਰਤ ਰਹੇ ਸਨ।
ਇਹ ਵੀ ਪੜ੍ਹੋ : ਕੈਨੇਡਾ ਤੋਂ ਵੱਡੀ ਖ਼ਬਰ : ਮਸ਼ਹੂਰ ਪੰਜਾਬੀ ਗਾਇਕ ਦੇ ਘਰ 'ਤੇ ਗੈਂਗਸਟਰਾਂ ਨੇ ਚਲਾਈਆਂ ਤਾੜ-ਤਾੜ ਗੋਲੀਆਂ
ਇਹ ਹਾਦਸਾ ਐਕਸਪ੍ਰੈਸ ਵੇਅ ਦੇ ਚੇਨੇਜ਼ ਨੰਬਰ 194 ਨੇੜੇ ਵਾਪਰਿਆ, ਜੋ ਕਿ ਪਾਪੜਾ ਅਤੇ ਨੰਗਲ ਰਾਜਾਵਤਨ ਥਾਣਾ ਖੇਤਰ ਅਧੀਨ ਆਉਂਦਾ ਹੈ। ਸੂਤਰਾਂ ਮੁਤਾਬਕ ਇਹ ਹਾਦਸਾ ਸਵੇਰੇ ਉਸ ਸਮੇਂ ਹੋਇਆ, ਜਦੋਂ ਦਿੱਲੀ-ਮੁੰਬਈ ਐਕਸਪ੍ਰੈੱਸ ਵੇਅ 'ਤੇ ਇਕ ਕਾਰ ਜਾ ਰਹੀ ਸੀ। ਅਚਾਨਕ ਪਿੱਛੇ ਤੋਂ ਤੇਜ਼ ਰਫ਼ਤਾਰ ਆ ਰਹੇ ਅਣਪਛਾਤੇ ਵਾਹਨ ਨੇ ਕਾਰ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। ਟੱਕਰ ਇੰਨੀ ਜ਼ਿਆਦਾ ਸੀ ਕਿ ਕਾਰ ਨੂੰ ਕਈ ਕਿਲੋਮੀਟਰ ਤੱਕ ਘਸੀਟਿਆ ਗਿਆ ਅਤੇ ਇਸ ਦੌਰਾਨ ਕਾਰ ਦੇ ਪਰਖੱਚੇ ਉਡ ਗਏ। ਮੌਕੇ 'ਤੇ ਮੌਜੂਦ ਲੋਕਾਂ ਨੇ ਇਸ ਦੀ ਸੂਚਨਾ ਪੁਲਸ ਨੂੰ ਦਿੱਤੀ।
ਇਹ ਵੀ ਪੜ੍ਹੋ : ਤਾਜ਼ਾ ਬਰਫ਼ਬਾਰੀ! ਤੁਸੀਂ ਵੀ ਬਣਾ ਰਹੇ ਹੋ ਪਹਾੜਾਂ 'ਤੇ ਘੁੰਮਣ ਦਾ ਪਲਾਨ ਤਾਂ ਪਹਿਲਾਂ ਪੜ੍ਹ ਲਓ ਇਹ ਖ਼ਬਰ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਸਵਾਮੀ ਅਵਿਮੁਕਤੇਸ਼ਵਰਾਨੰਦ ਦੇ ਸਮਰਥਨ 'ਚ ਅਸਤੀਫਾ ਦੇਣ ਵਾਲੇ ਅਲੰਕਾਰ ਅਗਨੀਹੋਤਰੀ ਮੁਅੱਤਲ
NEXT STORY