ਬਸਤੀ- ਉੱਤਰ ਪ੍ਰਦੇਸ਼ ਦੇ ਬਸਤੀ ਜ਼ਿਲ੍ਹੇ 'ਚ ਸ਼ੁੱਕਰਵਾਰ ਦੇਰ ਰਾਤ ਵੱਡਾ ਸੜਕ ਹਾਦਸਾ ਹੋਇਆ। ਹਾਦਸੇ 'ਚ 2 ਸਕੇ ਭਰਾਵਾਂ ਸਣੇ ਚਾਰ ਲੋਕਾਂ ਦੀ ਮੌਤ ਹੋ ਗਈ। ਹਾਦਸੇ ਦਾ ਸ਼ਿਕਾਰ ਸਾਰੇ ਲੋਕ ਵਿਆਹ ਸਮਾਰੋਹ ਤੋਂ ਪਰਤ ਰਹੇ ਸਨ। ਪੁਲਸ ਨੇ ਲਾਸ਼ਾਂ ਕਬਜ਼ੇ 'ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਅਨੁਸਾਰ ਟੈਂਟ ਦਾ ਸਾਮਾਨ ਲੈ ਕੇ ਜਾ ਰਹੀ ਟਰੈਕਟਰ ਟਰਾਲੀ ਨੂੰ ਇਕ ਤੇਜ਼ ਰਫਤਾਰ ਕਾਰ ਨੇ ਪਿੱਛਿਓਂ ਟੱਕਰ ਮਾਰ ਦਿੱਤੀ।
ਇਹ ਵੀ ਪੜ੍ਹੋ : Loan ਦੀ ਕਿਸ਼ਤ ਲੈਣ ਆਏ ਬੈਂਕ ਮੁਲਾਜ਼ਮ ਨੂੰ ਦਿਲ ਦੇ ਬੈਠੀ ਵਿਆਹੁਤਾ, ਫਿਰ ਜੋ ਹੋਇਆ...
ਹਾਦਸੇ 'ਚ ਕਾਰ ਸਵਾਰ ਚਾਰ ਨੌਜਵਾਨਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਮ੍ਰਿਤਕਾਂ 'ਚ ਰੋਹਿਤ (27), ਪਵਨ (24), ਮੋਨੂੰ (22) ਅਤੇ ਸੋਮਨਾਥ (24) ਸ਼ਾਮਲ ਹਨ। ਸੂਚਨਾ ਮਿਲਦੇ ਹੀ ਐੱਸਪੀ ਅਭਿਨੰਦਨ, ਸੀਓ ਸੰਜੇ ਸਿੰਘ ਆਦਿ ਅਧਿਕਾਰੀ ਪਹੁੰਚ ਗਏ। ਪੁਲਸ ਨੇ ਲਾਸ਼ਾਂ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤੀਆਂ ਹਨ। ਕਾਰ ਸਵਾਰ ਸਾਰੇ ਲੋਕ ਇਕ ਵਿਆਹ ਪ੍ਰੋਗਰਾਮ 'ਚ ਸ਼ਾਮਲ ਹੋ ਕੇ ਪਰਤ ਰਹੇ ਸਨ।
ਇਹ ਵੀ ਪੜ੍ਹੋ : ਸਕੂਲ ਬਣਿਆ ਅਖਾੜਾ, ਪ੍ਰਿੰਸੀਪਲ ਨੇ ਇਕ ਮਿੰਟ 'ਚ ਟੀਚਰ ਨੂੰ ਮਾਰੇ 18 ਥੱਪੜ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਤਹੱਵੁਰ ਰਾਣਾ ਤਾਂ ਸ਼ੁਰੂਆਤ ਹੈ, ਭਾਰਤ ਨੇ US ਨੂੰ ਕਰ ਰੱਖੀ ਹੈ 65 ਅਪਰਾਧੀਆਂ ਦੀ ਹਵਾਲਗੀ ਦੀ ਅਪੀਲ
NEXT STORY