ਪਟਨਾ : ਬਿਹਾਰ ਦੇ ਕਟਿਹਾਰ ਜ਼ਿਲ੍ਹੇ ਵਿੱਚ ਸ਼ਨੀਵਾਰ ਨੂੰ ਇੱਕ ਬਹੁਤ ਹੀ ਦਰਦਨਾਕ ਸੜਕ ਹਾਦਸਾ ਵਾਪਰਨ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ, ਕਟਿਹਾਰ ਦੇ ਕੋੜਾ ਥਾਣਾ ਖੇਤਰ ਅਧੀਨ ਪੈਂਦੇ ਗੇਰਾਬਾੜੀ ਦੇ ਕੋਲ ਰਾਸ਼ਟਰੀ ਰਾਜਮਾਰਗ-31 (NH-31) 'ਤੇ ਇੱਕ ਬੱਸ ਅਤੇ ਪਿਕਅੱਪ ਵਾਹਨ ਵਿਚਕਾਰ ਆਹਮੋ-ਸਾਹਮਣੇ ਜ਼ਬਰਦਸਤ ਟੱਕਰ ਹੋ ਗਈ। ਇਸ ਭਿਆਨਕ ਹਾਦਸੇ ਵਿੱਚ 10 ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ ਲਗਭਗ 25-30 ਲੋਕ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ ਹਨ।
ਪੁਲਸ ਅਨੁਸਾਰ, ਇਹ ਹਾਦਸਾ ਇੰਨਾ ਭਿਆਨਕ ਸੀ ਕਿ ਪਿਕਅੱਪ ਵਾਹਨ ਵਿੱਚ ਸਵਾਰ 10 ਲੋਕਾਂ ਦੀ ਮੌਕੇ 'ਤੇ ਹੀ ਜਾਨ ਚਲੀ ਗਈ। ਮਰਨ ਵਾਲਿਆਂ ਵਿੱਚ ਪੁਰਸ਼ ਅਤੇ ਮਹਿਲਾਵਾਂ ਦੋਵੇਂ ਸ਼ਾਮਲ ਹਨ ਅਤੇ ਦੱਸਿਆ ਜਾ ਰਿਹਾ ਹੈ ਕਿ ਇਹ ਸਾਰੇ ਆਦਿਵਾਸੀ ਭਾਈਚਾਰੇ ਨਾਲ ਸਬੰਧਤ ਸਨ। ਇਹ ਸਾਰੇ ਲੋਕ ਝਾਰਖੰਡ ਤੋਂ ਆਪਣੇ ਘਰ ਵਾਪਸ ਪਰਤ ਰਹੇ ਸਨ।
ਘਟਨਾ ਤੋਂ ਤੁਰੰਤ ਬਾਅਦ ਸਥਾਨਕ ਲੋਕਾਂ ਅਤੇ ਪੁਲਸ ਦੀ ਮਦਦ ਨਾਲ ਜ਼ਖ਼ਮੀਆਂ ਨੂੰ ਨਜ਼ਦੀਕੀ ਹਸਪਤਾਲਾਂ ਵਿੱਚ ਪਹੁੰਚਾਇਆ ਗਿਆ। ਮੁੱਢਲੇ ਇਲਾਜ ਤੋਂ ਬਾਅਦ, ਗੰਭੀਰ ਰੂਪ ਵਿੱਚ ਜ਼ਖ਼ਮੀ ਹੋਏ ਲੋਕਾਂ ਨੂੰ ਬਿਹਤਰ ਇਲਾਜ ਲਈ ਦੂਜੇ ਹਸਪਤਾਲਾਂ ਵਿੱਚ ਰੈਫਰ ਕੀਤਾ ਗਿਆ ਹੈ।
ਕਟਿਹਾਰ ਪੁਲਸ ਨੇ ਘਟਨਾ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਮਾਮਲੇ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਹਾਦਸੇ ਦੇ ਅਸਲ ਕਾਰਨਾਂ ਦਾ ਪਤਾ ਲਗਾਇਆ ਜਾ ਰਿਹਾ ਹੈ। ਇਸ ਮੰਦਭਾਗੀ ਘਟਨਾ ਤੋਂ ਬਾਅਦ ਪੂਰੇ ਇਲਾਕੇ ਵਿੱਚ ਸੋਗ ਦੀ ਲਹਿਰ ਫੈਲ ਗਈ ਹੈ।
NH-44 'ਤੇ ਸਫ਼ਰ ਕਰਨ ਵਾਲਿਆਂ ਲਈ ਅਹਿਮ ਖ਼ਬਰ ! ਟ੍ਰੈਫਿਕ ਪੁਲਸ ਨੇ ਜਾਰੀ ਕੀਤੀ ਨਵੀਂ ਐਡਵਾਈਜ਼ਰੀ
NEXT STORY