ਉੰਨਾਓ (ਯੂਪੀ) : ਉਨਾਓ ਜ਼ਿਲ੍ਹੇ ਵਿੱਚ ਵਾਪਰੇ ਇੱਕ ਸੜਕ ਹਾਦਸੇ ਵਿੱਚ ਇੱਕ ਜੋੜੇ ਅਤੇ ਉਨ੍ਹਾਂ ਦੇ ਦੋ ਬੱਚਿਆਂ ਦੀ ਮੌਤ ਹੋ ਗਈ। ਇੱਕ ਸੀਨੀਅਰ ਪੁਲਸ ਅਧਿਕਾਰੀ ਨੇ ਵੀਰਵਾਰ ਨੂੰ ਇਸ ਘਟਨਾ ਦੀ ਜਾਣਕਾਰੀ ਦਿੱਤੀ। ਅਧਿਕਾਰੀ ਅਨੁਸਾਰ, ਇਹ ਹਾਦਸਾ ਬੁੱਧਵਾਰ ਰਾਤ 11:30 ਵਜੇ ਦੇ ਕਰੀਬ ਸੋਹਰਾਮੌ ਪੁਲਸ ਸਟੇਸ਼ਨ ਖੇਤਰ ਵਿੱਚ ਲਖਨਊ-ਕਾਨਪੁਰ ਰਾਸ਼ਟਰੀ ਰਾਜਮਾਰਗ 'ਤੇ ਭੱਲਾ ਫਾਰਮ ਨੇੜੇ ਵਾਪਰਿਆ ਹੈ। ਹਸਨਗੰਜ ਸਰਕਲ ਅਫਸਰ ਅਰਵਿੰਦ ਕੁਮਾਰ ਨੇ ਦੱਸਿਆ ਕਿ ਲਖਨਊ ਤੋਂ ਕਾਨਪੁਰ ਜਾ ਰਹੇ ਇੱਕ ਟਰੱਕ ਦੀ ਟੱਕਰ ਪਿੱਛੇ ਤੋਂ ਆਏ ਦੂਜੇ ਟਰੱਕ ਨਾਲ ਹੋ ਗਈ।
ਇਹ ਵੀ ਪੜ੍ਹੋ : ਮੁੜ ਮਹਿੰਗਾ ਹੋਇਆ ਸੋਨਾ-ਚਾਂਦੀ, ਕੀਮਤਾਂ ਨੇ ਮਾਰੀ ਵੱਡੀ ਛਲਾਂਗ
ਟੱਕਰ ਤੋਂ ਬਾਅਦ ਟਰੱਕ ਡਰਾਈਵਰ ਨੇ ਮੌਕੇ ਤੋਂ ਭੱਜਣ ਦੀ ਕੋਸ਼ਿਸ਼ ਵਿੱਚ ਰਫ਼ਤਾਰ ਵਧਾ ਦਿੱਤੀ, ਜਿਸ ਤੋਂ ਬਾਅਦ ਉਸਨੇ ਇੱਕ ਮੋਟਰਸਾਈਕਲ ਨੂੰ ਵੀ ਟੱਕਰ ਮਾਰ ਦਿੱਤੀ। ਉਨ੍ਹਾਂ ਕਿਹਾ ਕਿ ਹਾਦਸੇ ਵਿੱਚ ਮੋਟਰਸਾਈਕਲ ਪੂਰੀ ਤਰ੍ਹਾਂ ਨੁਕਸਾਨਿਆ ਗਿਆ ਅਤੇ ਦੋਪਹੀਆ ਵਾਹਨ 'ਤੇ ਸਵਾਰ ਜੋੜੇ ਅਤੇ ਉਨ੍ਹਾਂ ਦੇ ਦੋ ਬੱਚਿਆਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਕੁਮਾਰ ਨੇ ਦੱਸਿਆ ਕਿ ਪਰਿਵਾਰ ਇੱਕ ਵਿਆਹ ਸਮਾਰੋਹ ਤੋਂ ਵਾਪਸ ਆ ਰਿਹਾ ਸੀ। ਮ੍ਰਿਤਕਾਂ ਦੀ ਪਛਾਣ ਵੀਰੇਂਦਰ (35), ਉਸਦੀ ਪਤਨੀ ਰਿਤੂ (33), ਉਨ੍ਹਾਂ ਦੀ ਨੌਂ ਸਾਲਾ ਧੀ ਅਤੇ ਉਨ੍ਹਾਂ ਦੇ ਛੇ ਸਾਲਾ ਪੁੱਤਰ ਵਜੋਂ ਹੋਈ ਹੈ, ਜੋ ਸਾਰੇ ਉਨਾਓ ਜ਼ਿਲ੍ਹੇ ਦੇ ਅਜਗੈਨ ਪਿੰਡ ਦੇ ਵਸਨੀਕ ਹਨ। ਇਸ ਹਾਦਸੇ ਤੋਂ ਬਾਅਦ ਟਰੱਕ ਡਰਾਈਵਰ ਵਾਹਨ ਸਣੇ ਮੌਕੇ ਤੋਂ ਫ਼ਰਾਰ ਹੋ ਗਿਆ। ਪੁਲਸ ਨੇ ਦੱਸਿਆ ਕਿ ਲਾਸ਼ਾਂ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ ਅਤੇ ਫ਼ਰਾਰ ਟਰੱਕ ਚਾਲਕ ਦੀ ਭਾਲ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : ਗੈਸ ਸਿਲੰਡਰ, FASTag, ਸਿਗਰੇਟ ਸਣੇ ਕਈ ਚੀਜ਼ਾਂ 'ਚ ਅੱਜ ਤੋਂ ਹੋਵੇਗਾ ਬਦਲਾਅ, ਜੇਬ 'ਤੇ ਪਵੇਗਾ ਅਸਰ!
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
2 ਲੱਖ ਲਈ ਲਿਖ'ਤਾ 'ਖਾਲਿਸਤਾਨ ਜ਼ਿੰਦਾਬਾਦ !'', ਪੁਲਸ ਨੇ 2 ਮੁਲਜ਼ਮ ਕੀਤੇ ਕਾਬੂ
NEXT STORY