ਪਟਨਾ : ਪਟਨਾ ਦੇ ਨਾਲ ਲੱਗਦੇ ਪਰਸਾ ਬਾਜ਼ਾਰ ਥਾਣਾ ਖੇਤਰ ਦੇ ਸੁਇਠਾ ਮੋੜ ਨੇੜੇ ਬੁੱਧਵਾਰ ਨੂੰ ਦੇਰ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰ ਜਾਣ ਦੀ ਸੂਚਨਾ ਮਿਲੀ ਹੈ। ਇੱਕ ਤੇਜ਼ ਰਫ਼ਤਾਰ ਕਾਰ ਅੱਗੇ ਜਾ ਰਹੇ ਇਕ ਟਰੱਕ ਨਾਲ ਜ਼ੋਰਦਾਰ ਟਕਰਾ ਗਈ, ਜਿਸ ਕਾਰਨ ਹਾਦਸਾ ਵਾਪਰ ਗਿਆ। ਇਸ ਹਾਦਸੇ ਵਿੱਚ 5 ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ ਅਤੇ ਵਾਹਨਾਂ ਦੇ ਪਰਖੱਚੇ ਉੱਡ ਗਏ। ਇਹ ਭਿਆਨਕ ਹਾਦਸਾ ਬੁੱਧਵਾਰ ਦੇਰ ਰਾਤ ਪਰਸਾ ਬਾਜ਼ਾਰ ਥਾਣਾ ਖੇਤਰ ਦੇ ਮਾਹੁਲੀ ਨੇੜੇ ਵਾਪਰਿਆ ਹੈ।
ਇਹ ਵੀ ਪੜ੍ਹੋ : ਛੁੱਟੀਆਂ ਨੂੰ ਲੈ ਕੇ ਵੱਡੀ ਖ਼ਬਰ: ਜਾਣੋ ਹੋਰ ਕਿੰਨੇ ਦਿਨ ਬੰਦ ਰਹਿਣਗੇ ਸਕੂਲ-ਕਾਲਜ ਤੇ ਦਫ਼ਤਰ!
ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਹਾਦਸੇ ਵਿਚ ਮਾਰੇ ਗਏ ਸਾਰੇ ਮ੍ਰਿਤਕ ਪਟਨਾ ਦੇ ਕੁਰਜੀ, ਗੋਪਾਲਪੁਰ ਅਤੇ ਪਟੇਲ ਨਗਰ ਦੇ ਨਾਲ-ਨਾਲ ਸਮਸਤੀਪੁਰ ਇਲਾਕਿਆਂ ਦੇ ਰਹਿਣ ਵਾਲੇ ਦੱਸੇ ਜਾ ਰਹੇ ਹਨ। ਹਾਦਸੇ ਤੋਂ ਬਾਅਦ ਪੂਰੇ ਇਲਾਕੇ ਵਿੱਚ ਦਹਿਸ਼ਤ ਫੈਲ ਗਈ। ਘਟਨਾ ਦੀ ਸੂਚਨਾ ਮਿਲਣ 'ਤੇ ਪੁਲਸ ਦੀਆਂ ਗੱਡੀਆਂ ਮੌਕੇ 'ਤੇ ਪਹੁੰਚੀ ਗਈਆਂ, ਜਿਹਨਾਂ ਨੇ ਲਾਸ਼ਾਂ ਨੂੰ ਕਾਰ ਵਿੱਚੋਂ ਬਾਹਰ ਕੱਢ ਕੇ ਪੀਐਮਸੀਐਚ ਭੇਜ ਦਿੱਤਾ। ਮ੍ਰਿਤਕਾਂ ਦੀ ਪਛਾਣ ਸੰਜੇ ਸਿੰਘ, ਰਾਜੇਸ਼ ਕੁਮਾਰ, ਕਮਲ ਕਿਸ਼ੋਰ, ਪ੍ਰਕਾਸ਼ ਚੌਰਸੀਆ ਅਤੇ ਸੁਨੀਲ ਕੁਮਾਰ ਵਜੋਂ ਹੋਈ ਹੈ।
ਇਹ ਵੀ ਪੜ੍ਹੋ : ਸਕੂਲ ਬੰਦ! 4, 5, 6, 7 ਤਾਰੀਖ਼ ਤੱਕ ਪਵੇਗਾ ਭਾਰੀ ਮੀਂਹ! ਇਸ ਦਿਨ ਲੋਕਾਂ ਨੂੰ ਮਿਲੇਗੀ ਰਾਹਤ
ਦੱਸ ਦੇਈਏ ਕਿ ਪੰਜ ਮ੍ਰਿਤਕ ਵਿਅਕਤੀ ਪਟਨਾ ਸ਼ਹਿਰ ਦੇ ਜਾਣੇ-ਪਛਾਣੇ ਕਾਰੋਬਾਰੀ ਦੱਸੇ ਜਾ ਰਹੇ ਹਨ, ਜੋ ਇੱਕ ਕਾਰ ਵਿੱਚ ਫਤੂਹਾ ਤੋਂ ਪਟਨਾ ਵਾਪਸ ਆ ਰਹੇ ਸਨ। ਇਸ ਦੌਰਾਨ ਰਸਤੇ ਵਿੱਚ ਇੱਕ ਤੇਜ਼ ਰਫ਼ਤਾਰ ਕਾਰ ਬੇਕਾਬੂ ਹੋ ਗਈ ਅਤੇ ਪਿੱਛੇ ਤੋਂ ਇੱਕ ਟਰੱਕ ਨਾਲ ਟਕਰਾ ਗਈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਕਾਰ ਟਰੱਕ ਦੇ ਅੰਦਰ ਬੁਰੀ ਤਰ੍ਹਾਂ ਫਸ ਗਈ ਅਤੇ ਉਸ ਵਿੱਚ ਸਵਾਰ ਪੰਜ ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਇੰਨਾ ਜ਼ਿਆਦਾ ਭਿਆਨਕ ਹਾਦਸਾ ਦੇਖ ਉੱਥੇ ਮੌਜੂਦ ਲੋਕਾਂ ਦੇ ਦਿਲ ਕੰਬ ਗਏ। ਪੁਲਸ ਵਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : 4 ਸਤੰਬਰ ਨੂੰ ਬੰਦ ਦਾ ਐਲਾਨ!
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਸਕੂਲ ਬੰਦ! 4, 5, 6, 7 ਤਾਰੀਖ਼ ਤੱਕ ਪਵੇਗਾ ਭਾਰੀ ਮੀਂਹ! ਇਸ ਦਿਨ ਲੋਕਾਂ ਨੂੰ ਮਿਲੇਗੀ ਰਾਹਤ
NEXT STORY